ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

by | Aug 29, 2025 | breaking news, crime, daily | 0 comments

— ਜਾਂਚ ਮੁਤਾਬਕ ਇਹ ਕਤਲ ਗੈਂਗਾਂ ਦਰਮਿਆਨ ਦੁਸ਼ਮਣੀ ਦਾ ਨਤੀਜਾ ਸੀ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਹੁਸ਼ਿਆਰਪੁਰ ਪੁਲਿਸ ਨੂੰ ਵੀ ਸੀ ਲੋੜੀਂਦਾ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ, 29 ਅਗਸਤ:

ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਵਿਦੇਸ਼ੀ ਗੈਂਗਸਟਰ ਬੱਬੀ ਰਾਣਾ, ਜੋ ਸੋਨੂੰ ਖੱਤਰੀ ਦਾ ਸਾਥੀ ਹੈ, ਨਾਲ ਨਜ਼ਦੀਕੀ ਸਬੰਧ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਖਰੜ ਦੇ ਪਿੰਡ ਖਾਨਪੁਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ।

ਏਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਦੱਸਿਆ ਕਿ ਰਾਕੇਸ਼ ਗੱਗੀ ਦੇ ਕਤਲ ਕੇਸ ਵਿੱਚ ਸ਼ਾਮਲ ਹੋਣ ਤੋਂ ਇਲਾਵਾ, ਉਸ ਵਿਰੁੱਧ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

ਇਸ ਸਬੰਧੀ, ਐਫਆਈਆਰ ਨੰਬਰ 326 ਮਿਤੀ 28/08/2025 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸਏਐਸ ਨਗਰ ਦੇ ਥਾਣਾ ਸਿਟੀ ਖਰੜ ਵਿਖੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...