‘ਯੁੱਧ ਨਸ਼ਿਆ ਵਿਰੁੱਧ’ ਵਿੱਚ ਫਤਿਹ ਹਾਸਲ ਕਰਨ ਤੱਕ ਆਰਾਮ ਨਹੀਂਃ ਅਮਨ ਅਰੋੜਾ

by | Mar 7, 2025 | breaking news, crime, daily | 0 comments

– ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ; ਆਤਮ ਸਮਰਪਣ ਕਰੋ ਜਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ
– ਪੁਲਿਸ ਨੂੰ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਪੂਰੀ ਖੁੱਲ੍ਹ – ਅਰੋੜਾ
ਚੰਡੀਗੜ੍ਹ/ ਲੁਧਿਆਣਾ, 6 ਮਾਰਚ – ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਸ੍ਰੀ ਅਮਨ ਅਰੋੜਾ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ ‘ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਮ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸ੍ਰੀ ਅਮਨ ਅਰੋੜਾ ਨੇ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਥੇ ਪੁਲਿਸ ਲਾਈਨਜ਼ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਜਾਂ ਤਾਂ ਨਸ਼ਾ ਤਸਕਰ ਆਤਮ ਸਮਰਪਣ ਕਰ ਦੇਣ ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਕਿਉਂਕਿ ‘ਆਪ’ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਫਤਿਹ ਹਾਸਲ ਕਰਨ ਤੱਕ ਚੈਨ ਨਾਲ ਨਹੀਂ ਬੈਠੇਗੀ। ਉਨ੍ਹਾਂ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਤਾਕਤ, ਸੂਝ-ਬੂਝ ਅਤੇ ਯੋਗਤਾ ‘ਤੇ ਚਾਨਣਾ ਪਾਉਂਦਿਆਂ ਭਰਪੂਰ ਵਿਸ਼ਵਾਸ਼ ਪ੍ਰਗਟਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਮਦਦ ਕਰਨਾ ਇੱਕ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਪੁਲਿਸ ਦੇ ਯਤਨਾਂ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਅਰੋੜਾ ਨੇ ਇਹ ਵੀ ਕਿਹਾ ਕਿ ਪੁਲਿਸ ਨੂੰ ਤਸਕਰਾਂ ਵਿਰੁੱਧ ਕਾਰਵਾਈ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਖੁੱਲ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ 1 ਤੋਂ 4 ਮਾਰਚ ਤੱਕ ਪੰਜਾਬ ਪੁਲਿਸ ਨੇ 580 ਐਨ.ਡੀ.ਪੀ.ਐਸ. ਕੇਸ ਦਰਜ ਕੀਤੇ ਹਨ ਅਤੇ ਇਨ੍ਹਾਂ ਮਾਮਲਿਆਂ ਵਿੱਚ 789 ਮੁਲਜ਼ਮਾਂ ਨੂੰ ਨਾਮਜ਼ਦ ਕਰਨ ਤੋਂ ਇਲਾਵਾ 170 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੰਜਾਬ ਭਰ ਵਿੱਚ 60 ਗੈਰ-ਕਾਨੂੰਨੀ ਇਮਾਰਤਾਂ ਨੂੰ ਢੇਰੀ ਵੀ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ੇ ਦੇ ਤਸਕਰਾਂ ਬਾਰੇ ਸੂਚਿਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਇਸ ਅਲਾਮਤ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਕੈਮਿਸਟ ਦੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕਰਨ ਲਈ ਵੀ ਕਿਹਾ।

ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਸਰਵਜੀਤ ਕੌਰ ਮਾਣੂਕੇ, ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਮਨਵਿੰਦਰ ਸਿੰਘ ਗਿਆਸਪੁਰਾ, ਜਗਤਾਰ ਸਿੰਘ ਦਿਆਲਪੁਰਾ, ਮੇਅਰ ਇੰਦਰਜੀਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵੱਲੋਂ ਵੀ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਸੁਝਾਅ ਦਿੱਤੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਸ਼ਾ ਛੁਡਾਉਣ ਤੋਂ ਇਲਾਵਾ ਇਸਦੀ ਰੋਕਥਾਮ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਨਸ਼ਾਖੋਰੀ ਨਾਲ ਜੂਝ ਰਹੇ ਵਿਅਕਤੀਆਂ ਦੇ ਸਹੀ ਇਲਾਜ ਅਤੇ ਸਲਾਹ ਸੇਵਾਵਾਂ ਪ੍ਰਦਾਨ ਕਰਨ ਲਈ ਮੁੜ ਵਸੇਬਾ ਸੰਸਥਾਵਾਂ ਨੂੰ ਵੀ ਮਜ਼ਬੂਤ ​​ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਅਕਤੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਰੋਜ਼ਗਾਰ ਦੇ ਵੱਖ-ਵੱਖ ਮੌਕੇ ਅਤੇ ਹੁਨਰ ਵਧਾਉਣ ਦੀ ਪੇਸ਼ਕਸ਼ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਦੇ ਕਾਬਿਲ ਬਣਾਇਆ ਜਾਵੇਗਾ। ਨਸ਼ਿਆਂ ਦੇ ਖਾਤਮੇ ਦੇ ਯਤਨਾਂ ਦਾ ਸਮਰਥਨ ਕਰਨ ਲਈ ਸਿਵਲ ਸੋਸਾਇਟੀ, ਉਦਯੋਗ, ਵਿਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ, ਨਸ਼ਿਆਂ ਵਿਰੁੱਧ ਇੱਕ ਜਨਤਕ ਜਾਗਰੂਕਤਾ ਮੁਹਿੰਮ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਪ੍ਰਸ਼ਾਸਨ ਕਪੂਰ ਹਸਪਤਾਲ ਨੂੰ ਆਧੁਨਿਕ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਜੋਂ ਅਪਗ੍ਰੇਡ ਕਰਨ ਦੀ ਤਜਵੀਜ਼ ਵੀ ਤਿਆਰ ਕਰ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਮਹੀਨੇ ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਵਿਸ਼ਾਲ ਮੈਰਾਥਨ ਦਾ ਆਯੋਜਨ ਕਰਨ ਤੋਂ ਇਲਾਵਾ ਥਇਏਟਰਾਂ ਜਾਂ ਸੋਸ਼ਲ ਮੀਡੀਆ ਵਿੱਚ ਛੋਟੀਆਂ ਵੀਡੀਓ ਕਲਿੱਪਾਂ, ਕੰਧ ਚਿੱਤਰਾਂ, ਸਕੂਲ ਵਿੱਚ ਰੋਜ਼ਾਨਾ ਨਸ਼ਿਆਂ ਵਿਰੁੱਧ ਪੰਜ ਮਿੰਟ ਦਾ ਭਾਸ਼ਣ ਆਦਿ ਨੂੰ ਲੋਕ ਲਹਿਰ ਬਣਾਉਣ ਨੂੰ ਯਕੀਨੀ ਬਣਾਇਆ ਜਾਵੇਗਾ।

ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਪੁਲਿਸ ਡਾ.ਅੰਕੁਰ ਗੁਪਤਾ ਅਤੇ ਖੰਨਾ ਦੇ ਐਸ.ਐਸ.ਪੀ. ਜੋਤੀ ਯਾਦਵ ਨੇ ਕੈਬਨਿਟ ਮੰਤਰੀ ਨੂੰ ਵਿਸਥਾਰ ਨਾਲ ਦੱਸਿਆ ਕਿ ਨਸ਼ਾ ਤਸਕਰਾਂ ਦੀ ਹੁਣ ਤੱਕ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ ਜਬਤ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਹੋਏ ਨਜਾਇਜ਼ ਕਬਜ਼ਿਆਂ ਨੂੰ ਵੀ ਢਾਹਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਾਖੋਰੀ ਦੀਆਂ ਵੱਡੀਆਂ ਮੱਛੀਆਂ ਵੀ ਰੋਜ਼ਾਨਾ ਫੜੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਇਨ੍ਹਾਂ ਦੇ ਸਮੁੱਚੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ।

ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ 46 ਓਟ ਕੇਂਦਰ ਹਨ ਅਤੇ ਓ.ਪੀ.ਡੀ. ਦੌਰਾਨ ਰੋਜ਼ਾਨਾ 20-40 ਮਰੀਜ਼ਾਂ ਨੂੰ ਦੇਖਿਆ ਜਾਂਦਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...