ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਸ਼ਿਕਾਇਤਾਂ ਦੇ ਨਿਵਾਰਣ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ‘ਤੇ ਧਿਆਨ ਕੇਂਦ੍ਰਿਤ ਕਰੇਗਾ: ਸ਼੍ਰੀ ਹਰਜੀਤ ਸਿੰਘ ਗਰੇਵਾਲ, ਚੇਅਰਮੈਨ, ਐੱਨਸੀਐੱਮ

by | Aug 27, 2026 | breaking news, daily, NATIONAL NEWS, politics | 0 comments

ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਦੇ ਚੇਅਰਮੈਨ ਸ਼੍ਰੀ ਹਰਜੀਤ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਕਮਿਸ਼ਨ ਲੰਬਿਤ ਸ਼ਿਕਾਇਤਾਂ ਦੇ ਸਮਾਧਾਨ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਿਆਂ, ਸਮਾਨਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਘੱਟਗਿਣਤੀ ਭਾਈਚਾਰਿਆਂ ਦੇ ਨਾਲ ਆਪਣੇ ਜੁੜਾਅ ਨੂੰ ਮਜ਼ਬੂਤ ​​ਕਰ ਰਿਹਾ ਹੈ। ਯੂਟੀ ਸਟੇਟ ਗੈਸਟ ਹਾਊਸ, ਸੈਕਟਰ 6, ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਸਾਹਮਣੇ ਲਗਭਗ 7,000 ਸ਼ਿਕਾਇਤਾਂ ਲੰਬਿਤ ਹਨ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦੇ ਪ੍ਰਯਾਸ ਕੀਤੇ ਜਾ ਰਹੇ ਹਨ।

ਸ਼੍ਰੀ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਚੰਡੀਗੜ੍ਹ ਦੌਰੇ ਦਾ ਉਦੇਸ਼ ਪੰਜਾਬ ਵਿੱਚ ਘੱਟਗਿਣਤੀ ਭਾਈਚਾਰਿਆਂ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਅਤੇ ਸੁਝਾਅ ਇਕੱਤਰ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਨੇ ਦੇਸ਼ ਭਰ ਦੇ ਵਿਭਿੰਨ ਵਰਗਾਂ ਅਤੇ ਹਿਤਧਾਰਕਾਂ ਨਾਲ ਸੰਪਰਕ ਸਾਧਣਾ ਸ਼ੁਰੂ ਕੀਤਾ ਹੈ ਅਤੇ ਉਨ੍ਹਾਂ ਦੇ ਸਮਾਜਿਕ, ਧਾਰਮਿਕ, ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ ਨੂੰ ਸਮਝਣ ਲਈ ਸਮੁਦਾਇ ਦੇ ਪ੍ਰਤੀਨਿਧੀਆਂ ਨਾਲ ਸੰਵਾਦ ਜਾਰੀ ਰੱਖੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਕਮਿਸ਼ਨ ਦੇ ਅਧਿਕਾਰ ਖੇਤਰ ਦੇ ਅੰਦਰ ਸਾਰੀਆਂ
ਵਾਸਤਵਿਕ ਸ਼ਿਕਾਇਤਾਂ ਅਤੇ ਸੁਝਾਵਾਂ ਦੀ ਸਮੀਖਿਆ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਧਾਰਮਿਕ ਸੁਤੰਤਰਤਾ ਅਤੇ ਸਾਰੇ ਭਾਈਚਾਰਿਆਂ ਲਈ ਸਮਾਨ ਸਨਮਾਨ ਸੁਨਿਸ਼ਚਿਤ ਕਰਨਾ ਇੱਕ ਮਹੱਤਵਪੂਰਨ ਸੰਵਿਧਾਨਕ ਸਿਧਾਂਤ ਹੈ। ਕੁਝ ਹੋਰ ਦੇਸ਼ਾਂ ਦੀ ਸਥਿਤੀ ਦਾ ਉਲੇਖ ਕਰਦੇ ਹੋਏ ਸ਼੍ਰੀ ਗਰੇਵਾਲ ਨੇ ਕਿਹਾ ਕਿ ਭਾਰਤ ਇੱਕ ਅਜਿਹਾ ਮਾਹੌਲ ਪ੍ਰਦਾਨ ਕਰਦਾ ਹੈ ਜਿੱਥੇ ਵਿਭਿੰਨ ਧਰਮਾਂ ਦੇ ਲੋਕ ਸਨਮਾਨ ਅਤੇ ਸੁਰੱਖਿਆ ਨਾਲ ਸੁਤੰਤਰਤਾਪੂਰਵਕ ਆਪਣੇ ਧਰਮ ਦਾ ਪਾਲਨ ਕਰ ਸਕਦੇ ਹਨ।

