ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by | Jun 16, 2026 | breaking news, crime, daily, politics | 0 comments

ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਵੀਂ ਪਹਿਚਾਣ: ਰੋਜ਼ਗਾਰ, ਸਨਮਾਨ ਅਤੇ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ। ਜੋ ਲੋਕ ਕਦੇ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ ਸਨ, ਉਹ ਅੱਜ ਹੋਟਲਾਂ, ਰੈਸਟੋਰੈਂਟਾਂ, ਸ਼ਾਪਿੰਗ ਮਾਲਾਂ, ਡੀ-ਮਾਰਟ, ਬਲਿੰਕਿਟ ਵਰਗੀਆਂ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ ਜਾਂ ਸਵੈ-ਰੋਜ਼ਗਾਰ ਰਾਹੀਂ ਆਪਣੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆ ਰਹੇ ਹਨ।

ਮਾਰਚ 2025 ਵਿੱਚ ਸੂਬੇ ਵਿੱਚ ਸ਼ੁਰੂ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੈਂਟਰਾਂ ਵਿੱਚ ਇਲਾਜ ਪੂਰਾ ਕਰਵਾ ਚੁੱਕੇ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਰੋਜ਼ਗਾਰ ਦੇ ਮੌਕੇ ਨਸ਼ਾ-ਮੁਕਤ ਜੀਵਨ ਨੂੰ ਅੱਗੇ ਵਧਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਨ੍ਹਾਂ ਵਿੱਚੋਂ ਇੱਕ ਹਨ ਦਲਜਿੰਦਰ ਸਿੰਘ (ਬਦਲਿਆ ਹੋਇਆ ਨਾਮ), ਜਿਨ੍ਹਾਂ ਨੇ ਫਰਵਰੀ 2026 ਵਿੱਚ ਡੀ-ਮਾਰਟ ਵਿੱਚ ਨੌਕਰੀ ਸ਼ੁਰੂ ਕੀਤੀ। ਉਨ੍ਹਾਂ ਨੇ ਰੋਜ਼ਗਾਰ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਸਕਾਰਾਤਮਕ ਢੰਗ ਨਾਲ ਅਪਣਾਇਆ ਹੈ ਅਤੇ ਹੌਲੀ-ਹੌਲੀ ਆਪਣੀ ਜ਼ਿੰਦਗੀ ਨੂੰ ਮੁੜ ਸੰਵਾਰ ਰਹੇ ਹਨ। ਦਲਜਿੰਦਰ ਕਹਿੰਦੇ ਹਨ, “ਨੌਕਰੀ ਮਿਲਣ ਨਾਲ ਮੈਨੂੰ ਹਰ ਸਵੇਰ ਉੱਠਣ ਦਾ ਇੱਕ ਮਕਸਦ ਮਿਲਿਆ। ਇਸ ਨਾਲ ਮੇਰਾ ਆਤਮ-ਵਿਸ਼ਵਾਸ ਵਧਿਆ। ਹੁਣ ਜ਼ਿੰਦਗੀ ਚੰਗੀ ਲੱਗਦੀ ਹੈ… ਇੱਥੋਂ ਤੱਕ ਕਿ ਸਵੇਰ ਦੀ ਇੱਕ ਕੱਪ ਚਾਹ ਵੀ ਚਿਹਰੇ ’ਤੇ ਮੁਸਕਾਨ ਲਿਆਉਂਦੀ ਹੈ।”

ਪ੍ਰਵੀਨ ਢੱਲ, ਜੋ ਕਿ ਕਰਿਆਨੇ, ਫਲਾਂ, ਸਬਜ਼ੀਆਂ ਅਤੇ ਹੋਰ ਰੋਜ਼ਾਨਾ ਲੋੜੀਂਦੀਆਂ ਵਸਤੂਆਂ ਦੀ ਡਿਲੀਵਰੀ ਸੇਵਾ ਨਾਲ ਜੁੜੇ ਹੋਏ ਹਨ, ਕਹਿੰਦੇ ਹਨ, “ਮੁੜ ਵਸੇਬਾ ਨੇ ਮੈਨੂੰ ਜੀਵਿਤ ਰੱਖਿਆ, ਪਰ ਨੌਕਰੀ ਨੇ ਮੈਨੂੰ ਦੁਬਾਰਾ ਜੀਣਾ ਸਿਖਾਇਆ। ਜਦੋਂ ਮੈਂ ਕਮਾਉਣਾ ਸ਼ੁਰੂ ਕੀਤਾ ਤਾਂ ਮੈਂ ਆਪਣੇ ਆਪ ਨੂੰ ਸਿਰਫ਼ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਵਜੋਂ ਨਹੀਂ, ਸਗੋਂ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਅਤੇ ਭਵਿੱਖ ਬਾਰੇ ਸੋਚਣ ਵਾਲੇ ਇਨਸਾਨ ਵਜੋਂ ਦੇਖਣਾ ਸ਼ੁਰੂ ਕੀਤਾ। ਇਸ ਅਹਿਸਾਸ ਨੇ ਮੈਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਤਾਕਤ ਦਿੱਤੀ।”

