ਰਾਸ਼ਨ ਸਬਸਿਡੀ ਜਾਰੀ ਰੱਖਣ ਹਿਤ ਨਾਗਰਿਕਾਂ ਨੂੰ ਮੋਬਾਈਲ ਐਪ ਪ੍ਰਕਿਰਿਆ ਪੂਰੀ ਕਰਨ ਦੀ ਬੇਨਤੀ ਕੀਤੀ ਗਈ

by | Jun 3, 2026 | breaking news, daily, lifestyle, politics | 0 comments

ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਦੁਆਰਾ ਹੁਣ ਰਾਸ਼ਨ ਸਬਸਿਡੀ ਦੀ ਰਕਮ ਸਿੱਧੇ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦੀ ਬਜਾਏ ਮੋਬਾਈਲ ਐਪਲੀਕੇਸ਼ਨ ਦੇ ਜ਼ਰੀਏ ਪ੍ਰਦਾਨ ਕੀਤੀ ਜਾਵੇਗੀ। ਇਸ ਪ੍ਰਕਿਰਿਆ ਨੂੰ ਪੂਰਾ ਕਰਵਾਉਣ ਹਿਤ 03.06.2026 ਤੋਂ ਰੋਜ਼ਾਨਾ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।

ਵਿਕਾਸ ਨਗਰ (ਮੌਲੀ ਜੱਗਰਾਂ), ਮਲੋਆ, ਸੈਕਟਰ 25, ਰਾਮਲੀਲਾ ਗਰਾਊਂਡ ਬੁੜੈਲ, ਕਜਹੇੜੀ, ਹੱਲੋ ਮਾਜਰਾ, ਖੁੱਡਾ ਅਲੀ ਸ਼ੇਰ, ਸੈਕਟਰ 32, 40, 41, 42, 56 ਅਤੇ ਮਨੀ ਮਾਜਰਾ (ਆਰਆਈਐੱਮਟੀ/RIMT ਸਕੂਲ ਦੇ ਨੇੜੇ) ਸਥਿਤ ਕਮਿਊਨਿਟੀ ਸੈਂਟਰਾਂ ਵਿੱਚ ਇਹ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।

ਜਿਨ੍ਹਾਂ ਲਾਭਾਰਥੀਆਂ ਨੇ ਰਾਸ਼ਨ ਸਬਸਿਡੀ ਆਪਣੇ ਮੋਬਾਈਲ ਫੋਨਾਂ ‘ਤੇ ਪ੍ਰਾਪਤ ਕਰਨ ਹਿਤ ਆਪਣੀ ਜਾਣਕਾਰੀ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀ ਹੈ, ਲੇਕਿਨ ਅਜੇ ਤੱਕ ਆਪਣੇ ਮੋਬਾਈਲ ਫੋਨ ‘ਤੇ ਐਪਲੀਕੇਸ਼ਨ ਡਾਊਨਲੋਡ ਨਹੀਂ ਕੀਤੀ ਹੈ, ਉਹ ਆਪਣੇ ਆਧਾਰ ਕਾਰਡ ਅਤੇ ਆਧਾਰ ਨਾਲ ਲਿੰਕ ਮੋਬਾਈਲ ਫੋਨ ਨਾਲ ਕੈਂਪ ਵਿੱਚ ਪਹੁੰਚ ਕੇ ਪ੍ਰਕਿਰਿਆ ਪੂਰੀ ਕਰਨ।

ਜਿਨ੍ਹਾਂ ਲਾਭਾਰਥੀਆਂ ਨੇ ਅਜੇ ਤੱਕ ਆਪਣੀ ਜਾਣਕਾਰੀ ਜਮ੍ਹਾਂ ਨਹੀਂ ਕਰਵਾਈ ਹੈ, ਉਹ ਵੀ ਆਪਣੇ ਆਧਾਰ ਕਾਰਡ ਅਤੇ ਆਧਾਰ ਨਾਲ ਲਿੰਕ ਮੋਬਾਈਲ ਫੋਨ ਨਾਲ ਕੈਂਪ ਵਿੱਚ ਪਹੁੰਚ ਕੇ ਜ਼ਰੂਰੀ ਰਸਮੀ ਕਾਰਵਾਈ ਪੂਰੀ ਕਰਨ।

