ਯੂਟੀ ਚੰਡੀਗੜ੍ਹ ਵਿੱਚ ਐੱਚਪੀਵੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

by | Feb 28, 2026 | daily, health, politics | 0 comments

ਅੱਜ ਦਾ ਦਿਨ ਇਤਿਹਾਸਿਕ ਰਿਹਾ, ਜਦੋਂ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਵਿੱਚ ਸਰਵਾਇਕਲ ਕੈਂਸਰ ਦੇ ਵਿਰੁੱਧ ਐੱਚਪੀਵੀ (HPV) ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਸ਼ਟਰੀ ਪੱਧਰ ਦਾ ਇਹ ਲਾਂਚ ਸਮਾਗਮ ਅਜਮੇਰ, ਰਾਜਸਥਾਨ ਵਿੱਚ ਆਯੋਜਿਤ ਕੀਤਾ ਗਿਆ। ਇਸ ਪਹਿਲ ਦੇ ਨਾਲ ਐੱਚਪੀਵੀ (HPV) ਵੈਕਸੀਨ ਨੂੰ ਰਾਸ਼ਟਰੀ ਟੀਕਾਕਰਣ ਪ੍ਰੋਗਰਾਮ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਇਹ ਪਾਤਰ ਬਾਲੜੀਆਂ ਨੂੰ ਮੁਫ਼ਤ ਉਪਲਬਧ ਕਰਵਾਇਆ ਜਾਵੇਗਾ।

ਯੂਟੀ ਚੰਡੀਗੜ੍ਹ ਵਿੱਚ ਐੱਚਪੀਵੀ
(HPV) ਟੀਕਾਕਰਣ ਮੁਹਿੰਮ ਦੀ ਰਸਮੀ ਸ਼ੁਰੂਆਤ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਦੁਆਰਾ 28 ਫਰਵਰੀ 2026 ਨੂੰ ਕੀਤੀ ਗਈ।

ਇਹ ਲਾਂਚ ਈਵੈਂਟ ਮਾਡਲ ਇਮੁਨਾਇਜ਼ੇਸ਼ਨ ਸੈਂਟਰ, ਗਵਰਨਮੈਂਟ ਮਲਟੀ-ਸਪੈਸ਼ਲਿਟੀ ਹਸਪਤਾਲ ਵਿਖੇ ਆਯੋਜਿਤ ਕੀਤਾ ਗਿਆ, ਜੋ ਰਾਸ਼ਟਰੀ ਪੱਧਰ ‘ਤੇ ਰਾਜਸਥਾਨ ਦੇ ਅਜਮੇਰ ਤੋਂ
ਮਾਣਯੋਗ ਪ੍ਰਧਾਨ ਮੰਤਰੀ ਦੁਆਰਾ
ਹੋਏ ਲਾਂਚ ਦੇ ਬਾਅਦ ਸੰਪੰਨ ਹੋਇਆ।

ਉਦਘਾਟਨ ਸਮਾਗਮ ਵਿੱਚ ਰਾਜਪਾਲ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ.ਪੀ. ਸਿੰਘ, ਸਿਹਤ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਸੁਮਨ ਸਿੰਘ ਸਹਿਤ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਉਪਸਥਿਤ ਰਹੇ। ਪੋਸਟ ਗ੍ਰੈਜੂਏਟ ਇੰਸਟੀਟਿਊਟ ਆਵ੍ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਵਿਸ਼ਵ ਸਿਹਤ ਸੰਗਠਨ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ, ਜੌਨ ਸਨੋ ਇੰਡੀਆ ਅਤੇ ਸਮਾਜ ਭਲਾਈ ਵਿਭਾਗ ਸਹਿਤ ਪ੍ਰਮੁੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦੇ ਵੀ ਉਪਸਥਿਤ ਰਹੇ।

