ਰਾਜਪਾਲ ਨੇ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਉਤਕ੍ਰਿਸ਼ਟਤਾ ਪ੍ਰਾਪਤ ਕਰਕੇ ਰਾਸ਼ਟਰ ਸੇਵਾ ਕਰਨ ਦਾ ਸੱਦਾ ਦਿੱਤਾ

by | Aug 3, 2026 | breaking news, daily, politics | 0 comments

ਚੰਡੀਗੜ੍ਹ, 1 ਅਗਸਤ:

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਸੰਕਲਪ ਦੁਆਰਾ ਆਯੋਜਿਤ ਸਿਵਲ ਸੇਵਾਵਾਂ ਪਰੀਖਿਆ ਦੇ ਚੁਣੇ ਗਏ ਪ੍ਰਤੀਭਾਗੀ ਅਭਿਨੰਦਨ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਸਮਾਗਮ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਵਿੱਚ ਪ੍ਰਤਿਭਾ, ਲੀਡਰਸ਼ਿਪ ਸਮਰੱਥਾ ਅਤੇ ਸਮਾਜਿਕ ਪ੍ਰਤੀਬੱਧਤਾ ਵਿਕਸਿਤ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਉਤਕ੍ਰਿਸ਼ਟਤਾ ਪ੍ਰਾਪਤ ਕਰਨ, ਸਿੱਖਿਆ, ਚਰਿੱਤਰ ਨਿਰਮਾਣ ਅਤੇ ਲੋਕ ਸੇਵਾ ਪ੍ਰਤੀ ਸਮਰਪਿਤ ਰਹਿਣ ਅਤੇ ਰਾਸ਼ਟਰ ਨਿਰਮਾਣ ਵਿੱਚ ਸਾਰਥਕ ਯੋਗਦਾਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਿਅਕਤੀ ਚਾਹੇ ਕਿਸੇ ਵੀ ਖੇਤਰ ਵਿੱਚ ਕਾਰਜਰਤ ਹੋਵੇ, ਹਰੇਕ ਇਮਾਨਦਾਰ ਪ੍ਰਯਾਸ ਰਾਸ਼ਟਰ ਨੂੰ ਸਸ਼ਕਤ ਬਣਾਉਂਦਾ ਹੈ ਅਤੇ ‘ਵਿਕਸਿਤ ਭਾਰਤ 2047’ ਦੇ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਯੋਗਦਾਨ ਦਿੰਦਾ ਹੈ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰਾਜਪਾਲ ਨੇ ਸਿਵਲ ਸੇਵਾਵਾਂ ਦੇ ਚਾਹਵਾਨਾਂ ਦੇ ਮਾਰਗਦਰਸ਼ਨ ਵਿੱਚ ਸੰਕਲਪ ਆਈਏਐੱਸ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੰਸਥਾ ਨੂੰ ਆਈਏਐੱਸ, ਆਈਪੀਐੱਸ ਅਤੇ ਹੋਰ ਸਿਵਲ ਸੇਵਾਵਾਂ ਦੇ ਸਫ਼ਲ ਅਧਿਕਾਰੀਆਂ ਨੂੰ ਤਿਆਰ ਕਰਨ ਵਾਲੇ ਦੇਸ਼ ਦੀਆਂ ਮੋਹਰੀ ਸੰਸਥਾਵਾਂ ਵਿੱਚੋਂ ਇੱਕ ਦੱਸਦੇ ਹੋਏ ਇਸ ਦੇ ਪ੍ਰਬੰਧਨ, ਮਾਰਗਦਰਸ਼ਕਾਂ, ਦਾਨੀਆਂ ਅਤੇ ਵਿਦਿਆਰਥੀਆਂ ਦੀ ਗੁਣਵੱਤਾਪੂਰਨ ਸਿੱਖਿਆ ਅਤੇ ਮਾਰਗਦਰਸ਼ਨ ਦੇ ਜ਼ਰੀਏ ਰਾਸ਼ਟਰ ਨਿਰਮਾਣ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ।