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਮੁੜ ਵਸੇਬਾ ਤੱਕ ਸੀਮਤ ਨਹੀਂ ਹੈ, ਸਗੋਂ ਇਸ ਤੋਂ ਬਾਅਦ ਵੀ ਲੋਕਾਂ ਦਾ ਸਾਥ ਨਿਭਾ ਰਹੀ ਹੈ। ਇਸ ਦੀ ਇੱਕ ਮਿਸਾਲ ਜਲੰਧਰ ਨਸ਼ਾ ਮੁਕਤੀ ਕੇਂਦਰ ਵਿੱਚ ਵੇਖਣ ਨੂੰ ਮਿਲਦੀ ਹੈ, ਜਿੱਥੇ ਮੁੱਖ ਧਾਰਾ ਵਿੱਚ ਵਾਪਸ ਆ ਚੁੱਕੇ ਸਾਬਕਾ ਨਸ਼ਾ ਪੀੜਤਾਂ ਦੀ ਨਿਯਮਿਤ ਤੌਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀ ਤਰੱਕੀ ਦਾ ਮੁਲਾਂਕਣ ਕੀਤਾ ਜਾ ਸਕੇ ਅਤੇ ਮੁੜ ਨਸ਼ਿਆਂ ਵੱਲ ਵਾਪਸੀ ਦੇ ਕਿਸੇ ਵੀ ਸੰਕੇਤ ਦਾ ਸਮੇਂ ਸਿਰ ਪਤਾ ਲਗਾਇਆ ਜਾ ਸਕੇ।

ਫਾਲੋ-ਅੱਪ ਦੌਰਾਨ ਇਹ ਸਾਹਮਣੇ ਆਇਆ ਕਿ ਕਈ ਠੀਕ ਹੋ ਚੁੱਕੇ ਲੋਕ ਰੋਜ਼ਗਾਰ ਨਾਲ ਜੁੜ ਚੁੱਕੇ ਹਨ, ਜੋ ਉਨ੍ਹਾਂ ਦੇ ਪਰਿਵਾਰਕ ਅਤੇ ਆਰਥਿਕ ਜੀਵਨ ਵਿੱਚ ਮੁੜ ਸ਼ਾਮਲ ਹੋਣ ਵੱਲ ਇੱਕ ਅਹਿਮ ਕਦਮ ਹੈ। ਜਿਵੇਂ-ਜਿਵੇਂ ਵੱਧ ਤੋਂ ਵੱਧ ਲਾਭਪਾਤਰੀ ਇਲਾਜ ਕੇਂਦਰਾਂ ਤੋਂ ਨਿਕਲ ਕੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਵੱਲ ਵੱਧ ਰਹੇ ਹਨ, ਮੁੱਖ ਮੰਤਰੀ ਭਗਵੰਤ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਪ੍ਰਭਾਵ ਹੁਣ ਸਿਰਫ਼ ਗ੍ਰਿਫ਼ਤਾਰੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਨਹੀਂ, ਸਗੋਂ ਮੁੜ ਸੰਵਰੀਆਂ ਜ਼ਿੰਦਗੀਆਂ ਅਤੇ ਰੋਜ਼ਗਾਰ ਦੇ ਨਵੇਂ ਮੌਕਿਆਂ ਨਾਲ ਵੀ ਮਾਪਿਆ ਜਾ ਰਿਹਾ ਹੈ।

ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਾਊਂਸਲਰਾਂ ਦਾ ਮੰਨਣਾ ਹੈ ਕਿ ਇਲਾਜ ਤੋਂ ਰੋਜ਼ਗਾਰ ਤੱਕ ਦਾ ਸਫ਼ਰ ਸਫ਼ਲ ਮੁੜ ਵਸੇਬਾ ਦੇ ਸਭ ਤੋਂ ਮਜ਼ਬੂਤ ਸੰਕੇਤਾਂ ਵਿੱਚੋਂ ਇੱਕ ਹੈ।

