ਯੂਕੇ ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੇ ਹਾਲਾਤ ਬਾਰੇ ਜਾਣੂ ਕਰਵਾਇਆ

by | Jul 24, 2026 | breaking news, daily, politics | 0 comments

ਯੂਨਾਈਟਡ ਕਿੰਗਡਮ (ਯੂਕੇ) ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਈ ਨੌਜਵਾਨਾਂ ਨੇ ਯੂਨਾਈਟਡ ਸਿੱਖਸ ਸੰਸਥਾ ਦੇ ਉੱਦਮ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਊਥਾਲ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਯੂਨਾਈਟਡ ਸਿੱਖ ਸੰਸਥਾ ਵੱਲੋਂ ਬੀਬੀ ਨਰਪਿੰਦਰ ਕੌਰ ਬੀ.ਈ.ਐੱਮ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਪਾਰਕ ਐਵਨਿਊ ਵਿਖੇ ਕਰਵਾਈ ਗਈ, ਜਿਸ ਦੌਰਾਨ ਦੇਸ਼ ਵਾਪਸ ਪਰਤਣ ਦੇ ਇੱਛੁਕ ਨੌਜਵਾਨਾਂ ਨੇ ਆਪਣੇ ਯੂਕੇ ਵਿੱਚ ਹਾਲਾਤ ਬਾਰੇ ਸਿੰਘ ਸਾਹਿਬ ਨੂੰ ਜਾਣੂ ਕਰਵਾਇਆ।

ਨੌਜਵਾਨ ਬੀਬੀਆਂ ਅਤੇ ਲੜਕਿਆਂ ਨੇ ਦੱਸਿਆ ਕਿ ਭਾਰਤ ਵਿੱਚ ਇਮੀਗ੍ਰੇਸ਼ਨ ਏਜੰਟਾਂ ਵੱਲੋਂ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਕੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਯੂਕੇ ਭੇਜ ਦਿੱਤਾ, ਜਿਸ ਨਾਲ ਉਨ੍ਹਾਂ ਦੇ ਮਾਪਿਆਂ ਦੀ ਮਿਹਨਤ ਦੀ ਕਮਾਈ ਵਿਅਰਥ ਤਾਂ ਗਈ ਹੀ ਹੈ ਪਰੰਤੂ ਉਨ੍ਹਾਂ ਦਾ ਭਵਿੱਖ ਵੀ ਦਾਅ ਉੱਤੇ ਲੱਗਾ ਹੈ। ਨੌਜਵਾਨਾਂ ਨੇ ਦੱਸਿਆ ਕਿ ਸਹੀ ਦਸਤਾਵੇਜ਼ ਤੇ ਵੀਜ਼ਾ ਨਾ ਹੋਣ ਕਰਕੇ ਹੁਣ ਯੂਕੇ ਦੀ ਸਰਕਾਰ ਉਨ੍ਹਾਂ ਨੂੰ ਇੱਥੇ ਨਹੀਂ ਰਹਿਣ ਦੇ ਰਹੀ, ਜਿਸ ਨਾਲ ਉਨ੍ਹਾਂ ਨੂੰ ਕੰਮਕਾਜ ਵੀ ਨਹੀਂ ਮਿਲਦਾ ਤੇ ਰੁਜ਼ਗਾਰ ਨਾ ਹੋਣ ਕਰਕੇ ਉੱਥੇ ਜੀਣਾ ਬਹੁਤ ਮੁਸ਼ਕਲ ਹੋ ਗਿਆ ਹੈ।