ਚੰਡੀਗੜ੍ਹ ਦੀਆਂ ਵਿੱਦਿਅਕ ਉਪਲਬਧੀਆਂ ਦਾ ਉਲੇਖ ਕਰਦੇ ਹੋਏ ਸ਼੍ਰੀ ਕਟਾਰੀਆ ਨੇ ਕਿਹਾ ਕਿ ਸ਼ਹਿਰ ਦੇ ਸਰਕਾਰੀ ਸਕੂਲ ਨਿਰੰਤਰ ਸ਼ਲਾਘਾਯੋਗ ਅਕਾਦਮਿਕ ਪਰਿਣਾਮ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਸਿੱਖਿਆ ਦੇ ਪਰਫੌਰਮੈਂਸ ਗ੍ਰੇਡਿੰਗ ਇੰਡੈਕਸ (ਪੀਜੀਆਈ) 2.0 ਵਿੱਚ ਚੰਡੀਗੜ੍ਹ ਦੇਸ਼ ਦੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ
ਪਹਿਲੇ ਸਥਾਨ ‘ਤੇ ਰਿਹਾ ਹੈ, ਜੋ ‘ਉੱਤਮ-3’ ਗ੍ਰੇਡ ਪ੍ਰਾਪਤ ਕਰਨ ਵਾਲਾ ਦੇਸ਼ ਦਾ ਇਕਲੌਤਾ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਕੋਈ ਵੀ ਕਾਰਜ ਛੋਟਾ ਨਹੀਂ ਹੁੰਦਾ ਅਤੇ ਹਰੇਕ ਇਮਾਨਦਾਰ ਪ੍ਰਯਾਸ ਰਾਸ਼ਟਰ ਦੇ ਵਿਕਾਸ ਵਿੱਚ ਯੋਗਦਾਨ ਦਿੰਦਾ ਹੈ।

ਰਾਜਪਾਲ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਸਿੱਖਿਆ, ਚਰਿੱਤਰ ਨਿਰਮਾਣ ਅਤੇ ਲੋਕ ਸੇਵਾ ਪ੍ਰਤੀ ਸਮਰਪਿਤ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ‘ਵਿਕਸਿਤ ਭਾਰਤ 2047’ ਦੇ ਲਕਸ਼ ਨੂੰ ਪ੍ਰਾਪਤ ਕਰਨ ਲਈ ਨਸ਼ਾ-ਮੁਕਤ, ਸਸ਼ਕਤ ਅਤੇ ਜਾਗਰੂਕ ਯੁਵਾ ਸ਼ਕਤੀ ਜ਼ਰੂਰੀ ਹੈ। ਪੰਜਾਬ ਵਿੱਚ ਆਏ ਹੜ੍ਹਾਂ ਦੇ ਦੌਰਾਨ ਲੋਕਾਂ ਦੁਆਰਾ ਪ੍ਰਦਰਸ਼ਿਤ ਨਿਰਸੁਆਰਥ ਸੇਵਾ ਭਾਵਨਾ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਮਾਜ ਸੇਵਾ ਪੰਜਾਬ ਦੀ ਸਥਾਈ ਪਰੰਪਰਾ ਰਹੀ ਹੈ।

ਰਾਜ ਸਭਾ ਸਾਂਸਦ, ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਨਸ਼ਾ ਮੁਕਤੀ ਅਭਿਯਾਨ ਦੇ ਪ੍ਰਤੀ ਰਾਜਪਾਲ ਦੇ ਨਿਰੰਤਰ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਨਤਕ ਅਹੁਦਾ ਸਮਾਜ ਦੀ ਸਮਰਪਿਤ ਅਤੇ ਇਮਾਨਦਾਰ ਸੇਵਾ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਐਜੂਕੇਸ਼ਨ ਐਂਡ ਸੋਸ਼ਲ ਰਿਸਪੌਂਸਿਬਿਲਿਟੀ (ਈਐੱਸਆਰ) ਦੀ ਧਾਰਨਾ ‘ਤੇ ਬਲ ਦਿੰਦੇ ਹੋਏ ਲੋੜਵੰਦਾਂ ਲਈ ਜੀਵਨ-ਰੱਖਿਅਕ ਮੈਡੀਕਲ ਉਪਕਰਣਾਂ ਦੇ ਦਾਨ ਸਹਿਤ ਮਾਨਵੀ ਪਹਿਲਾਂ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।

