ਯੂਥ ਅਕਾਲੀ ਦਲ ਤੇ ਐਸ ਓ ਆਈ ਵੱਲੋਂ ਈ ਟੀ ਓ ਪੇਪਰ ਪ੍ਰੀਖਿਆ ਦੇ ਨਤੀਜਿਆਂ ਵਿਚ ਬੇਨਿਯਮੀਆਂ ਤੇ 343 ਸਾਈਕੋਲੋਜਿਸਟ ਦੀ ਭਰਤੀ ਰੱਦ ਕਰਨ ਵਿਰੁੱਧ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਮੂਹਰੇ ਵਿਸ਼ਾਲ ਰੋਸ ਮੁਜ਼ਾਹਰਾ

by | Jul 20, 2026 | breaking news, daily, education, politics | 0 comments

ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਮੈਂਬਰਾਂ ਨੇ ਅੱਜ 197 ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਨਾਲ-ਨਾਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਲਈ 343 ਸਾਈਕੋਲੋਜਿਸਟ ਦੀ ਭਰਤੀ ਪ੍ਰਕਿਰਿਆ ਰੱਦ ਕਰਨ ਵਿਰੁੱਧ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਮੂਹਰੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ।

ਇਹ ਧਰਨਾ ਜਿਸਦੀ ਅਗਵਾਈ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਐਸ ਓ ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਨੇ ਕੀਤੀ, ਦੌਰਾਨ ਨੌਜਵਾਨਾਂ ਨੇ ਦੋ ਘੰਟਿਆਂ ਤੱਕ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਮੂਹਰੇ ਰੋਸ ਧਰਨਾ ਦਿੱਤਾ।

ਯੂਥ ਆਗੂਆਂ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰਾਂ ਦੀ ਭਰਤੀ ਵਿਚ ਵੱਡੀ ਪੱਧਰ ’ਤੇ ਕੁਰਹਿਤਾਂ ਹੋਈਆਂ ਹਨ, ਸੁਰੱਖਿਆ ਕੁਤਾਹੀਆਂ ਹੋਈਆਂ ਹਨ, ਡਾਟਾ ਬੇਸ ਦੀਆਂ ਗਲਤੀਆਂ ਹੋਈਆਂ ਹਨ ਤੇ ਪਾਰਦਰਸ਼ਤਾ ਦੀ ਘਾਟ ਸਾਹਮਣੇ ਆਈ ਹੈ ਪਰ ਇਸਦੇ ਬਾਵਜੂਦ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਇੰਨੀ ਵੱਡੀ ਪੱਧਰ ’ਤੇ ਇਤਰਾਜ਼ਾਂ ਦੇ ਬਾਵਜੂਦ ਵੀ ਚੋਣ ਪ੍ਰਕਿਰਿਆ ਬੋਰਡ ਵੱਲੋਂ ਜਾਰੀ ਰੱਖੀ ਗਈ।

ਉਹਨਾਂ ਕਿਹਾ ਕਿ ਭਾਵੇਂ ਪ੍ਰਭਾਵਤ ਉਮੀਦਵਾਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚ ਕਰਨ ਕਾਰਨ ਨਤੀਜੇ ਰੋਕ ਦਿੱਤੇ ਗਏ ਹਨ ਪਰ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਜ਼ਰੂਰਤ ਹੈ ਤਾਂ ਜੋ ਇਹ ਸਾਹਮਣੇ ਆ ਸਕੇ ਕਿ ਕਿਵੇਂ ਸਟੇਟ ਬੈਂਕ ਆਫ ਇੰਡੀਆ, ਕਰਮਾਵਾਲਾ ਤੇ ਸਮਾਈਲ ਵਰਗੇ ਨਾਮ ਮੈਰਿਟ ਲਿਸਟ ਵਿਚ ਆਏ।

ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਸਰਕਾਰ ਨੇ ਲਿਖਤੀ ਪ੍ਰੀਖਿਆ ਪੂਰੀ ਹੋਣ ਮਗਰੋਂ ਵੀ 343 ਸਾਈਕੋਲੋਜਿਸਟ ਦੀ ਭਰਤੀ ਰੱਦ ਕਰ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ ਅਜਿਹਾ ਕੀਤਾ ਬਲਕਿ ਇਸ ਮਾਮਲੇ ਵਿਚ ਪ੍ਰਾਈਵੇਟ ਏਜੰਸੀਆਂ ਨੂੰ ਆਊਟ ਸੋਰਸ ਦਾ ਕੰਮ ਵੀ ਦੇ ਦਿੱਤਾ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਆਪ ਦਿੱਲੀ ਹਾਈ ਕਮਾਂਡ ਨੂੰ ਅਸਲ ਲਿਸਟ ਚੰਗੀ ਨਹੀਂ ਲੱਗੀ ਅਤੇ ਇਸੇ ਕਾਰਨ ਦਿੱਲੀ ਤੇ ਉੱਤਰ ਪ੍ਰਦੇਸ਼ ਤੋਂ ਬਾਹਰਲਿਆਂ ਵਾਲੀ ਨਵੀਂ ਲਿਸਟ ਤਿਆਰ ਕੀਤੀ ਜਾ ਰਹੀ ਹੈ।

ਯੂਥ ਆਗੂਆਂ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਤੇ ਮੈਂਬਰਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਤੇ ਉਹਨਾਂ ਨੂੰ ਸਵਾਲ ਕੀਤਾ ਕਿ ਉਹ ਕੇਜਰੀਵਾਲ ਦੀਆਂ ਹਦਾਇਤਾਂ ’ਤੇ ਉਹਨਾਂ ਨਾਲ ਧੋਖਾ ਕਿਉਂ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਅਧੀਨਸੇਵਾਵਾਂ ਚੋਣ ਬੋਰਡ ਨੇ ਅਜਿਹਾ ਕੀਤਾ ਹੋਵੇ। ਉਹਨਾਂ ਕਿਹਾ ਕਿ ਦਿੱਲੀ, ਰਾਜਸਥਾਨ ਤੇ ਹਰਿਆਣਾ ਤੋਂ ਬਾਹਰਲਿਆਂ ਨੂੰ ਪਹਿਲਾਂ ਵੀ ਨਿਯਮਾਂ ਵਿਚ ਛੋਟ ਦੇ ਕੇ ਪੰਜਾਬ ਸਰਕਾਰ ਦੀਆਂ ਆਸਾਮੀਆਂ ਵਿਚ ਭਰਤੀ ਵਾਸਤੇ ਪਹਿਲ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਪੰਜਾਬ ਦੀ ਇਕ ਨਵੀਂ ਪੀੜੀ ਨਾਲ ਪੂਰਾ ਵਿਤਕਰਾ ਹੈ।
ਸਰਦਾਰ ਝਿੰਜਰ ਤੇ ਸਰਦਾਰ ਰਾਣਾ ਨੇ ਕਿਹਾ ਕਿ ਉਹ ਆਉਂਦੇ ਦਿਨਾਂ ਵਿਚ ਇਹ ਸਾਰਾ ਮਾਮਲਾ ਲੋਕਾਂ ਸਾਹਮਣੇ ਲਿਆਉਣਗੇ। ਉਹਨਾਂ ਕਿਹਾ ਕਿ ਅਸੀਂ ਇਹ ਨੌਜਵਾਨ ਵਿਰੋਧੀ ਤੇ ਆਪ ਦੇ ਭ੍ਰਿਸ਼ਟਾਚਾਰ ਨੂੰ ਲੋਕਾਂ ਸਾਹਮਣੇ ਲਿਆਵਾਂਗੇ ਤਾਂ ਜੋ ਯਕੀਨੀ ਬਣਾਵਾਂਗੇ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਦਾ ਭੋਗ ਪੈ ਸਕੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...