ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਾਰੰਗਪੁਰ, ਧਨਾਸ, ਖੁੱਡਾ ਲਾਹੌਰਾ ਅਤੇ ਖੁੱਡਾ ਜੱਸੂ ਦੇ ਨਿਵਾਸੀਆਂ ਲਈ ਸਮਾਧਾਨ ਸ਼ਿਵਿਰ ਆਯੋਜਿਤ ਕੀਤਾ। ਇਸ ਸ਼ਿਵਿਰ ਵਿੱਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਿੱਧੇ ਪ੍ਰਸ਼ਾਸਕ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਸਾਹਮਣੇ ਰੱਖਣ ਦਾ ਅਵਸਰ ਮਿਲਿਆ। ਇਸ ਸ਼ਿਵਿਰ ਦਾ ਮੁੱਖ ਉਦੇਸ਼ ਨਾਗਰਿਕ ਸੁਵਿਧਾਵਾਂ, ਜਨ ਸੇਵਾਵਾਂ ਅਤੇ ਸਥਾਨਕ ਵਿਕਾਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਸਬੰਧਿਤ ਵਿਭਾਗਾਂ ਦੇ ਜ਼ਰੀਏ ਉਨ੍ਹਾਂ ਦਾ ਸਮਾਂਬੱਧ ਸਮਾਧਾਨ ਕਰਨਾ ਸੀ।

ਇਸ ਅਵਸਰ ‘ਤੇ ਮੇਅਰ ਸ਼੍ਰੀ ਸੌਰਭ ਜੋਸ਼ੀ, ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸ਼ਾਸਨਿਕ ਸਕੱਤਰ, ਵਿਭਾਗਾਂ ਦੇ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਉਪਸਥਿਤ ਸਨ।

ਇਸ ਸ਼ਿਵਿਰ ਦੇ ਦੌਰਾਨ ਪ੍ਰਸ਼ਾਸਕ ਨੇ ਵਿਅਕਤੀਗਤ ਤੌਰ ‘ਤੇ ਕੁੱਲ 54 ਸ਼ਿਕਾਇਤਾਂ ਸੁਣੀਆਂ। ਨਿਵਾਸੀਆਂ ਨੇ ਨਾਗਰਿਕ ਸੁਵਿਧਾਵਾਂ ਅਤੇ ਬੁਨਿਆਦੀ ਸੇਵਾਵਾਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ, ਪਾਰਕਿੰਗ ਅਤੇ ਟ੍ਰੈਫਿਕ ਜਾਮ, ਆਵਾਸ ਅਤੇ ਈਡਬਲਿਊਐੱਸ ਫਲੈਟਾਂ ਦੇ ਰੱਖ-ਰਖਾਅ, ਸਿਹਤ ਸੇਵਾਵਾਂ ਅਤੇ ਸਿੱਖਿਆ, ਕਮਿਊਨਿਟੀ ਸੈਂਟਰਾਂ, ਜ਼ਮੀਨ ਅਤੇ ਜਾਇਦਾਦ ਨਾਲ ਜੁੜੇ ਮਾਮਲਿਆਂ, ਕੈਬ ਡ੍ਰਾਇਵਰਾਂ ਦੀਆਂ ਸਮੱਸਿਆਵਾਂ ਅਤੇ ਹੋਰ ਜਨਤਕ ਸੇਵਾਵਾਂ ਨਾਲ ਸਬੰਧਿਤ ਮੁੱਦੇ ਉਠਾਏ।

ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨੇ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ‘ਤੇ ਕੀਤੀ ਗਈ ਕਾਰਵਾਈ ਦੇ ਨਾਲ-ਨਾਲ ਖੇਤਰ ਵਿੱਚ ਚਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਆਪਣੇ-
ਆਪਣੇ ਵਿਭਾਗਾਂ ਨਾਲ ਜੁੜੇ ਦੇ ਸੰਭਾਵਿਤ ਸਮਾਧਾਨ ਵੀ ਦੱਸੇ। ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਸਮਾਧਾਨ ਕੀਤਾ ਗਿਆ, ਜਦਕਿ ਜਿਨ੍ਹਾਂ ਮਾਮਲਿਆਂ ਵਿੱਚ ਅੱਗੇ ਕਰਵਾਈ ਦੀ ਜ਼ਰੂਰਤ ਸੀ, ਉਨ੍ਹਾਂ ਨੂੰ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਕਾਰਵਾਈ ਲਈ ਭੇਜਿਆ ਗਿਆ।