ਭਾਰਤ ਦੇ ਐਡੀਸ਼ਨਲ ਸਾਲਿਸਟਰ ਜਨਰਲ, ਸ਼੍ਰੀ ਸੱਤਿਆ ਪਾਲ ਜੈਨ ਨੇ
ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈਡਬਲਿਊਐੱਸ) ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪਰੀਖਿਆਵਾਂ ਲਈ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਸੰਕਲਪ ਆਈਏਐੱਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਇਮਾਨਦਾਰੀ ਅਤੇ ਨਿਸ਼ਠਾ ਸਰਬਉੱਚ ਹਨ ਅਤੇ ਨਿਰਸੁਆਰਥ ਭਾਵ ਨਾਲ ਆਪਣੇ ਕਰਤੱਵਾਂ ਦਾ ਨਿਰਬਾਹ ਹੀ ਸੱਚੀ ਲੋਕ ਸੇਵਾ ਹੈ।

ਸੰਕਲਪ ਆਈਏਐੱਸ, ਚੰਡੀਗੜ੍ਹ ਦੇ ਚੇਅਰਮੈਨ ਸ਼੍ਰੀ ਚਰਨਜੀਤ ਰਾਏ ਨੇ ਦੱਸਿਆ ਕਿ ਰਾਜਪਾਲ ਦੀ ਪ੍ਰੇਰਣਾ ਨਾਲ ਸੰਕਲਪ ਨੇ ਟ੍ਰਾਂਸਜੈਂਡਰ ਨੌਜਵਾਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਿਵਲ ਸੇਵਾਵਾਂ ਅਤੇ ਹੋਰ ਮੁਕਾਬਲੇ ਦੀਆਂ ਪਰੀਖਿਆਵਾਂ ਲਈ ਮਾਰਗਦਰਸ਼ਨ ਅਤੇ ਟ੍ਰੇਨਿੰਗ ਪ੍ਰਦਾਨ ਕਰਨ ਦੀ ਨਵੀਂ ਪਹਿਲ ਸ਼ੁਰੂ ਕੀਤੀ ਹੈ। ਇਸ ਪਹਿਲ ਦੇ ਜ਼ਰੀਏ ਅਕਾਦਮਿਕ ਸਹਿਯੋਗ, ਮੈਂਟਰਸ਼ਿਪ ਅਤੇ ਕਰੀਅਰ ਮਾਰਗਦਰਸ਼ਨ ਉਪਲਬਧ ਕਰਵਾਇਆ ਜਾਵੇਗਾ, ਜਿਸ ਨਾਲ ਸਮਾਵੇਸ਼ੀ ਸਿੱਖਿਆ ਅਤੇ ਸਮਾਨ ਅਵਸਰਾਂ ਨੂੰ ਹੁਲਾਰਾ ਮਿਲੇਗਾ।

ਇਸ ਅਵਸਰ ‘ਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ, ਸ਼੍ਰੀ ਗਿਆਨ ਚੰਦ ਗੁਪਤਾ; ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ, ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਆਈਏਐੱਸ; ਭਜਨ ਗਾਇਕ ਸ਼੍ਰੀ ਕਨ੍ਹੱਈਆ ਮਿੱਤਲ ਅਤੇ ਸੰਕਲਪ ਆਈਏਐਸ, ਚੰਡੀਗੜ੍ਹ ਨਾਲ ਜੁੜੇ ਅਨੇਕ ਆਈਏਐੱਸ ਅਤੇ ਪੀਸੀਐੱਸ ਅਧਿਕਾਰੀ ਵੀ ਉਪਸਥਿਤ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...