‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

by | Jul 25, 2026 | breaking news, crime, daily, politics | 0 comments

ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ

ਮੇਰੇ ਪਤੀ ਨੂੰ ਇਲਾਜ ਨਾਲ ਮਿਲੀ ਨਵੀਂ ਜ਼ਿੰਦਗੀ , ਫ਼ਿਰ ਅਸੀਂ ਆਪਣੇ ਇੱਕ ਰਿਸ਼ਤੇਦਾਰ ਨੂੰ ਵੀ ਨਸ਼ਿਆਂ ਦੀ ਆਦਤ ਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ: ਰਾਗਿਨੀ ਕੌਰ, ਲੁਧਿਆਣਾ

ਜਦੋਂ ਪੂਰਾ ਪਰਿਵਾਰ ਇਕਜੁੱਟ ਖੜ੍ਹਾ ਹੋਵੇ ਤਾਂ ਹੀ ਨਸ਼ੇ ਤੋਂ ਮੁਕਤੀ ਸੰਭਵ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ : ਬਲਵਿੰਦਰ ਕੌਰ, ਮੋਗਾ

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਉਮੀਦ ਅਤੇ ਬਦਲਾਅ ਦਾ ਸਭ ਤੋਂ ਵੱਡਾ ਜ਼ਰੀਆ ਬਣ ਕੇ ਉੱਭਰ ਰਹੀਆਂ ਹਨ। ਹਾਲ ਹੀ ਵਿੱਚ ਮੋਗਾ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਨੇ ਪੂਰੇ ਪੰਜਾਬ ਵਿੱਚ ਗੂੰਜ ਰਹੇ ਅਹਿਮ ਸੰਦੇਸ਼ ਨੂੰ ਉਜਾਗਰ ਕੀਤਾ ਕਿ ਮਾਂਵਾਂ, ਪਤਨੀਆਂ, ਭੈਣਾਂ ਅਤੇ ਪਰਿਵਾਰ ਦੀਆਂ ਹੋਰ ਮਹਿਲਾਵਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਕਰਵਾਉਣ ਅਤੇ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕਰਕੇ ਨਸ਼ਿਆਂ ਖ਼ਿਲਾਫ਼ ਇਸ ਲੜਾਈ ਦੀ ਅਗਵਾਈ ਕਰ ਰਹੀਆਂ ਹਨ।

ਜਦੋਂ ਕੋਈ ਪਰਿਵਾਰ ਨਸ਼ੇ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਇਸ ਦਾ ਸਭ ਤੋਂ ਮਾੜਾ ਅਸਰ ਔਰਤਾਂ ਅਤੇ ਬੱਚਿਆਂ ਨੂੰ ਝੱਲਣਾ ਪੈਂਦਾ ਹੈ। ਆਰਥਿਕ ਅਤੇ ਮਾਨਸਿਕ ਤਣਾਅ ਤੋਂ ਲੈ ਕੇ ਘਰੇਲੂ ਹਿੰਸਾ ਦੇ ਵਧਦੇ ਖ਼ਤਰੇ ਤੱਕ, ਨਸ਼ਾ ਪਰਿਵਾਰਾਂ ਨੂੰ ਅੰਦਰੋਂ ਹੀ ਤਬਾਹ ਕਰ ਦਿੰਦਾ ਹੈ। ਪਰ ਹੁਣ ਪੰਜਾਬ ਵਿੱਚ ਪਰਿਵਾਰ ਨਸ਼ੇ ਨੂੰ ਇੱਕ ਬੀਮਾਰੀ ਵਜੋਂ ਸਵੀਕਾਰ ਕਰ ਰਹੇ ਹਨ, ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਇਲਾਜ ਲਈ ਪ੍ਰੇਰਿਤ ਕਰ ਰਹੇ ਹਨ, ਉਨ੍ਹਾਂ ਦੇ ਠੀਕ ਹੋਣ ਦੀ ਪ੍ਰਕਿਰਿਆ ਵਿੱਚ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਮੁੜ ਨਸ਼ੇ ਦੀ ਗ੍ਰਿਫ਼ਤ ਵਿੱਚ ਜਾਣ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਨਸ਼ਾ ਮੁਕਤੀ ਦੀ ਇਸ ਪ੍ਰਕਿਰਿਆ ਵਿੱਚ ਔਰਤਾਂ ਦੇਖਭਾਲ ਕਰਨ ਵਾਲੀਆਂ ਅਤੇ ਮਾਰਗਦਰਸ਼ਕ ਵਜੋਂ ਸਭ ਤੋਂ ਵੱਡੀ ਤਾਕਤ ਬਣ ਕੇ ਸਾਹਮਣੇ ਆ ਰਹੀਆਂ ਹਨ। ਇੰਨਾ ਹੀ ਨਹੀਂ, ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਨਸ਼ਾ ਮੁਕਤੀ ਇਲਾਜ ਲਈ ਪ੍ਰੇਰਿਤ ਕਰ ਰਹੀਆਂ ਹਨ ਤਾਂ ਜੋ ਉਹ ਵੀ ਆਮ ਜ਼ਿੰਦਗੀ ਵੱਲ ਵਾਪਸ ਪਰਤ ਸਕਣ।