ਸਿੱਖ ਬੰਦੀਆਂ ਅਤੇ ਉਨ੍ਹਾਂ ਦੀ ਪੈਰੋਲ ਨਾਲ ਜੁੜੇ ਮੁੱਦਿਆਂ ‘ਤੇ ਸ਼੍ਰੀ ਗਰੇਵਾਲ ਨੇ ਕਿਹਾ ਕਿ ਅਜਿਹੇ ਮਾਮਲੇ ਕਾਨੂੰਨ ਵਿਵਸਥਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਅਤੇ ਇਨ੍ਹਾਂ ਨਾਲ ਲਾਗੂ ਕਾਨੂੰਨੀ ਢਾਂਚੇ ਦੇ ਤਹਿਤ ਨਿਪਟਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਘੱਟਗਿਣਤੀ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਦੀ ਸਮੀਖਿਆ ਕਰਨ ਅਤੇ ਉਚਿਤ ਸਮਾਧਾਨ ਤੱਕ ਪਹੁੰਚਣ ਲਈ ਕਮਿਸ਼ਨ
ਆਪਣੇ ਦਾਇਰੇ ਵਿੱਚ ਹਰ ਸੰਭਵ ਪ੍ਰਯਾਸ ਕਰੇਗਾ।

ਸ਼੍ਰੀ ਗਰੇਵਾਲ ਨੇ ਸ੍ਰੀ ਹੇਮਕੁੰਟ ਸਾਹਿਬ ਸਹਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ, ਮਾਣ ਅਤੇ ਸੁਚਾਰੂ ਯਾਤਰਾ ਸੁਨਿਸ਼ਚਿਤ ਕਰਨ ‘ਤੇ ਵੀ ਜ਼ੋਰ ਦਿੱਤਾ। ਉੱਤਰਾਖੰਡ ਵਿੱਚ ਤੀਰਥ ਯਾਤਰੀਆਂ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹੇ ਮੁੱਦਿਆਂ ਨੂੰ ਗੱਲਬਾਤ, ਨਿਰਧਾਰਿਤ ਪ੍ਰਕਿਰਿਆ ਅਤੇ ਸਬੰਧਿਤ ਅਧਿਕਾਰੀਆਂ ਦੇ ਦਰਮਿਆਨ
ਤਾਲਮੇਲ ਦੇ ਜ਼ਰੀਏ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੇਸ਼ ਭਰ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਅਤ ਅਤੇ ਸਨਮਾਨਜਨਕ ਤੀਰਥ ਯਾਤਰਾ ਲਈ ਪ੍ਰਭਾਵੀ ਪ੍ਰਬੰਧ ਕਰਨ ਦੀ ਜ਼ਰੂਰਤ ‘ਤੇ ਬਲ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਘੱਟਗਿਣਤੀ ਅਧਿਕਾਰਾਂ ਦੀ ਰੱਖਿਆ ਅਤੇ ਸਸ਼ਕਤੀਕਰਣ ਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੰਵਾਦ, ਸਲਾਹ-ਮਸ਼ਵਰੇ ਅਤੇ ਸੰਸਥਾਗਤ ਤੰਤਰ ਦੇ ਜ਼ਰੀਏ ਕੰਮ ਕਰਦਾ ਰਹੇਗਾ। ਉਨ੍ਹਾਂ ਨੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਲਈ ਵਿਭਿੰਨ ਭਾਈਚਾਰਿਆਂ ਦੇ ਪ੍ਰਤੀਨਿਧੀਆਂ ਅਤੇ ਹਿਤਧਾਰਕਾਂ ਦਾ
ਧੰਨਵਾਦ ਕੀਤਾ।

ਕਾਨਫਰੰਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਮਾਜਿਕ ਨਿਆਂ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਵੀ ਸ਼ਮੂਲੀਅਤ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...