ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਬਣੇ ਸ. ਅਰਸ਼ਦੀਪ ਸਿੰਘ ਅਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

by | Aug 19, 2026 | breaking news, daily, politics | 0 comments

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਵਾਲੇ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ. ਅਰਸ਼ਦੀਪ ਸਿੰਘ ਨੇ ਆਪਣੀ ਮਿਹਨਤ, ਲਗਨ, ਯੋਗਤਾ ਅਤੇ ਸਮਰਪਣ ਨਾਲ ਵਿਦੇਸ਼ ਦੀ ਧਰਤੀ ’ਤੇ ਸਿੱਖ ਨੌਜਵਾਨਾਂ ਦੀ ਸਮਰੱਥਾ ਦਾ ਮਾਣ ਵਧਾਇਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਯੂਕੇ ਦੀ ਹਵਾਈ ਫ਼ੌਜ ਵਿੱਚ ਇਸ ਪੱਧਰ ਦੀ ਪ੍ਰਾਪਤੀ ਹਾਸਲ ਕਰਨਾ ਸ. ਅਰਸ਼ਦੀਪ ਸਿੰਘ ਦੀ ਵਿਲੱਖਣ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਨੇ ਜਿੱਥੇ ਆਪਣੇ ਮਾਪਿਆਂ, ਪਰਿਵਾਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਉਨ੍ਹਾਂ ਦੀ ਇਹ ਪ੍ਰਾਪਤੀ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਲਈ ਵੀ ਮਾਣ ਅਤੇ ਪ੍ਰੇਰਨਾ ਵਾਲੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੇ ਦੁਨੀਆ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਸ. ਅਰਸ਼ਦੀਪ ਸਿੰਘ ਦੀ ਪ੍ਰਾਪਤੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਿੱਖ ਨੌਜਵਾਨ ਜਿੱਥੇ ਵੀ ਜਾਂਦੇ ਹਨ, ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਖੇਤਰ ਵਿੱਚ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਵਿੱਚ ਰਹਿੰਦਿਆਂ ਵੀ ਸਿੱਖ ਵਿਰਸੇ, ਸਿੱਖੀ ਸਿਧਾਂਤਾਂ ਅਤੇ ਆਪਣੀਆਂ ਜੜ੍ਹਾਂ ਨਾਲ ਜੁੜਿਆ ਹੋਇਆ ਹੈ। ਇਹ ਗੱਲ ਹੋਰ ਵੀ ਪ੍ਰਸੰਨਤਾ ਵਾਲੀ ਹੈ ਕਿ ਉੱਚ ਅਹੁਦਾ ਹਾਸਲ ਕਰਨ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਸਿੱਖ ਪਛਾਣ ਅਤੇ ਵਿਰਸੇ ਨਾਲ ਆਪਣਾ ਨਾਤਾ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀ ਨਵੀਂ ਪੀੜ੍ਹੀ ਲਈ ਇਹ ਇੱਕ ਚੰਗੀ ਮਿਸਾਲ ਹੈ ਕਿ ਆਧੁਨਿਕ ਖੇਤਰਾਂ ਵਿੱਚ ਤਰੱਕੀ ਕਰਦਿਆਂ ਆਪਣੀ ਮਾਂ-ਬੋਲੀ, ਵਿਰਾਸਤ ਅਤੇ ਸੱਭਿਆਚਾਰ ਨਾਲ ਵੀ ਮਜ਼ਬੂਤੀ ਨਾਲ ਜੁੜੇ ਰਿਹਾ ਜਾ ਸਕਦਾ ਹੈ।
ਉਨ੍ਹਾਂ ਸ. ਅਰਸ਼ਦੀਪ ਸਿੰਘ ਉਨ੍ਹਾਂ ਦੇ ਪਿਤਾ ਸ. ਜਗਦੀਪ ਸਿੰਘ, ਮਾਤਾ ਬੀਬੀ ਗਗਨਦੀਪ ਕੌਰ ਅਤੇ ਸਮੁੱਚੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਉਹ ਭਵਿੱਖ ਵਿੱਚ ਵੀ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਅਤੇ ਆਪਣੇ ਪਰਿਵਾਰ, ਸਿੱਖ ਕੌਮ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।

ਜਾਰੀ ਕਰਤਾ:
ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...