‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 81 ਕਿਲੋ ਹੈਰੋਇਨ, 51 ਕਿਲੋ ਅਫੀਮ ਤੇ 60 ਲੱਖ ਤੋਂ ਵੱਧ ਨਕਦੀ ਬਰਾਮਦ

by | Mar 13, 2025 | breaking news, daily | 0 comments

ਐਨਡੀਪੀਐਸ ਤਹਿਤ 1259 ਐਫਆਈਆਰ ਦਰਜ, 1758 ਨਸ਼ਾ ਤਸਕਰ ਗ੍ਰਿਫ਼ਤਾਰ, 29 ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ -ਚੀਮਾ

7.5 ਲੱਖ ਦੇ ਕਰੀਬ ਨਸ਼ੀਲੀ ਗੋਲੀਆਂ ਅਤੇ 950 ਕਿਲੋ ਭੁੱਕੀ ਵੀ ਬਰਾਮਦ – ਚੀਮਾ

ਆਪ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਇਹ ਮੁਹਿੰਮ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਰਹੀ ਹੈ- ਹਰਪਾਲ ਚੀਮਾ

ਚੰਡੀਗੜ੍ਹ, 13 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੀ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਪਿਛਲੇ 13 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਹਰਪਾਲ ਚੀਮਾ ਨੇ ਵੀਰਵਾਰ ਨੂੰ ਪੰਜਾਬ ਭਵਨ ਵਿਖੇ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਹਰ ਪਾਸੇ ਦੇਖਣ ਨੂੰ ਮਿਲ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚੱਲ ਰਹੀ ਹੈ। ਹੁਣ ਤੱਕ 81 ਕਿਲੋ ਹੈਰੋਇਨ, 51 ਕਿਲੋ ਅਫੀਮ ਅਤੇ 60 ਲੱਖ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1259 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 1759 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੁਲਿਸ ਨੇ 7.5 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ 970 ਕਿਲੋ ਭੁੱਕੀ ਅਤੇ ਹੋਰ ਸਿੰਥੈਟਿਕ ਨਸ਼ੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ ਕਰੀਬ 29 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਚੀਮਾ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ।

ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24 ਘੰਟੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਨਸ਼ਿਆਂ ਨਾਲ ਸਬੰਧਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਅਜਿਹੇ ਸਾਰੇ ਲੋਕ ਸਲਾਖਾਂ ਪਿੱਛੇ ਹੋਣਗੇ।

ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ, ਇਸ ਦੇ ਉਲਟ ‘ਆਪ’ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੋਚੀ-ਸਮਝੀ ਰਣਨੀਤੀ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ।

ਚੀਮਾ ਨੇ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਹੋਰ ਵੀ ਕਈ ਵਧੀਆ ਕਦਮ ਚੁੱਕ ਰਹੀ ਹੈ। ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਹਜ਼ਾਰਾਂ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਚੀਮਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਨ੍ਹਾਂ ਦੀ ਅਗਵਾਈ ਹੇਠ ਬਣਾਈ ਗਈ ਪੰਜ ਮੰਤਰੀਆਂ ਦੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਭਲਕੇ (ਸ਼ੁੱਕਰਵਾਰ) ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿੱਚ ਅਗਲੇਰੀ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...