ਚੰਡੀਗੜ੍ਹ ਵਿੱਚ ਹੁਣ ਤੱਕ 22,000 ਤੋਂ ਅਧਿਕ ਰਾਸ਼ਨ ਕਾਰਡ ਧਾਰਕ ਮੋਬਾਈਲ ਐਪਲੀਕੇਸ਼ਨ ਡਾਊਨਲੋਡ ਕਰ ਚੁੱਕੇ ਹਨ ਅਤੇ 25,000 ਤੋਂ ਅਧਿਕ ਲਾਭਾਰਥੀ ਆਪਣੀ ਜਾਣਕਾਰੀ ਜਮ੍ਹਾਂ ਕਰਵਾ ਚੁੱਕੇ ਹਨ। ਹਾਲਾਂਕਿ, ਲਗਭਗ 30,000 ਲਾਭਾਰਥੀ, ਵਿਸ਼ੇਸ਼ ਕਰਕੇ ਮਲੋਆ, ਮੌਲੀ ਜੱਗਰਾਂ, ਮਨੀ ਮਾਜਰਾ, ਸੈਕਟਰ 25, ਬੁੜੈਲ, ਸੈਕਟਰ 55 ਅਤੇ 56, ਹੱਲੋ ਮਾਜਰਾ ਅਤੇ ਪਲਸੌਰਾ ਖੇਤਰਾਂ ਦੇ ਨਿਵਾਸੀ, ਅਜੇ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਸਕੇ ਹਨ।

ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਰਾਸ਼ਨ ਸਬਸਿਡੀ ਪ੍ਰਾਪਤ ਕਰਨ ਲਈ ਮੋਬਾਈਲ ਐਪਲੀਕੇਸ਼ਨ ਡਾਊਨਲੋਡ ਅਤੇ ਐਕਟੀਵੇਟ ਕਰਨਾ ਜ਼ਰੂਰੀ ਹੈ। ਜਿਹੜੇ ਲਾਭਾਰਥੀ ਇਹ ਪ੍ਰਕਿਰਿਆ ਪੂਰੀ ਨਹੀਂ ਕਰਨਗੇ, ਉਨ੍ਹਾਂ ਦੀ ਰਾਸ਼ਨ ਸਬਸਿਡੀ ਬੰਦ ਹੋ ਸਕਦੀ ਹੈ। ਇਸ ਲਈ ਸਾਰੇ ਬਾਕੀ ਲਾਭਾਰਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਜਲਦੀ ਕੈਂਪਾਂ ਵਿੱਚ ਪਹੁੰਚ ਕੇ ਪ੍ਰਕਿਰਿਆ ਪੂਰੀ ਕਰਨ।

ਜਿਨ੍ਹਾਂ ਲਾਭਾਰਥੀਆਂ ਨੇ ਆਪਣੀ ਜਾਣਕਾਰੀ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀ ਹੈ, ਉਹ ਘਰ ਬੈਠੇ ਵੀ ਗੂਗਲ ਪਲੇ ਸਟੋਰ ਜਾਂ ਐਪਲ ਐਪ ਸਟੋਰ ਤੋਂ ਪੀਐੱਨਬੀ ਡਿਜੀਟਲ ਰੁਪੀ (PNB Digital Rupee) ਐਪਲੀਕੇਸ਼ਨ ਡਾਊਨਲੋਡ ਕਰਕੇ ਆਪਣੀ ਰਜਿਸਟ੍ਰੇਸ਼ਨ ਪੂਰੀ ਕਰ ਸਕਦੇ ਹਨ।

ਕਿਸੇ ਵੀ ਜਾਣਕਾਰੀ, ਸਹਾਇਤਾ ਜਾਂ ਮਾਰਗਦਰਸ਼ਨ ਲਈ ਰਾਸ਼ਨ ਕਾਰਡ ਧਾਰਕ ਵਿਭਾਗ ਦੇ ਟੋਲ-ਫ੍ਰੀ ਹੈਲਪਲਾਇਨ ਨੰਬਰ 1800-180-2068 ‘ਤੇ ਸੰਪਰਕ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...