ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ – ਐਡਵੋਕੇਟ ਧਾਮੀ

by | Jul 27, 2026 | daily, politics, religion | 0 comments

ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਮੁਕੇਰੀਆਂ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ

ਮੁਕੇਰੀਆਂ/ਅੰਮ੍ਰਿਤਸਰ, 26 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦਵਾਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ, ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਚੱਕ ਦੇ ਉਪਰਾਲੇ ਨਾਲ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮਕਸਦ ਸਿੱਖ ਨੌਜਵਾਨੀ ਨੂੰ ਗੁਰਮਤਿ ਅਤੇ ਸਿੱਖ ਸਿਧਾਂਤਾਂ ਨਾਲ ਜੋੜ ਕੇ ਨਸਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਕਰਨਾ ਹੈ। ਇਸੇ ਮਕਸਦ ਲਈ ਹਰ ਹਲਕੇ ਵਿੱਚ ਅਜਿਹੇ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਖ ਨੂੰ ਗੁਰਬਾਣੀ ਨਾਲੋਂ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਸਿੱਖ ਵਿਰੋਧੀ ਤਾਕਤਾਂ ਵੱਲੋਂ ਇਸ ਲਈ ਹਰ ਤਰੀਕਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਤੇ ਪਿਛੋਕੜ ਦੁਨੀਆਂ ਵਿੱਚ ਨਿਰਾਲਾ ਹੈ। ਸਾਡੀ ਅਰਦਾਸ ਦਾ ਹਰ ਸ਼ਬਦ ਕੁਰਬਾਨੀਆਂ, ਸੰਘਰਸ਼ਾਂ ਅਤੇ ਗੁਰੂ ਸਾਹਿਬਾਨ ਦੀਆਂ ਬਖ਼ਸ਼ਿਸ਼ਾਂ ਦਾ ਨਿਚੋੜ ਹੈ। ਅਸੀਂ ਸ਼ਹੀਦਾਂ, ਸਿੰਘਾਂ-ਸਿੰਘਣੀਆਂ, ਪੰਜ ਤਖ਼ਤਾਂ, ਗੁਰੂ ਘਰ ਦੀਆਂ ਸੇਵਾਵਾਂ ਅਤੇ ਸਮੁੱਚੇ ਖ਼ਾਲਸਾ ਪੰਥ ਨੂੰ ਯਾਦ ਕਰਦੇ ਹੋਏ ਅੰਤ ਵਿੱਚ “ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੀ ਅਰਦਾਸ ਕਰਦੇ ਹਾਂ। ਇਹ ਸੰਦੇਸ਼ ਸਿਰਫ਼ ਸਿੱਖਾਂ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਹੈ।
ਉਨ੍ਹਾਂ ਕਿਹਾ ਕਿ ਇਹ ਵੀ ਸਾਡੀ ਵਿਲੱਖਣਤਾ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਵਰੋਸਾਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ। ਇਹ ਸੱਚੇ ਪਾਤਸ਼ਾਹ ਦਾ ਉਹ ਤਖਤ ਹੈ ਜਿਥੇ ਵੱਡੇ ਵੱਡਿਆਂ ਨੇ ਸਿਰ ਝੁਕਾਇਆ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲ ਜਾਂਦੀਆਂ ਹਨ, ਪਰ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਸਿਧਾਂਤਾਂ ਅਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਹੋ ਰਹੇ ਹਨ, ਤਾਂ ਸਾਡੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਅਸੀਂ ਗੁਰੂ ਗ੍ਰੰਥ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਪੰਥ ਦੀ ਅਗਵਾਈ ਉੱਤੇ ਅਡੋਲ ਵਿਸ਼ਵਾਸ ਰੱਖੀਏ। ਇਹੀ ਸਾਡੀ ਤਾਕਤ ਹੈ ਅਤੇ ਇਹੀ ਸਾਡੀ ਪਹਿਚਾਣ ਹੈ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਜਿਊਣ ਅਤੇ ਅੰਮ੍ਰਿਤ ਧਾਰੀ ਹੋਣ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਚੱਕ ਨੇ ਗੁਰਮਤਿ ਸਮਾਗਮ ਲਈ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਸ. ਬਿਕਰਮ ਸਿੰਘ ਅੱਲਾ ਬਖ਼ਸ਼, ਸ਼ਹਿਰੀ ਪ੍ਰਧਾਨ ਸ. ਗੁਰਜਿੰਦਰ ਸਿੰਘ ਚੱਕ, ਸ. ਜਸਵਿੰਦਰ ਸਿੰਘ ਬਿੱਟੂ, ਸ. ਆਸਾ ਸਿੰਘ ਕੋਲੀਆਂ, ਸ. ਸੌਦਾਗਰ ਸਿੰਘ ਚਨੌਰ, ਸ. ਹਰਮਨਜੀਤ ਸਿੰਘ ਚੱਕ, ਸ. ਭੁਪਿੰਦਰ ਸਿੰਘ, ਸ. ਸੁਰਿੰਦਰ ਸਿੰਘ ਛਿੰਦਾ, ਸ. ਰਣਵੀਰ ਸਿੰਘ, ਸ. ਬਲਵੀਰ ਸਿੰਘ ਬਿਸ਼ਨਪੁਰ, ਸ. ਭੁਪਿੰਦਰ ਸਿੰਘ, ਪ੍ਰਚਾਰਕ ਕਮ ਨਿਗਰਾਨ ਗਿਆਨੀ ਕਲਿਆਣ ਸਿੰਘ, ਮੈਨੇਜਰ ਸ. ਸਰਬਜੀਤ ਸਿੰਘ, ਸ. ਜੁਗਪਾਲ ਸਿੰਘ, ਮਾਸਟਰ ਮਹਿੰਗਾ ਸਿੰਘ, ਸ. ਮੱਖਣ ਸਿੰਘ, ਸ. ਸੁਰਿੰਦਰ ਸਿੰਘ, ਕੈਪਟਨ ਸਤਪਾਲ ਸਿੰਘ, ਡਾਕਟਰ ਬਹਾਦਰ ਸਿੰਘ, ਸ. ਸੰਤੋਖ ਸਿੰਘ, ਸ. ਬਲਜੀਤ ਸਿੰਘ, ਡਾਕਟਰ ਸੰਤੋਖ ਸਿੰਘ ਮੰਝਪੁਰ, ਸ. ਗੁਰਵਿੰਦਰ ਸਿੰਘ, ਸ. ਰਣਜੀਤ ਸਿੰਘ, ਸ. ਓਕਾਰ ਸਿੰਘ, ਸ. ਸਤਪਾਲ ਸਿੰਘ, ਸ. ਮਲਕੀਤ ਸਿੰਘ, ਸ. ਮਨਜੀਤ ਸਿੰਘ ਚੱਕ, ਬੀਬੀ ਬਲਵਿੰਦਰ ਕੌਰ ਖਾਲਸਾ, ਬੀਬੀ ਬਲਵਿੰਦਰ ਕੌਰ ਮਹਿਤਪੁਰ, ਬੀਬੀ ਸੰਜਨਾ ਰੰਜਨ, ਸ. ਮਨਜੀਤ ਸਿੰਘ ਕੌਲਪੁਰ, ਸ. ਅਵਤਾਰ ਸਿੰਘ ਕੋਟਲੀ, ਸ. ਬਲਜੀਤ ਸਿੰਘ, ਸ. ਮੇਜਰ ਸਿੰਘ ਮਹਿਤਪੁਰ ਆਦਿ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...