ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਉਦੈਪੁਰ ਵਿੱਚ ਆਯੋਜਿਤ ‘ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਟੂਰਿਜ਼ਮ ਮੰਤਰੀਆਂ ਦੇ ਸੰਮੇਲਨ’ ਵਿੱਚ ਸ਼ਾਮਲ ਹੋਏ

by | Oct 15, 2025 | breaking news, daily | 0 comments

ਉਦੈਪੁਰ, 14 ਅਕਤੂਬਰ, 2025:

14-15 ਅਕਤੂਬਰ ਨੂੰ ਉਦੈਪੁਰ ਵਿੱਚ ਦੋ ਦਿਨਾਂ ਦਾ ‘ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਟੂਰਿਜ਼ਮ ਮੰਤਰੀਆਂ ਦਾ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਆਲਮੀ ਮਿਆਰਾਂ ਦੇ ਅਨੁਰੂਪ ਟੂਰਿਸਟ ਡੈਸਟੀਨੇਸ਼ਨਸ ਦੇ ਵਿਕਾਸ ‘ਤੇ ਕੇਂਦ੍ਰਿਤ ਹੈ। ਇਸ ਕਾਨਫਰੰਸ ਵਿੱਚ ਦੇਸ਼ ਭਰ ਦੇ ਟੂਰਿਜ਼ਮ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋ ਰਹੇ ਹਨ ਅਤੇ ਇਸ ਦਾ ਉਦੇਸ਼ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਰਮਿਆਨ ਸਹਿਯੋਗ ਨੂੰ ਹੁਲਾਰਾ ਦੇਣਾ ਹੈ ਤਾਕਿ ਮਾਣਯੋਗ ਪ੍ਰਧਾਨ ਮੰਤਰੀ ਦੇ ਉਸ ਦ੍ਰਿਸ਼ਟੀਕੋਣ ਨੂੰ ਸਾਕਾਰ ਕੀਤਾ ਜਾ ਸਕੇ ਜਿਸ ਦੇ ਤਹਿਤ ਹਰੇਕ ਰਾਜ ਵਿੱਚ ਘੱਟੋ-ਘੱਟ ਇੱਕ ਐਸਾ ਟੂਰਿਸਟ ਡੈਸਟੀਨੇਸ਼ਨ ਵਿਕਸਿਤ ਕੀਤਾ ਜਾਵੇ ਜੋ ਵਿਸ਼ਵ ਪੱਧਰੀ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ ਲੈਸ ਹੋਵੇ।

ਕਾਨਫਰੰਸ ਵਿੱਚ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮਾਣਮੱਤੀ ਮੌਜੂਦਗੀ ਦਰਜ ਕਰਵਾਈ।ਉਹ ਇਸ ਅਵਸਰ ‘ਤੇ ਭਾਰਤ ਸਰਕਾਰ ਦੇ ਮਾਣਯੋਗ ਟੂਰਿਜ਼ਮ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੰਚ ਸਾਂਝਾ ਕਰ ਰਹੇ ਸਨ।

ਆਪਣੇ ਸੰਬੋਧਨ ਵਿੱਚ ਸ਼੍ਰੀ ਕਟਾਰੀਆ ਨੇ ਇਸ ਮਹੱਤਵਪੂਰਨ ਸਮਾਗਮ ਦੀ ਮੇਜ਼ਬਾਨੀ ਲਈ ਟੂਰਿਜ਼ਮ ਮੰਤਰਾਲੇ ਦਾ ਆਭਾਰ ਵਿਅਕਤ ਕੀਤਾ ਅਤੇ ਰਾਜਸਥਾਨ ਰਾਜ ਨਾਲ ਆਪਣੇ ਗਹਿਰੇ ਵਿਅਕਤੀਗਤ ਸਬੰਧਾਂ ਦਾ ਉਲੇਖ ਕੀਤਾ।

ਮਾਣਯੋਗ ਪ੍ਰਸ਼ਾਸਕ ਨੇ ਚੰਡੀਗੜ੍ਹ ਦੇ ਵਿਵਿਧ ਟੂਰਿਸਟ ਸਥਾਨਾਂ ਅਤੇ ਇਸ ਦੇ ਵਿਸ਼ਵ ਪੱਧਰੀ ਟੂਰਿਸਟ ਮੰਜ਼ਿਲ ਦੇ ਰੂਪ ਵਿੱਚ ਉੱਭਰਨ ਦੀਆਂ ਇਸ ਦੀਆਂ ਅਪਾਰ ਸੰਭਾਵਨਾਵਾਂ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਆਧੁਨਿਕ ਸ਼ਹਿਰੀ ਯੋਜਨਾਬੰਦੀ ਅਤੇ ਆਰਕੀਟੈਕਚਰ ਦੀ ਉਤਕ੍ਰਿਸ਼ਟ ਉਦਾਹਰਣ ਹੈ ਅਤੇ ਪ੍ਰਸ਼ਾਸਨ ਦੀ ਸਵੱਛਤਾ ਅਤੇ ਵਾਤਾਵਰਣਕ ਸਥਿਰਤਾ ਦੇ ਪ੍ਰਤੀ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਸ਼ਹਿਰ ਦਾ ਗ੍ਰੀਨ ਕਵਰ 45% ਤੋਂ ਵਧ ਕੇ 51% ਹੋ ਗਿਆ ਹੈ, ਜੋ ਟਿਕਾਊ ਸ਼ਹਿਰੀ ਵਿਕਾਸ ਦੀ ਦਿਸ਼ਾ ਵਿੱਚ ਇੱਕ ਨਵੀਂ ਮਿਸਾਲ ਹੈ।