ਅੰਮ੍ਰਿਤਸਰ ਮੈਡੀਕਲ ਕਾਲਜ ਸਥਿਤ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਕੇਂਦਰ ਦੀ ਕਾਊਂਸਲਰ ਭਾਵਨਾ ਸ਼ਰਮਾ ਨੇ ਕਿਹਾ, “ਰਿਕਵਰੀ ਸਿਰਫ਼ ਨਸ਼ਾ ਛੱਡਣ ਦਾ ਨਾਮ ਨਹੀਂ ਹੈ। ਅਸੀਂ ਮਰੀਜ਼ਾਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ, ਜ਼ਿੰਦਗੀ ਨੂੰ ਮੁੜ ਵਿਵਸਥਿਤ ਕਰਨ ਅਤੇ ਭਵਿੱਖ ਲਈ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕਰਦੇ ਹਾਂ। ਜਦੋਂ ਉਨ੍ਹਾਂ ਨੂੰ ਰੋਜ਼ਗਾਰ ਅਤੇ ਸਥਿਰ ਜੀਵਨ ਵੱਲ ਜਾਣ ਦਾ ਰਾਹ ਦਿਖਾਈ ਦੇਣ ਲੱਗਦਾ ਹੈ ਤਾਂ ਉਹ ਨਸ਼ਾ-ਮੁਕਤ ਰਹਿਣ ਲਈ ਹੋਰ ਵੀ ਵਚਨਬੱਧ ਹੋ ਜਾਂਦੇ ਹਨ।”

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਸ਼ਾ ਮੁਕਤੀ ਕੇਂਦਰ ਦੇ ਨੋਡਲ ਮਨੋਚਿਕਿਤਸਕ ਡਾ. ਅਭੈ ਰਾਜ ਸਿੰਘ ਨੇ ਕਿਹਾ, “ਸਫ਼ਲਤਾ ਦੀਆਂ ਅਜਿਹੀਆਂ ਕਹਾਣੀਆਂ ਇਹ ਦਰਸਾਉਂਦੀਆਂ ਹਨ ਕਿ ਨਸ਼ਾ ਮੁਕਤੀ ਇਲਾਜ ਨੂੰ ਮੁੜ ਵਸੇਬਾ ਅਤੇ ਰੋਜ਼ਗਾਰ ਸਹਾਇਤਾ ਨਾਲ ਜੋੜਨਾ ਕਿੰਨਾ ਮਹੱਤਵਪੂਰਨ ਹੈ। ਕੰਮ ’ਤੇ ਵਾਪਸ ਆਉਣ ਵਾਲਾ ਹਰ ਵਿਅਕਤੀ ਨਾ ਸਿਰਫ਼ ਆਪਣੀ ਨਿੱਜੀ ਜਿੱਤ ਦਾ ਪ੍ਰਤੀਕ ਹੁੰਦਾ ਹੈ, ਸਗੋਂ ਇੱਕ ਮਜ਼ਬੂਤ ਪਰਿਵਾਰ ਅਤੇ ਵਧੇਰੇ ਸੁਰੱਖਿਅਤ ਸਮਾਜ ਦਾ ਵੀ ਪ੍ਰਤੀਕ ਹੁੰਦਾ ਹੈ।”

ਜਿਵੇਂ-ਜਿਵੇਂ ਵੱਧ ਤੋਂ ਵੱਧ ਲਾਭਪਾਤਰੀ ਇਲਾਜ ਕੇਂਦਰਾਂ ਤੋਂ ਇਲਾਜ ਕਰਵਾ ਕੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਵੱਲ ਵੱਧ ਰਹੇ ਹਨ, ਮੁਹਿੰਮ ਦਾ ਪ੍ਰਭਾਵ ਹੁਣ ਸਿਰਫ਼ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਨਾਲ ਨਹੀਂ, ਸਗੋਂ ਨਵੀਂ ਜ਼ਿੰਦਗੀ ਹਾਸਲ ਕਰਨ ਵਾਲੇ ਲੋਕਾਂ, ਰੋਜ਼ਗਾਰ ਦੇ ਨਵੇਂ ਮੌਕਿਆਂ ਅਤੇ ਸੰਵਰਦੇ ਭਵਿੱਖ ਨਾਲ ਵੀ ਮਾਪਿਆ ਜਾ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...