ਰਾਮਪੁਰਾ ਫੂਲ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਬਜ਼ੁਰਗ ਤੇ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ’ਚ ਪੁਲਿਸ ਤੁਰੰਤ ਕਰੇ ਸਖ਼ਤ ਕਾਰਵਾਈ- ਜਥੇਦਾਰ ਕੁਲਦੀਪ ਸਿੰਘ ਗੜਗੱਜ

by | Jun 11, 2025 | breaking news, daily | 0 comments

ਸ੍ਰੀ ਅੰਮ੍ਰਿਤਸਰ, 11 ਜੂਨ-
ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਇੱਕ ਗੁਰਸਿੱਖ ਕਿਰਤੀ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਦਾ ਕਰੜਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਨੂੰ ਇਨ੍ਹਾਂ ਦੋਵੇਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਮਪੁਰਾ ਫੂਲ ਦੇ ਨੇੜੇ ਬਰਨਾਲਾ-ਬਠਿੰਡਾ ਸੜਕ ਉੱਤੇ ਆਪਣੀ ਕਿਰਤ ਕਰ ਰਹੇ ਗੁਰਸਿੱਖ ਬਜ਼ੁਰਗ ਸ. ਜਗਤਾਰ ਸਿੰਘ ਨਾਲ ਨਸ਼ੇ ਦੀ ਹਾਲਤ ਵਿੱਚ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਕੇ ਉਨ੍ਹਾਂ ਦਾ ਦਾਹੜਾ ਪੁੱਟਿਆ ਗਿਆ, ਦਸਤਾਰ ਦੀ ਬੇਅਦਬੀ ਕੀਤੀ ਗਈ ਤੇ ਕੱਪੜੇ ਵੀ ਪਾੜੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇੱਕ ਕਿਰਤੀ ਸਿੱਖ ਨਾਲ ਅਜਿਹੀ ਘਟਨਾ ਵਾਪਰਨੀ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਅਮਨ ਸ਼ਾਂਤੀ ਤੇ ਸੁਰੱਖਿਅਤ ਮਾਹੌਲ ਵਿੱਚ ਆਪਣੀ ਕਿਰਤ ਵੀ ਨਹੀਂ ਕਰ ਸਕਦੇ ਤਾਂ ਉਹ ਕਿੱਥੇ ਜਾਣ। ਇਸ ਮਾਮਲੇ ਵਿੱਚ ਜਥੇਦਾਰ ਗੜਗੱਜ ਨੇ ਸਕੱਤਰੇਤ ਦੇ ਅਧਿਕਾਰੀਆਂ ਰਾਹੀਂ ਬਠਿੰਡਾ ਦੀ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਨਾਲ ਰਾਬਤਾ ਕਰਕੇ ਆਖਿਆ ਹੈ ਕਿ ਪੁਲਿਸ ਦੋਸ਼ੀ ਵਿਅਕਤੀ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਨਾਲ-ਨਾਲ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕਰੇ।

ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਆਪਣੀ ਗੱਡੀ ਵਿੱਚ ਜਾ ਰਹੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਉਪਰੰਤ ਸੀਨੀਅਰ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਨਾਲ ਵੀ ਗੱਲਬਾਤ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਦੋਸ਼ੀ ਵਿਅਕਤੀਆਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਘਟਨਾ ਤੋਂ ਬਾਅਦ ਸਮੂਹ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਦੀ ਭਾਵਨਾ ਹੈ ਅਤੇ ਜੇਕਰ ਸਰਕਾਰ ਨੇ ਜਲਦ ਹੀ ਸਖ਼ਤ ਕਾਰਵਾਈ ਨਾ ਕੀਤੀ ਤਾਂ ਹਰ ਤਰ੍ਹਾਂ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੇ ਲੋਕਾਂ ਖ਼ਾਸਕਰ ਸਿੱਖਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਨਾਲ ਭਾਈਚਾਰਿਆਂ ਵਿਚਕਾਰ ਆਪਸੀ ਸਾਂਝ ਨੂੰ ਸੱਟ ਨਾ ਵੱਜਣ ਦੇਵੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਯਤਨ ਕੀਤੇ ਜਾਂਦੇ ਹਨ ਪਰ ਇਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
***
ਇੰਚਾਰਜ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ,
+91 99145 35153

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...