ਇਹ ਤਜ਼ਰਬੇ ਅਤੇ ਪ੍ਰੇਰਣਾਦਾਇਕ ਕਹਾਣੀਆਂ ਐੱਸ.ਐੱਫ਼.ਸੀ. ਕਾਲਜ, ਜਲਾਲਾਬਾਦ ਵਿਖੇ “ਮਿਨਾਂਸ ਆਫ਼ ਸਬਸਟਾਂਸ ਐਬਿਊਜ਼ – ਅਨਕਵਰਿੰਗ ਦ ਬਰਡਨ ਆਨ ਵੁਮੈਨ”ਵਿਸ਼ੇ ’ਤੇ ਆਧਾਰਿਤ ਪ੍ਰੋਗਰਾਮ ਵਿੱਚ ਵੀ ਗੂੰਜੀਆਂ। ਇਸ ਪ੍ਰੋਗਰਾਮ ਵਿੱਚ ਨਸ਼ੇ ਤੋਂ ਉੱਭਰ ਚੁੱਕੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮਹਿਲਾਵਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਹੌਂਸਲੇ, ਸਬਰ ਅਤੇ ਦ੍ਰਿੜ੍ਹ ਇਰਾਦੇ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਸ਼ਿਆਂ ਦੀ ਹਨ੍ਹੇਰੀ ਦੁਨੀਆ ਤੋਂ ਬਾਹਰ ਕੱਢ ਕੇ ਮੁੜ ਮੁੱਖ ਧਾਰਾ ਵੱਲ ਵਾਪਸ ਲਿਆਂਦਾ।

ਲੁਧਿਆਣਾ ਦੀ ਰਾਗਿਨੀ ਕੌਰ ਨੇ ਦੱਸਿਆ, “ਮੇਰੇ ਪਤੀ ਸਾਡੇ ਵਿਆਹ ਤੋਂ ਪਹਿਲਾਂ ਹੀ ਨਸ਼ੇ ਦੇ ਆਦੀ ਸਨ, ਪਰ ਮੈਨੂੰ ਇਸ ਬਾਰੇ ਉਸ ਵੇਲੇ ਪਤਾ ਲੱਗਿਆ ਜਦੋਂ ਅਸੀਂ ਇਕੱਠੇ ਰਹਿਣ ਲੱਗੇ। ਅਸੀਂ ਤਾਂ ਲਗਭਗ ਉਮੀਦ ਹੀ ਛੱਡ ਦਿੱਤੀ ਸੀ, ਉਦੋਂ ਕਿਸੇ ਨੇ ਸਾਨੂੰ ਉਨ੍ਹਾਂ ਨੂੰ ਨਸ਼ਾ ਮੁਕਤੀ ਅਤੇ ਨਸ਼ਾ ਛੁਡਾਊ ਕੇਂਦਰ ਲਿਜਾਣ ਦੀ ਸਲਾਹ ਦਿੱਤੀ। ਉੱਥੇ ਹੋਏ ਇਲਾਜ ਨੇ ਬਹੁਤ ਫ਼ਾਇਦਾ ਕੀਤਾ। ਅੱਜ ਉਹ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ। ਮੇਰੇ ਪਤੀ ਦੇ ਨਸ਼ਾ-ਮੁਕਤ ਹੋਣ ਤੋਂ ਬਾਅਦ ਅਸੀਂ ਆਪਣੇ ਮਾਮੇ ਦੇ ਪੁੱਤਰ ਨੂੰ ਵੀ ਉਸੇ ਕੇਂਦਰ ਵਿੱਚ ਇਲਾਜ ਲਈ ਭੇਜਿਆ ਅਤੇ ਉਹ ਵੀ ਸਫ਼ਲਤਾਪੂਰਵਕ ਨਸ਼ੇ ਦੀ ਲਤ ਤੋਂ ਬਾਹਰ ਆ ਗਿਆ।”

