ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪੰਜ-ਪੱਖੀ ਕਾਰਜ ਯੋਜਨਾ ਦੀ ਸ਼ੁਰੂਆਤ; ਡਾ. ਬਲਬੀਰ ਸਿੰਘ ਨੇ ਐਨਜੀਓਜ਼ ਨਾਲ ਵਿਸ਼ੇਸ਼ ਮੀਟਿੰਗ ਦੀ ਕੀਤੀ ਪ੍ਰਧਾਨਗੀ

by | Apr 15, 2025 | breaking news, daily | 0 comments

— ਇਹ ਨਸ਼ਿਆਂ ਵਿਰੁੱਧ ਪੰਜਾਬ ਦੀ ਫੈਸਲਾਕੁੰਨ ਜੰਗ ਹੈ, ਸਾਡੇ ਕੋਲ ਜਿੱਤਣ ਦੀ ਰਣਨੀਤੀ ਅਤੇ ਸਿਆਸੀ ਇੱਛਾਸ਼ਕਤੀ ਹੈ: ਸਿਹਤ ਮੰਤਰੀ

— ਨਸ਼ਿਆਂ ਦੀ ਸਪਲਾਈ, ਮੰਗ, ਨੁਕਸਾਨ ਅਤੇ ਸਟਿਗਮਾ ਨੂੰ ਘਟਾਉਣਾ ਇਸ ਵਿਆਪਕ ਯੋਜਨਾ ਦਾ ਉਦੇਸ਼

— ਦੇਸ਼ ਭਰ ਦੀਆਂ 30 ਤੋਂ ਵੱਧ ਐਨਜੀਓਜ਼ ਨੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਸਲਾਹਕਾਰ ਅਤੇ ਸਹਿਯੋਗੀ ਮੀਟਿੰਗ ਵਿੱਚ ਲਿਆ ਹਿੱਸਾ

ਚੰਡੀਗੜ੍ਹ, 15 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓ.) ਨਾਲ ਇੱਕ ਉੱਚ-ਪੱਧਰੀ ਸਲਾਹਕਾਰ ਅਤੇ ਸਹਿਯੋਗੀ ਮੀਟਿੰਗ ਦੌਰਾਨ ਪੰਜ-ਪੱਖੀ ਕਾਰਜ ਯੋਜਨਾ ਦਾ ਆਗਾਜ਼ ਕੀਤਾ। ਇਹ ਰਣਨੀਤੀ ਨਸ਼ਿਆਂ ਦੀ ਸਪਲਾਈ, ਮੰਗ, ਨੁਕਸਾਨ ਅਤੇ ਸਟਿਗਮਾ ਨੂੰ ਘਟਾ ਕੇ ਨਸ਼ਿਆਂ ਨਾਲ ਨਜਿੱਠਣ ਲਈ ਸੂਬੇ ਦੇ ਪਹੁੰਚ ਵਿੱਚ ਮਿਸਾਲੀ ਤਬਦੀਲੀ ਨੂੰ ਦਰਸਾਉਂਦੀ ਹੈ।

ਪੰਜਾਬ ਦੇ ਦਹਾਕਿਆਂ ਪੁਰਾਣੇ “ਸਿਆਸੀ-ਪੁਲਿਸ-ਅਪਰਾਧੀ ਗਠਜੋੜ” ਦੇ ਖਾਤਮੇ ਦਾ ਐਲਾਨ ਕਰਦਿਆਂ ਡਾ. ਸਿੰਘ ਨੇ ਕਿਹਾ, “ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਨੂੰ ਜਿੱਤਣ ਲਈ ਸਾਡੇ ਕੋਲ ਰਣਨੀਤੀ ਅਤੇ ਸਿਆਸੀ ਇੱਛਾਸ਼ਕਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਤੁਹਾਡੇ ਸਹਿਯੋਗ ਨਾਲ ਅਸੀਂ ‘ਰੰਗਲਾ ਪੰਜਾਬ’ ਬਣਾਵਾਂਗੇ।”

ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਵਿੱਚ ਦੇਸ਼ ਭਰ ਤੋਂ 30 ਤੋਂ ਵੱਧ ਐਨਜੀਓਜ਼ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼, ਸੋਸਾਇਟੀ ਫਾਰ ਦ ਪ੍ਰਮੋਸ਼ਨ ਆਫ਼ ਯੂਥ ਐਂਡ ਮਾਸ (ਐਸਪੀਵਾਈਐਮ), ਅਨੰਨਿਆ ਬਿਰਲਾ ਫਾਊਂਡੇਸ਼ਨ, ਕਲਗੀਧਰ ਟਰੱਸਟ ਬਾੜੂ ਸਾਹਿਬ, ਹੰਸ ਫਾਊਂਡੇਸ਼ਨ, ਸਨ ਫਾਊਂਡੇਸ਼ਨ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ) ਨਵੀਂ ਦਿੱਲੀ, ਪੀਜੀਆਈ ਚੰਡੀਗੜ੍ਹ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੇ ਮਾਹਿਰਾਂ ਨੇ ਹਿੱਸਾ ਲਿਆ।

