ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ

by | Apr 25, 2026 | daily, education | 0 comments

ਅੰਮ੍ਰਿਤਸਰ, 25 ਅਪ੍ਰੈਲ-
ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਲਾਨ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ, ਇਸ ਲਈ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿੱਦਿਆ ਤੇ ਗ਼ਰੀਬ ਵਿਦਿਆਰਥੀਆਂ ਲਈ ਹਰ ਸਾਲ ਸਹਾਇਤਾ ਕੀਤੀ ਜਾਂਦੀ ਹੈ, ਉਥੇ ਹੀ ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ ਵੀ ਬਜਟ ਵਿਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ਦਾ ਫੈਸਲਾ ਜਿਥੇ ਇਨ੍ਹਾਂ ਦੀ ਹੌਂਸਲਾ ਅਫ਼ਜਾਈ ਲਈ ਹੈ, ਉਥੇ ਹੀ ਹੋਰ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪ੍ਰਤੀ ਉਤਸ਼ਾਹਤ ਕਰਨਾ ਹੈ। ਭਵਿੱਖ ਵਿਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਰਜਸ਼ੀਲ ਨਿਸ਼ਚੈ ਅਕੈਡਮੀ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਰੂਬਰੂ ਕਰਨ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਤਾਂ ਜੋ ਤਿਆਰੀ ਕਰ ਰਹੇ ਵਿਦਿਆਰਥੀ ਪ੍ਰੇਰਣਾ ਲੈ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਤ ਕਰਨ, ਤਾਂ ਜੋ ਸਿੱਖ ਨੌਜੁਆਨ ਉੱਚ ਅਹੁਦਿਆਂ ’ਤੇ ਬੈਠ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ,
ਸੰਪਰਕ : 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...