‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

by | Nov 24, 2025 | breaking news, daily, politics | 0 comments

ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

ਚੰਡੀਗੜ੍ਹ, 24 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 268 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ -ਕਮੇਟੀ ਦਾ ਗਠਨ ਵੀ ਕੀਤਾ ਹੈ।
68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 325 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡਡਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਨਸ਼ਾ ਮੁਕਤੀ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...