ਟੂਰਿਜ਼ਮ ਸਕੱਤਰ , ਸ਼੍ਰੀ ਮਨਦੀਪ ਸਿੰਘ ਬਰਾੜ, ਆਈਏਐੱਸ, ਨੇ ਚੰਡੀਗੜ੍ਹ ਨੂੰ ਵਿਸ਼ਵ ਪੱਧਰੀ ਟੂਰਿਸਟ ਡੈਸਟੀਨੇਸ਼ਨ ਦੇ ਰੂਪ ਵਿੱਚ ਸਥਾਪਿਤ ਕਰਨ ਦੀ ਰਣਨੀਤੀ ਪ੍ਰਸਤੁਤ ਕੀਤੀ, ਜੋ ਏਕੀਕ੍ਰਿਤ ਟੂਰਿਜ਼ਮ ਸਰਕਟ ਦੀ ਧਾਰਨਾ ‘ਤੇ ਅਧਾਰਿਤ ਹੈ। ਉਨ੍ਹਾਂ ਨੇ ਟੂਰਿਜ਼ਮ ਮੰਤਰਾਲੇ ਦੇ ਪ੍ਰਦਰਸ਼ਨ ਨਾਲ ਜੁੜੇ ਪ੍ਰੋਤਸਾਹਨ ਢਾਂਚੇ ਦੇ ਤਹਿਤ ਕੈਪੀਟਲ ਕੰਪਲੈਕਸ, ਰੌਕ ਗਾਰਡਨ, ਸੁਖਨਾ ਝੀਲ, ਲੇ ਕਾਰਬੁਜ਼ੀਅਰ ਸੈਂਟਰ ਅਤੇ ਸਰਕਾਰੀ ਅਜਾਇਬ ਘਰ ਅਤੇ ਆਰਟ ਗੈਲਰੀ ਜਿਹੇ ਪ੍ਰਮੁੱਖ ਸਥਲਾਂ ‘ਤੇ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦੀਆਂ ਯੋਜਨਾਵਾਂ ਦਾ ਉਲੇਖ ਕੀਤਾ।
ਇਹ ਸਾਰੀਆਂ ਪਹਿਲਾਂ ਭਾਰਤ ਸਰਕਾਰ ਦੇ ਟੂਰਿਜ਼ਮ ਮੰਤਰਾਲੇ ਦੇ ਪਰਫਾਰਮੈਂਸ ਲਿੰਕਡ ਇਨਸੈਂਟਿਵ ਫ੍ਰੇਮਵਰਕ ਦੇ ਤਹਿਤ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਮੰਤਰਾਲੇ ਦੇ ਸਹਿਯੋਗ ਨਾਲ ਪ੍ਰਦਰਸ਼ਨੀ-ਅਤੇ-ਕਨਵੈਨਸ਼ਨ ਸੈਂਟਰ ਅਤੇ ਕੰਸਰਟ ਹਾਲ ਸਹਿਤ ਇੱਕ ਟੂਰਿਜ਼ਮ ਹੱਬ ਵਿਕਸਿਤ ਕਰਨ ਦਾ ਵੀ ਪ੍ਰਸਤਾਵ ਰੱਖਿਆ।

ਇਹ ਕਾਨਫਰੰਸ ਟਿਕਾਊ ਅਤੇ ਜ਼ਿੰਮੇਦਾਰ ਟੂਰਿਜ਼ਮ ਨੂੰ ਹੁਲਾਰਾ ਦੇਣ, ਨਵੇਂ ਟੂਰਿਜ਼ਮ ਸਰਕਟ ਵਿਕਸਿਤ ਕਰਨ ਅਤੇ ਕੇਂਦਰ ਅਤੇ ਰਾਜਾਂ ਦੇ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਲਈ ਇੱਕ ਮਹੱਤਵਪੂਰਨ ਮੰਚ ਦੇ ਰੂਪ ਵਿੱਚ ਕਾਰਜ ਕਰ ਰਿਹਾ ਹੈ, ਤਾਕਿ ਭਾਰਤ ਨੂੰ ਇੱਕ ਪ੍ਰਮੁੱਖ ਆਲਮੀ ਟੂਰਿਜ਼ਮ ਡੈਸਟੀਨੇਸ਼ਨ ਦੇ ਰੂਪ ਵਿੱਚ ਸਥਾਪਿਤ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...