ਮੋਗਾ ਦੇ ਪਿੰਡ ਬੁੱਟਰ ਕਲਾਂ ਦੀ ਬਲਵਿੰਦਰ ਕੌਰ ਨੇ ਵੀ ਆਪਣੇ ਪਤੀ ਦੇ ਨਸ਼ੇ ਤੋਂ ਬਾਹਰ ਆਉਣ ਦੀ ਕਹਾਣੀ ਸਾਂਝੀ ਕੀਤੀ। ਉਸਨੇ ਕਿਹਾ, “ਨਸ਼ੇ ਨੇ ਸਾਡੇ ਪਰਿਵਾਰ ਨੂੰ ਮਾਨਸਿਕ ਅਤੇ ਆਰਥਿਕ ਤੌਰ ’ਤੇ ਪੂਰੀ ਤਰ੍ਹਾਂ ਤੋੜ ਦਿੱਤਾ ਸੀ। ਕਾਊਂਸਲਿੰਗ ਦੌਰਾਨ ਸਾਨੂੰ ਸਮਝਾਇਆ ਗਿਆ ਕਿ ਨਸ਼ਾ ਮੁਕਤੀ ਇੱਕ ਅਜਿਹਾ ਸਫ਼ਰ ਹੈ ਜਿਸ ਵਿੱਚ ਪੂਰੇ ਪਰਿਵਾਰ ਦੀ ਭੂਮਿਕਾ ਹੁੰਦੀ ਹੈ। ਮੈਂ ਆਪਣੇ ਪਤੀ ਨੂੰ ਨਸ਼ਾ ਮੁਕਤੀ ਕੇਂਦਰ ਲੈ ਕੇ ਗਈ। ਅੱਜ ਉਹ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ। ਇੰਨਾ ਹੀ ਨਹੀਂ, ਸਾਡੇ ਗੁਆਂਢ ਦਾ ਇੱਕ ਨੌਜਵਾਨ, ਜੋ ਹੈਰੋਇਨ ਦਾ ਆਦੀ ਸੀ, ਉਹ ਵੀ ਸਫ਼ਲਤਾਪੂਰਵਕ ਨਸ਼ੇ ਤੋਂ ਬਾਹਰ ਆ ਚੁੱਕਾ ਹੈ।”

ਨਸ਼ਿਆਂ ਵਿਰੁੱਧ ਅਜਿਹੀਆਂ ਪ੍ਰੇਰਣਾਦਾਇਕ ਸਫ਼ਲਤਾਵਾਂ ਇਸ ਗੱਲ ਨੂੰ ਹੋਰ ਮਜ਼ਬੂਤ ਕਰਦੀਆਂ ਹਨ ਕਿ ਪੰਜਾਬ ਦੀ ਨਸ਼ਾ ਮੁਕਤੀ ਰਣਨੀਤੀ ਵਿੱਚ ਪਰਿਵਾਰਾਂ, ਖ਼ਾਸ ਕਰਕੇ ਔਰਤਾਂ, ਨੂੰ ਕੇਂਦਰ ਵਿੱਚ ਰੱਖਣਾ ਕਿੰਨਾ ਜ਼ਰੂਰੀ ਹੈ। ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਔਰਤਾਂ ਦੀ ਇਸ ਅਹਿਮ ਭੂਮਿਕਾ ਨੂੰ ਦੇਖਦਿਆਂ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਹਰ ਮਰੀਜ਼ ਦੇ ਇਲਾਜ ਦੀ ਪ੍ਰਕਿਰਿਆ ਦੌਰਾਨ ਪਰਿਵਾਰਕ ਕਾਊਂਸਲਿੰਗ ਨੂੰ ਜਰੂਰੀ ਹਿੱਸਾ ਬਣਾਇਆ ਜਾਵੇ।