ਮੁਹਿੰਮ ਦੇ ਪਹਿਲੇ ਦਿਨ ਪਾਤਰ ਬਾਲੜੀਆਂ ਦੇ ਟੀਕਾਕਰਣ ਲਈ ਵਿਸ਼ੇਸ਼ ਵਿਵਸਥਾਵਾਂ ਕੀਤੀਆਂ ਗਈਆਂ ਸਨ। ਟੀਕਾਕਰਣ ਪ੍ਰਾਪਤ ਕਰਨ ਵਾਲੀਆਂ ਬਾਲੜੀਆਂ ਨੂੰ ਪਤਵੰਤਿਆਂ ਵੱਲੋਂ ਟੀਕਾਕਰਣ ਸਰਟੀਫਿਕੇਟ ਅਤੇ ਉਪਹਾਰ ਪ੍ਰਦਾਨ ਕੀਤੇ ਗਏ। ਬਾਲੜੀਆਂ ਅਤੇ ਉਨ੍ਹਾਂ ਦੇ ਨਾਲ ਆਏ ਮਾਪਿਆਂ ਅਤੇ ਸਰਪ੍ਰਸਤਾਂ ਲਈ ਰਿਫਰੈਸ਼ਮੈਂਟ ਦੀ ਵੀ ਵਿਵਸਥਾ ਕੀਤੀ ਗਈ। ਪਹਿਲੇ ਦਿਨ ਕੁੱਲ 13 ਬਾਲੜੀਆਂ ਦਾ ਟੀਕਾਕਰਣ ਕੀਤਾ ਗਿਆ। ਸਾਰੇ ਲਾਭਾਰਥੀਆਂ ਦਾ ਵਿਵਰਣ (ਡੇਟਾ) ਨੂੰ ਯੂ-ਵਿਨ (U-WIN) ਪੋਰਟਲ ‘ਤੇ ਅਪਲੋਡ ਕੀਤਾ ਗਿਆ ਅਤੇ ਟੀਕਾਕਰਣ ਸਰਟੀਫਿਕੇਟ ਮੌਕੇ ‘ਤੇ ਜਾਰੀ ਕੀਤੇ ਗਏ।

ਇਨ੍ਹਾਂ ਬਾਲੜੀਆਂ ਨੂੰ ਗਾਰਡਾਸਿਲ-4 ਵੈਕਸੀਨ ਦਿੱਤੀ ਗਈ, ਜੋ ਮਹਿਲਾਵਾਂ ਵਿੱਚ ਸਰਵਾਇਕਲ ਕੈਂਸਰ ਦੀ ਰੋਕਥਾਮ ਲਈ ਅਤਿਅੰਤ ਪ੍ਰਭਾਵੀ ਹੈ। ਇਹ ਐੱਚਪੀਵੀ (HPV) ਵੈਕਸੀਨ 14 ਵਰ੍ਹਿਆਂ ਦੀ ਉਮਰ ਪੂਰੀ ਕਰ ਚੁੱਕੀਆਂ, ਪਰੰਤੂ 15 ਵਰ੍ਹੇ ਪੂਰਾ ਨਾ ਕਰਨ ਵਾਲੀਆਂ ਬਾਲੜੀਆਂ ਨੂੰ ਸਿੰਗਲ ਡੋਜ਼ ਦੇ ਰੂਪ ਵਿੱਚ ਦਿੱਤੀ ਜਾਵੇਗੀ।

ਇਹ ਐੱਚਪੀਵੀ (HPV) ਟੀਕਾਕਰਣ ਮੁਹਿੰਮ ਤਿੰਨ ਮਹੀਨਿਆਂ ਤੱਕ ਚਲੇਗੀ ਅਤੇ ਇਹ ਵੈਕਸੀਨ ਚੰਡੀਗੜ੍ਹ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ‘ਤੇ ਮੁਫ਼ਤ ਉਪਲਬਧ ਰਹੇਗਾ।

ਇਮੁਨਾਇਜ਼ੇਸ਼ਨ ਵਿਭਾਗ, ਯੂਟੀ ਚੰਡੀਗੜ੍ਹ ਦੁਆਰਾ ਇਸ ਮਹੱਤਵਪੂਰਨ ਜਨਸਿਹਤ ਪਹਿਲ ਲਈ ਸਾਰੀਆਂ ਜ਼ਰੂਰੀ ਤਿਆਰੀਆਂ, ਟ੍ਰੇਨਿੰਗਾਂ, ਵਰਕਸ਼ਾਪਾਂ ਅਤੇ ਲੌਜਿਸਟਿਕਸ ਪ੍ਰਬੰਧ ਪੂਰੇ ਕਰ ਲਏ ਗਏ ਹਨ।

ਸਿਹਤ ਵਿਭਾਗ, ਚੰਡੀਗੜ੍ਹ, ਨਾਗਰਿਕਾਂ ਦਾ ਟੀਕਾਕਰਣ ਸੇਵਾਵਾਂ ਵਿੱਚ ਨਿਰੰਤਰ ਸਹਿਯੋਗ ਆਭਾਰ ਵਿਅਕਤ ਕਰਦਾ ਹੈ ਅਤੇ ਮਾਪਿਆਂ ਨੂੰ ਤਾਕੀਦ ਕਰਦਾ ਹੈ ਕਿ ਉਹ ਆਪਣੀਆਂ 14 ਵਰ੍ਹੇ ਦੀਆਂ ਬੇਟੀਆਂ ਨੂੰ ਗਾਰਡਾਸਿਲ-4 ਐੱਚਪੀਵੀ (HPV) ਵੈਕਸੀਨ ਜ਼ਰੂਰ ਲਗਵਾਉਣ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...