ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

by | Jun 11, 2026 | crime, daily, politics | 0 comments

1 ਮਾਰਚ, 2025 ਤੋਂ ਹੁਣ ਤੱਕ 10 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਸਮੇਤ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਡੀਜੀਪੀ ਗੌਰਵ ਯਾਦਵ

2022 ਤੋਂ ਹੁਣ ਤੱਕ ਐਨਡੀਪੀਐਸ ਐਕਟ ਦੀ ਧਾਰਾ 68ਐਫ ਅਧੀਨ 830 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਫ੍ਰੀਜ਼ ਕੀਤੀਆਂ ਗਈਆਂ: ਡੀਜੀਪੀ ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਫੈਸਲਾਕੁੰਨ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਕੀਤਾ ਹੈ ਜਿਸ ਤਹਿਤ ਗੈਰ-ਕਾਨੂੰਨੀ ਹਵਾਲਾ ਟ੍ਰੇਡਰਸ ਅਤੇ ਸੰਚਾਲਕਾਂ – ਜੋ ਡਰੱਗ ਮਨੀ ਦੇ ਲੈਣ-ਦੇਣ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰਦੇ ਹਨ – ਵਿਰੁੱਧ ਤਿੰਨ ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਕਿਹਾ, “ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਨੈਟਵਰਕ ਦੇ ਵਿੱਤੀ ਢਾਂਚੇ ਨੂੰ ਤੋੜਨ ਲਈ ਮਜ਼ਬੂਤ ਰਣਨੀਤੀ ਅਪਣਾਈ ਹੈ, ਜਿਸਦਾ ਉਦੇਸ਼ ਨਸ਼ਿਆਂ ਦੀ ਤਸਕਰੀ ਰਾਹੀਂ ਕਮਾਏ ਪੈਸਿਆਂ ਨਾਲ ਬਣਾਈਆਂ ਵਿੱਤੀ ਸੰਪਤੀਆਂ ਦੀ ਪਛਾਣ ਕਰਨਾ, ਟਰੇਸ ਕਰਨਾ, ਫ੍ਰੀਜ਼ ਕਰਨਾ ਅਤੇ ਜ਼ਬਤ ਕਰਨਾ ਹੈ।”

ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ, ਹਵਾਲਾ ਸੰਚਾਲਕਾਂ, ਨਸ਼ੀਲੇ ਪਦਾਰਥਾਂ ਦੀ ਕਮਾਈ ਅਤੇ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਵਿਰੁੱਧ ਲਗਾਤਾਰ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਦੇ ਵਿੱਤੀ ਢਾਂਚੇ ਨੂੰ ਯੋਜਨਾਬੱਧ ਢੰਗ ਨਾਲ ਤਬਾਹ ਕਰ ਦਿੱਤਾ ਹੈ। ਇਸ ਮੁਹਿੰਮ ਦਾ ਉਦੇਸ਼ ਡਰੱਗ ਸਿੰਡੀਕੇਟਾਂ ਦੇ ਆਰਥਿਕ ਢਾਂਚੇ ਨੂੰ ਵੀ ਤਬਾਹ ਕਰਨਾ ਹੈ।

ਡੀਜੀਪੀ ਗੌਰਵ ਯਾਦਵ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ਾ ਤਸਕਰੀ ਦੇ ਗੁਪਤ ਚੈਨਲਾਂ ਨੂੰ ਨਿਸ਼ਾਨਾ ਬਣਾਉਣ ਨਾਲ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਭਾਰੀ ਝਟਕਾ ਲੱਗਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ, ਸਮਰਪਿਤ ਇਨਫੋਰਸਮੈਂਟ ਆਪਰੇਸ਼ਨਾਂ ਤਹਿਤ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਦੀ ਬਰਾਮਦਗੀ ਕੀਤੀ ਗਈ ਹੈ।

ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪਤੀ ਨੂੰ ਜ਼ਬਤ ਕਰਨ ਅਤੇ ਉਹਨਾਂ ਨੂੰ ਕੜਾ ਸਬਕ ਸਿਖਾਉਣ ਦੇ ਮੰਤਵ ਨਾਲ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2022 ਤੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ 830 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਮਰੱਥ ਅਥਾਰਟੀ ਵੱਲੋਂ 1,727 ਤੋਂ ਵੱਧ ਜਾਇਦਾਦਾਂ ਜ਼ਬਤ ਕਰਨ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਗੈਰ-ਕਾਨੂੰਨੀ ਵਿੱਤੀ ਸਹੂਲਤ ਦੇਣ ਵਾਲਿਆਂ ਵਿਰੁੱਧ ਇਨ੍ਹਾਂ ਵੱਡੀਆਂ ਕਾਰਵਾਈਆਂ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ ਦੋਸ਼ੀਆਂ ਕੋਲੋਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨਾਲ ਹੋਈ 20 ਕਰੋੜ ਤੋਂ ਵੱਧ ਦੀ ਕਮਾਈ ਵੀ ਬਰਾਮਦ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਇਸ ਬੇਮਿਸਾਲ ਸਫਲਤਾ ਠੋਸ ਜਾਂਚ ਅਤੇ ਖੁਫੀਆ ਜਾਣਕਾਰੀ ਅਧਾਰਤ ਪੁਲਿਸਿੰਗ ਰਾਹੀਂ ਸੰਭਵ ਹੋਈ ਹੈ। ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਨਾਲ ਨਹੀਂ ਜਿੱਤੀ ਜਾ ਸਕਦੀ। ਹਵਾਲਾ ਨੈੱਟਵਰਕ, ਅਪਰਾਧਾਂ ਨਾਲ ਹੋਈ ਕਮਾਈ ਅਤੇ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਨਿਸ਼ਾਨਾ ਬਣਾ ਕੇ, ਅਸੀਂ ਤਸਕਰਾਂ ਦੇ ਵਿੱਤੀ ਢਾਂਚੇ ਨੂੰ ਤਬਾਹ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਉਹ ਇਸ ਕਮਾਈ ਦੀ ਵਰਤੋਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਨਾ ਕਰ ਸਕਣ।”

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਪਹੁੰਚ ਅਪਣਾਈ ਗਈ ਹੈ ਅਤੇ ਨਸ਼ਾ ਤਸਕਰੀ ਦੀ ਵਿੱਤੀ ਰੀੜ੍ਹ ਦੀ ਹੱਡੀ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...