ਬੀਬੀ ਨਰਪਿੰਦਰ ਕੌਰ ਨੇ ਜਥੇਦਾਰ ਗੜਗੱਜ ਨੂੰ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਯੂਨਾਈਟਡ ਸਿੱਖਸ ਵੱਲੋਂ ਹਫ਼ਤੇ ਵਿੱਚ ਇੱਕ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ (ਪਾਰਕ ਐਵਨਿਊ) ਵਿਖੇ ਇਮੀਗ੍ਰੇਸ਼ਨ ਤੇ ਹੋਰ ਕਈ ਅਹਿਮ ਮਾਮਲਿਆਂ ਵਿੱਚ ਮਦਦ ਕਰਨ ਲਈ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਊਂਟਰ ਉੱਤੇ ਅਜਿਹੇ ਬਹੁਤ ਮਾਮਲੇ ਆਉਂਦੇ ਹਨ ਜੋ ਆਪਣੇ ਆਪ ਯੂਕੇ ਤੋਂ ਭਾਰਤ ਵਾਪਸ ਜਾਣਾ ਚਾਹੁੰਦੇ ਹਨ, ਜਿਨ੍ਹਾਂ ਨੂੰ ਯੂਕੇ ਅਤੇ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਸਰਕਾਰੀ ਖ਼ਰਚੇ ਉੱਤੇ ਵਾਪਸ ਭੇਜਿਆ ਜਾਂਦਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਵੱਲੋਂ ਸੁਣਾਈਆਂ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਬੀਬੀ ਨਰਪਿੰਦਰ ਕੌਰ ਤੇ ਯੂਨਾਈਟਡ ਸਿੱਖਸ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ (ਪਾਰਕ ਐਵਨਿਊ) ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਨ੍ਹਾਂ ਯਤਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਸਨੇਹਾ ਦਿੱਤਾ ਕਿ ਉਹ ਜਦੋਂ ਵੀ ਵਿਦੇਸ਼ ਜਾਣ ਤਾਂ ਬਹੁਤ ਹੀ ਸਿਆਣਪ ਵਰਤਣ ਅਤੇ ਇਹ ਚੰਗੀ ਤਰ੍ਹਾਂ ਘੋਖਣ ਕਿ ਕਿਤੇ ਏਜੰਟ ਉਨ੍ਹਾਂ ਨਾਲ ਧੋਖਾ ਤਾਂ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਤੇ ਨੌਜਵਾਨ ਲੱਖਾਂ ਰੁਪਏ ਖਰਚ ਕੇ ਵੀ ਵਿਦੇਸ਼ਾਂ ਵਿੱਚ ਬਹੁਤ ਕਸ਼ਟ ਵਾਲੀ ਜ਼ਿੰਦਗੀ ਬਤੀਤ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਹੌਂਸਲਾ ਕਾਇਮ ਰੱਖਣ ਤੇ ਗੁਰਬਾਣੀ ਨਾਲ ਜੁੜ ਕੇ ਚੜ੍ਹਦੀ ਕਲਾ ਵਿੱਚ ਰਹਿਣ ਨੂੰ ਕਿਹਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਆਖਿਆ ਕਿ ਉਹ ਕਦੇ ਵੀ ਪੰਜਾਬ ਜਾਂ ਦੇਸ਼ ਅੰਦਰ ਮੌਜੂਦ ਆਪਣੀ ਜ਼ਮੀਨ ਨਾ ਵੇਚਣ ਬਲਕਿ ਵਾਪਸ ਪਰਤ ਕੇ ਹੋਰ ਵੀ ਮਿਹਨਤ ਕਰਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ। ਉਨ੍ਹਾਂ ਸਰਕਾਰਾਂ ਨੂੰ ਵੀ ਨੌਜਵਾਨਾਂ ਲਈ ਦੇਸ਼ ਅੰਦਰ ਹੀ ਰੁਜ਼ਗਾਰ ਦੇ ਸਾਰਥਕ ਸਾਧਨ ਤੇ ਮੌਕੇ ਮੁਹੱਈਆ ਕਰਵਾਉਣ ਦੀ ਗੱਲ ਵੀ ਆਖੀ।

ਬੈਠਕ ਉਪਰੰਤ ਗੁਰਦੁਆਰਾ ਪ੍ਰਬੰਧਕਾਂ ਤੇ ਯੂਨਾਈਟਡ ਸਿੱਖਸ ਦੇ ਨੁਮਾਇੰਦਿਆਂ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਗੁਰਮੇਲ ਸਿੰਘ ਮੱਲ੍ਹੀ, ਮੀਤ ਪ੍ਰਧਾਨ ਸ. ਹਰਜੀਤ ਸਿੰਘ ਸਰਪੰਚ, ਸ. ਸ਼ਰਨਬੀਰ ਸਿੰਘ ਸੰਘਾ, ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ, ਸ. ਬਲਜੀਤ ਸਿੰਘ ਮੱਲ੍ਹੀ, ਸ. ਪਰਮਜੀਤ ਸਿੰਘ, ਸ. ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...