ਲੁਧਿਆਣਾ ਦੇ ਜ਼ਿਲ੍ਹਾ ਨੋਡਲ ਮਨੋਚਿਕਿਤਸਕ ਡਾ. ਅਰਵਿੰਦ ਗੋਇਲ ਨੇ ਵੀ ਇਸ ਵਿਚਾਰ ਦਾ ਸਮਰਥਨ ਕਰਦਿਆਂ ਕਿਹਾ, “ਨਸ਼ਿਆਂ ਦੀ ਲਤ ਤੋਂ ਮੁਕਤੀ ਸਭ ਤੋਂ ਵੱਧ ਉਦੋਂ ਸਫ਼ਲ ਹੁੰਦੀ ਹੈ ਜਦੋਂ ਇਲਾਜ ਦੇ ਨਾਲ-ਨਾਲ ਪਰਿਵਾਰ ਦਾ ਮਜ਼ਬੂਤ ਸਹਿਯੋਗ ਵੀ ਮਿਲੇ। ਜਿੱਥੇ ਰਾਜ ਸਰਕਾਰ ਨੇ ਪੂਰੇ ਪੰਜਾਬ ਵਿੱਚ ਮੁਫ਼ਤ ਇਲਾਜ, ਕਾਊਂਸਲਿੰਗ ਅਤੇ ਨਸ਼ਾ ਛੁਡਾਊ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਹੈ, ਉੱਥੇ ਪਰਿਵਾਰਕ ਮੈਂਬਰਾਂ ਦੀ ਭਾਗੀਦਾਰੀ ਵੀ ੳੁੰਨੀ ਹੀ ਅਹਿਮ ਹੈ। ਪਰਿਵਾਰ ਨਾ ਸਿਰਫ਼ ਭਾਵਨਾਤਮਕ ਸਹਾਰਾ ਦਿੰਦਾ ਹੈ, ਇਲਾਜ ਨੂੰ ਨਿਯਮਿਤ ਤੌਰ ’ਤੇ ਜਾਰੀ ਰੱਖਣ ਲਈ ਪ੍ਰੇਰਿਤ ਕਰਦਾ ਹੈ ਸਗੋਂ ਔਖੀਆਂ ਸਥਿਤੀਆਂ ਵਿੱਚ ਹੌਂਸਲਾ ਦਿੰਦਾ ਹੈ ਅਤੇ ਅਜਿਹਾ ਮਾਹੌਲ ਬਣਾਉਂਦਾ ਹੈ ਜਿਸ ਨਾਲ ਵਿਅਕਤੀ ਲੰਬੇ ਸਮੇਂ ਤੱਕ ਨਸ਼ਾ-ਮੁਕਤ ਜੀਵਨ ਜੀ ਸਕੇ। ਅਸੀਂ ਕਈ ਮਾਮਲਿਆਂ ਵਿੱਚ ਦੇਖਿਆ ਹੈ ਕਿ ਮਾਂਵਾਂ, ਪਤਨੀਆਂ ਅਤੇ ਭੈਣਾਂ ਲੋਕਾਂ ਨੂੰ ਨਸ਼ਾ ਮੁਕਤੀ ਦੇ ਰਾਹ ’ਤੇ ਬਣਾਈ ਰੱਖਣ ਵਿੱਚ ਨਿਰਣਾਇਕ ਭੂਮਿਕਾ ਨਿਭਾਉਂਦੀਆਂ ਹਨ। ਨਸ਼ਾ ਮੁਕਤੀ ਇੱਕ ਸਾਂਝਾ ਯਤਨ ਹੈ, ਜਿਸ ਵਿੱਚ ਪਰਿਵਾਰ ਜ਼ਿੰਦਗੀ ਨੂੰ ਮੁੜ ਸੰਵਾਰਨ ਵਿੱਚ ਸਭ ਤੋਂ ਪ੍ਰਭਾਵੀ ਸਾਥੀ ਸਾਬਤ ਹੁੰਦਾ ਹੈ।”

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਹਰ ਸਫ਼ਲ ਨਸ਼ਾ ਮੁਕਤੀ ਦੇ ਪਿੱਛੇ ਇੱਕ ਪਰਿਵਾਰ, ਇੱਕ ਭਾਈਚਾਰਾ ਅਤੇ ਅਜਿਹੀ ਸਰਕਾਰੀ ਪ੍ਰਣਾਲੀ ਹੁੰਦੀ ਹੈ ਜੋ ਉਮੀਦ ਅਤੇ ਹਮਦਰਦੀ ਨੂੰ ਪਹਿਲ ਦਿੰਦੀ ਹੈ। ਮਾਂਵਾਂ, ਪਤਨੀਆਂ ਅਤੇ ਭੈਣਾਂ ਸਿਹਤਮੰਦ, ਨਸ਼ਾ-ਮੁਕਤ ਅਤੇ ਰੰਗਲੇ ਪੰਜਾਬ ਵੱਲ ਬਦਲਾਅ ਦੀਆਂ ਮਸ਼ਾਲਚੀ ਬਣ ਰਹੀਆਂ ਹਨ। ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੀ ਸਭ ਤੋਂ ਵੱਡੀ ਸਫ਼ਲਤਾ ਇਹ ਹੈ ਕਿ ਇਸ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾ ਦਿੱਤਾ ਹੈ ਅਤੇ ਅਸੀਂ ਇਸ ਬਦਲਾਅ ਦੀ ਅਗਵਾਈ ਕਰ ਰਹੀਆਂ ਔਰਤਾਂ ਦੀ ਆਵਾਜ਼ ਨੂੰ ਅੱਗੇ ਵੀ ਕੇਂਦਰ ਵਿੱਚ ਰੱਖਦੇ ਰਹਾਂਗੇ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...