ਨਸ਼ਾ ਪੀੜਤਾਂ ਲਈ ਹਮਦਰਦੀ ਭਰੇ ਮੁੜ ਵਸੇਬੇ ਨੂੰ ਯਕੀਨੀ ਬਣਾਉਂਦਿਆਂ ਨਸ਼ਿਆਂ ਦੀ ਸਪਲਾਈ-ਮੰਗ ਚੱਕਰ ਨੂੰ ਤੋੜਨ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਦਹੁਰਾਉਂਦਿਆਂ ਸਿਹਤ ਮੰਤਰੀ ਨੇ ਆਉਣ ਵਾਲੀ ਪੀੜ੍ਹੀ ਖਾਸ ਕਰਕੇ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਰੋਕਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਨਾਲ ਹੀ ਉਨ੍ਹਾਂ ਲੋਕਾਂ ਲਈ ਇਲਾਜ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ, ਜੋ ਪਹਿਲਾਂ ਹੀ ਨਸ਼ਿਆਂ ਦੇ ਆਦੀ ਹਨ।

ਉਨ੍ਹਾਂ ਕਿਹਾ ਕਿ ਹਾਰਮ ਰੀਡੱਕਸ਼ਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਜਲਦ ਹੀ ਸਾਰੇ ਮੈਡੀਕਲ ਕਾਲਜਾਂ ਵਿੱਚ ਤਰਲ ਮੈਥਾਡੋਨ ਦੀ ਖੁਰਾਕ ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਈ ਹੈ।

ਨਸ਼ਾ ਪੀੜਤਾਂ ਦੇ ਇਲਾਜ ਨੂੰ ਚੁਣੌਤੀਪੂਰਨ ਦੱਸਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਨਾਲ ਨਜਿੱਠਣ ਲਈ, ਡਾਕਟਰ ਵੱਲੋਂ ਨਸ਼ਾ ਪੀੜਤਾਂ ਨੂੰ ਟੀਕੇ ਵਾਲੇ ਨਸ਼ਿਆਂ ਦੀ ਵਰਤੋਂ ਤੋਂ ਰੋਕਣ ਲਈ ਮੂੰਹ ਰਾਹੀਂ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਜਿਵੇਂ ਕਿ ਬੀਪੀਐਨਐਕਸ (ਬਿਊਪ੍ਰੇਨੋਰਫਾਈਨ + ਨੈਲੋਕਸੋਨ) ਜਾਂ ਤਰਲ ਮੈਥਾਡੋਨ ਦੀ ਖੁਰਾਕ ਜਾਂ ਕੋਈ ਹੋਰ ਤਰੀਕਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, “ਨਸ਼ਾ ਛੁਡਾਊ ਇਲਾਜ ਤੋਂ ਬਾਅਦ, ਅਸੀਂ ਮਰੀਜ਼ ਨੂੰ ਮੁੜ ਵਸੇਬਾ ਕੇਂਦਰ ਵਿੱਚ ਭੇਜਾਂਗੇ ਅਤੇ ਉਸਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਹੁਨਰ ਵਿਕਾਸ ਕੋਰਸ ਪ੍ਰਦਾਨ ਕਰਾਂਗੇ।” ਉਨ੍ਹਾਂ ਅੱਗੇ ਕਿਹਾ ਕਿ ਉਹ ਮਰੀਜ਼ ਨੂੰ ਨਸ਼ੇ ਦੀ ਦੁਬਾਰਾ ਵਰਤੋਂ ਦੀ ਸੰਭਾਵਨਾ ਨੂੰ ਰੋਕਣ ਲਈ ਇੱਕ ਚੰਗੀ ਨੌਕਰੀ ਪ੍ਰਦਾਨ ਕਰਨ ਵਾਸਤੇ ਰੁਜ਼ਗਾਰ ਉਤਪਤੀ ਵਿਭਾਗ ਨੂੰ ਵੀ ਨਾਲ ਜੋੜਿਆ ਜਾਵੇਗਾ।

