‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਹਰਪਾਲ ਚੀਮਾ

by | Mar 11, 2025 | breaking news, daily | 0 comments

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਆਪਰੇਸ਼ਨ ਸਫਲਤਾਪੂਰਵਕ ਚੱਲ ਰਿਹਾ ਹੈ, ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਤੋਂ ਵੱਧ ਨਗਦੀ ਕੀਤੀ ਬਰਾਮਦ – ਚੀਮਾ

ਐਨਡੀਪੀਐਸ ਤਹਿਤ 1072 ਐਫਆਈਆਰ ਦਰਜ, 1485 ਨਸ਼ਾ ਤਸਕਰ ਗ੍ਰਿਫ਼ਤਾਰ, 26 ਨਸ਼ਾ ਤਸਕਰਾਂ ਦੇ ਘਰ ਤੋੜੇ-ਚੀਮਾ

7 ਲੱਖ ਨਸ਼ੀਲੀਆਂ ਗੋਲੀਆਂ, 4.5 ਕਿਲੋ ਨਸ਼ੀਲਾ ਪਾਊਡਰ, 1.25 ਕਿਲੋ ਨਸ਼ੀਲੀ ਆਈਸ ਅਤੇ 950 ਕਿਲੋ ਭੁੱਕੀ ਵੀ ਹੋਈ ਬਰਾਮਦ – ਚੀਮਾ

ਇਸ ਵਾਰ ਨਸ਼ਾ ਤਸਕਰ ਜਾਂ ਤਾਂ ਕਾਰੋਬਾਰ ਛੱਡ ਦੇਣਗੇ ਜਾਂ ਪੰਜਾਬ, ਨਹੀਂ ਤਾਂ ਸਲਾਖਾਂ ਪਿੱਛੇ ਹੋਣਗੇ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ- ਚੀਮਾ

ਚੰਡੀਗੜ੍ਹ, 11 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਮੰਗਲਵਾਰ ਨੂੰ ਹਰਪਾਲ ਚੀਮਾ ਨੇ ‘ਆਪ’ ਦੇ ਬੁਲਾਰੇ ਨੀਲ ਗਰਗ ਦੇ ਨਾਲ ਚੰਡੀਗੜ੍ਹ ਪਾਰਟੀ ਦਫਤਰ ‘ਚ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ। ਸਾਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਸਫਲਤਾਪੂਰਵਕ ਚੱਲ ਰਹੀ ਹੈ। ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1072 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 1485 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੁਲਿਸ ਨੇ 7 ਲੱਖ ਦੇ ਕਰੀਬ ਨਸ਼ੀਲੀ ਗੋਲੀਆਂ, 4.5 ਕਿਲੋ ਨਸ਼ੀਲਾ ਪਾਊਡਰ, 1.25 ਕਿਲੋ ਨਸ਼ੀਲਾ ਆਈਸ ਅਤੇ 950 ਕਿਲੋ ਭੁੱਕੀ ਅਤੇ ਹੋਰ ਸਿੰਥੈਟਿਕ ਨਸ਼ੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ ਕਰੀਬ 26 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ। ਚੀਮਾ ਨੇ ਕਿਹਾ ਕਿ ਇਹ ਅੰਕੜੇ ਦੱਸਦੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ੇ ਨੂੰ ਖਤਮ ਕਰਨ ਲਈ ਕਿੰਨੀ ਗੰਭੀਰ ਹੈ।

ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24 ਘੰਟੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਅਜਿਹੇ ਲੋਕ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣਗੇ ਜਾਂ ਪੰਜਾਬ ਛੱਡ ਦੇਣਗੇ, ਨਹੀਂ ਤਾਂ ਅਜਿਹੇ ਸਾਰੇ ਲੋਕ ਸਲਾਖਾਂ ਪਿੱਛੇ ਹੋਣਗੇ।

ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ, ਇਸ ਦੇ ਉਲਟ ‘ਆਪ’ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਨਸ਼ਿਆਂ ਨਾਲ ਸਬੰਧਤ ਕੇਸਾਂ ਵਿੱਚ ਮੌਜੂਦਾ ਸਜ਼ਾ ਦੀ ਦਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੌਰਾਨ ਐਨਡੀਪੀਐਸ ਕੇਸਾਂ ਵਿੱਚ ਸਜ਼ਾ ਦੀ ਦਰ ਵੱਧ ਕੇ 86 ਫੀਸਦੀ ਹੋ ਗਈ ਹੈ, ਜਦੋਂ ਕਿ ਕਾਂਗਰਸ ਦੇ ਰਾਜ ਦੌਰਾਨ ਇਹ ਬਹੁਤ ਘੱਟ 58 ਫੀਸਦੀ ਸੀ ਅਤੇ ਅਕਾਲੀ-ਭਾਜਪਾ ਸਰਕਾਰ ਸਮੇਂ ਇਹ ਦਰ ਸਿਰਫ 40 ਫੀਸਦੀ ਸੀ। ਕੁਝ ਜ਼ਿਲ੍ਹਿਆਂ ਵਿੱਚ ਤਾਂ ਸਜਾ ਦੀ ਦਰ 90 ਤੋਂ 95 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ।

ਉਨ੍ਹਾਂ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਸ ਦੇ ਸਾਬਕਾ ਮੁੱਖ ਮੰਤਰੀ ਨੇ ਚਾਰ ਹਫ਼ਤਿਆਂ ‘ਚ ਨਸ਼ਾ ਖਤਮ ਕਰਨ ਦੀ ਝੂਠੀ ਸਹੁੰ ਚੁੱਕੀ ਸੀ। ਕਾਂਗਰਸ ਸਰਕਾਰ ਨੇ ਨਸ਼ਾ ਖਤਮ ਕਰਨ ਦੀ ਬਜਾਏ ਨਸ਼ਾ ਤਸਕਰਾਂ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੋਚੀ-ਸਮਝੀ ਰਣਨੀਤੀ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ।

ਚੀਮਾ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨਿਕ ਤੰਤਰ ਅਤੇ ਜਾਂਚ ਏਜੰਸੀਆਂ ਨੂੰ ਮਜ਼ਬੂਤ ​​ਕੀਤਾ। ‘ਆਪ’ ਸਰਕਾਰ ਨੇ ਐਂਟੀ ਗੈਂਗਸਟਰ ਟਾਸਕ ਫੋਰਸ, ਐਂਟੀ ਡਰੱਗਜ਼ ਟਾਸਕ ਫੋਰਸ, ਰੋਡ ਸੇਫਟੀ ਫੋਰਸ ਸਮੇਤ ਕਈ ਵਿਸ਼ੇਸ਼ ਟੀਮਾਂ ਬਣਾਈਆਂ, ਜਿਨ੍ਹਾਂ ਦੇ ਨਤੀਜੇ ਅੱਜ ਅਸੀਂ ਦੇਖ ਰਹੇ ਹਾਂ।

ਚੀਮਾ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਸਰਕਾਰ ਹੋਰ ਵੀ ਕਈ ਬਿਹਤਰ ਕਦਮ ਚੁੱਕ ਰਹੀ ਹੈ। ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ 1000 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਇਸ ਦੇ ਨਾਲ ਹੀ ਇਸ ਮੁਹਿੰਮ ਨੂੰ ਲਾਗੂ ਕਰਨ ਅਤੇ ਜਾਇਜ਼ਾ ਲੈਣ ਲਈ ਮੇਰੀ ਅਗਵਾਈ ਹੇਠ ਬਣਾਈ ਕੈਬਨਿਟ ਸਬ-ਕਮੇਟੀ ਦੇ ਚਾਰ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਕੋਲ 6 ਜ਼ਿਲ੍ਹਿਆਂ ਦਾ ਚਾਰਜ ਹੈ ਅਤੇ ਹੁਣ ਤੱਕ ਮੈਂ 5 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕਾ ਹਾਂ। ਇਸ ਮੁਹਿੰਮ ਦੇ ਬਹੁਤ ਚੰਗੇ ਨਤੀਜੇ ਹਰ ਪਾਸੇ ਦੇਖਣ ਨੂੰ ਮਿਲ ਰਹੇ ਹਨ। ਹਰਪਾਲ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਰਕਾਰ ਦਾ ਸਾਥ ਦੇਣ ਅਤੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...