ਆਪਣੇ ਸੰਬੋਧਨ ਵਿੱਚ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਡੱਡੂਮਾਜਰਾ, ਹੱਲੋਮਾਜਰਾ ਅਤੇ ਮਲੋਆ ਵਿਖੇ ਆਯੋਜਿਤ ਪਹਿਲੇ ਤਿੰਨ ਸਮਾਧਾਨ ਸ਼ਿਵਿਰਾਂ ਵਿੱਚ ਪ੍ਰਾਪਤ ਲਗਭਗ ਸਾਰੀਆਂ ਸ਼ਿਕਾਇਤਾਂ ਦਾ ਸਮਾਧਾਨ ਕਰ ਦਿੱਤਾ ਗਿਆ ਹੈ। ਕੇਵਲ ਨੀਤੀਗਤ ਮਾਮਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਲੰਬਿਤ ਹਨ। ਉਨ੍ਹਾਂ ਨੇ ਦੱਸਿਆ ਕਿ ਮਨੀਮਾਜਰਾ ਵਿੱਚ ਆਯੋਜਿਤ ਸ਼ਿਵਿਰ ਵਿੱਚ ਮਿਲੀਆਂ 83 ਸ਼ਿਕਾਇਤਾਂ ਵਿੱਚੋਂ 76 ਦਾ ਸਮਾਧਾਨ ਕੀਤਾ ਜਾ ਚੁੱਕਿਆ ਹੈ, ਜਦਕਿ ਰਾਮ ਦਰਬਾਰ ਸ਼ਿਵਿਰ ਵਿੱਚ ਪ੍ਰਾਪਤ 66 ਸ਼ਿਕਾਇਤਾਂ ਵਿੱਚੋਂ 56 ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਪ੍ਰਕਾਰ, ਹੁਣ ਤੱਕ ਆਯੋਜਿਤ ਪੰਜਾਂ ਸਮਾਧਾਨ ਸ਼ਿਵਿਰਾਂ ਵਿੱਚ ਕੁੱਲ 350 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 333 ਦਾ ਸਮਾਧਾਨ ਕੀਤਾ ਜਾ ਚੁੱਕਿਆ ਹੈ ਅਤੇ ਕੇਵਲ 17 ਸ਼ਿਕਾਇਤਾਂ ਲੰਬਿਤ ਹਨ। ਇਨ੍ਹਾਂ ਵਿੱਚੋਂ ਅਧਿਕਤਰ ਨੀਤੀਗਤ ਮਾਮਲਿਆਂ ਨਾਲ ਸਬੰਧਿਤ ਹਨ।

ਸਮਾਧਾਨ ਸ਼ਿਵਿਰ ਚੰਡੀਗੜ੍ਹ ਪ੍ਰਸ਼ਾਸਨ ਦੀ ਜਨਸੰਪਰਕ ਅਤੇ ਸ਼ਿਕਾਇਤ ਨਿਵਾਰਣ ਵਿਵਸਥਾ ਦਾ ਹਿੱਸਾ ਹਨ। ਇਨ੍ਹਾਂ ਦੇ ਜ਼ਰੀਏ ਸ਼ਹਿਰ ਦੇ ਅਲੱਗ-
ਅਲੱਗ ਖੇਤਰਾਂ ਦੇ ਨਿਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਪ੍ਰਸ਼ਾਸਕ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਸਾਹਮਣੇ ਰੱਖਣ ਅਤੇ ਉਨ੍ਹਾਂ ਦਾ ਸਮਾਧਾਨ ਕਰਵਾਉਣ ਦਾ ਅਵਸਰ ਮਿਲਦਾ ਹੈ।