ਮੰਤਰੀ ਨੇ ਨਸ਼ਿਆਂ ਦੀ ਮੁੜ ਵਰਤੋਂ ਸਬੰਧੀ ਰੋਕਥਾਮ ਅਤੇ ਸਟਿਗਮਾ ਰੀਡੱਕਸ਼ਨ ਸਬੰਧੀ ਯਤਨਾਂ ਨੂੰ ਵਧਾਉਣ ਲਈ ਐਨਜੀਓਜ਼ ਦੇ ਸਮਰਥਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ, “ਨਸ਼ਾ ਇੱਕ ਬਿਮਾਰੀ ਹੈ, ਅਪਰਾਧ ਨਹੀਂ। ਸਾਨੂੰ ਪੀੜਤਾਂ ਨਾਲ ਹਮਦਰਦੀ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਨਮਾਨਜਨਕ ਢੰਗ ਨਾਲ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਹੁਨਰਾਂ ਨਾਲ ਲੈਸ ਕਰਨਾ ਚਾਹੀਦਾ ਹੈ।” ਉਨ੍ਹਾਂ ਨੇ ਮੁੜ ਵਸੇਬਾ ਕੇਂਦਰਾਂ ਅਤੇ ਭਾਈਚਾਰਕ ਸਹਾਇਤਾ ਸਮੂਹਾਂ ਦਾ ਵਿਸਤਾਰ ਕਰਨ ਲਈ ਧਾਰਮਿਕ ਸੰਗਠਨਾਂ ਨਾਲ ਭਾਈਵਾਲੀ ਕਰਨ ਦਾ ਵੀ ਪ੍ਰਸਤਾਵ ਰੱਖਿਆ।

ਡਾ. ਬਲਬੀਰ ਸਿੰਘ ਨੇ ਪੁਲਿਸ ਅਤੇ ਸਿਹਤ ਵਿਭਾਗ ਵਿਚਕਾਰ ਬਿਹਤਰ ਤਾਲਮੇਲ ਅਤੇ ਖੁਫੀਆ ਜਾਣਕਾਰੀ ਸਾਂਝੀ ਕਰਨ ਲਈ ਡੇਟਾ ਇੰਟੈਲੀਜੈਂਸ ਯੂਨਿਟ ਸਥਾਪਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ, ਜੋ ਖਾਸ ਖੇਤਰਾਂ ਵਿੱਚ ਨਸ਼ਿਆਂ ਦੀ ਵਰਤੋਂ ਬਾਰੇ ਪਤਾ ਲਗਾਉਣ ਵਿੱਚ ਮਦਦ ਕਰੇਗਾ ਅਤੇ ਉਸੇ ਅਨੁਸਾਰ ਰਣਨੀਤੀਆਂ ਤਿਆਰ ਕਰੇਗਾ। ਮੀਟਿੰਗ ਦੌਰਾਨ ਵੱਖ-ਵੱਖ ਸੈਸ਼ਨਾਂ ਵਿੱਚ ਪੀਅਰ ਲੀਡਰਸ਼ਿਪ ਇਨੀਸ਼ੀਏਟਿਵ ਅਤੇ ਮਾਡਲ ਨਸ਼ਾ ਛੁਡਾਊ ਕੇਂਦਰਾਂ ਆਦਿ ਸਮੇਤ ਹੋਰ ਰੋਕਥਾਮ ਉਪਾਵਾਂ ਦੀ ਵੀ ਪੜਚੋਲ ਕੀਤੀ ਗਈ।

ਉਨ੍ਹਾਂ ਨੇ ਸਾਰੀਆਂ ਐਨਜੀਓਜ਼ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਾਸਤੇ ਅੱਗੇ ਆਉਣ ਲਈ ਕਿਹਾ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਏਡੀਜੀਪੀ ਨੀਲਾਭ ਕਿਸ਼ੋਰ, ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡੀਆਈਜੀ ਏਐਨਟੀਐਫ ਸੰਜੀਵ ਰਾਮਪਾਲ, ਏਆਈਜੀ ਏਐਨਟੀਐਫ ਅਸ਼ਵਨੀ ਗੋਟਿਆਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਏਡੀ (ਮਾਨਸਿਕ ਸਿਹਤ) ਡਾ. ਸੰਦੀਪ ਭੋਲਾ, ਚੇਅਰਮੈਨ ਹੋਮਿਓਪੈਥੀ ਕੌਂਸਲ ਡਾ. ਟੀ.ਪੀ. ਸਿੰਘ, ਗਵਰਨੈਂਸ ਫੈਲੋ – ਸੁਜੀਤ ਕਿਸ਼ਨ, ਆਰੀਅਨ ਸਾਹੀ, ਅੰਸ਼ੂ ਗੁਪਤਾ, ਸ੍ਰੀਜੀਤਾ ਚੱਕਰਵਰਤੀ ਤੇ ਨੇਹਾ ਚੌਧਰੀ ਸਮੇਤ ਵੱਖ-ਵੱਖ ਐਨਜੀਓਜ਼ ਦੇ ਨੁਮਾਇੰਦੇ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...