ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

by | Aug 6, 2026 | breaking news, daily, education, politics | 0 comments

ਵਿਦੇਸ਼ ਜਾਣ ਦੀ ਪਿਰਤ ਨੂੰ ਤੋੜ ਕੇ ਨੌਜਵਾਨਾਂ ਲਈ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ

10 ਲੱਖ ਤੋਂ ਵੱਧ ਐੱਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ, 10 ਹਜ਼ਾਰ ਆਂਗਣਵਾੜੀ ਭਰਤੀਆਂ ਅਤੇ ਸਰਕਾਰੀ ਸਕੂਲਾਂ ਦੇ ਕਾਇਆ-ਕਲਪ ਨੇ ਸਮਾਜਿਕ ਨਿਆਂ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦਾ ਮਜ਼ਬੂਤ ਆਧਾਰ ਬਣਾ ਕੇ ਪੰਜਾਬ ਦਾ ਭਵਿੱਖ ਬਦਲਣ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਅਜਿਹਾ ਆਤਮ-ਨਿਰਭਰ, ਬਰਾਬਰੀ ਵਾਲਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਪ੍ਰਾਪਤ ਹੋਵੇ।

ਪ੍ਰਸਿੱਧ ਸ਼ਾਇਰ ਡਾ. ਨਵਤੇਜ ਭਾਰਤੀ ਦੇ ਸ਼ਬਦਾਂ ਦਾ ਹਵਾਲਾ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਕੰਮ ਕਰਦੇ ਹੱਥ ਜਦੋਂ ਇੱਕ ਦੂਜੇ ਨਾਲ ਮਿਲਦੇ ਹਨ ਤਾਂ ਇਹ ਦੁਨੀਆ ਜਿਉਣ ਜੋਗੀ ਹੋ ਜਾਂਦੀ ਹੈ। ਸਾਡੀ ਧਰਤੀ ਸੂਰਜ ਦੁਆਲੇ ਨਹੀਂ, ਸਗੋਂ ਮਿਹਨਤੀ ਹੱਥਾਂ ਦੁਆਲੇ ਘੁੰਮਦੀ ਹੈ।” ਉਨ੍ਹਾਂ ਕਿਹਾ ਕਿ ਇਹੀ ਸੋਚ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਦੀ ਪ੍ਰੇਰਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁਖ ਕਰਨਾ ਲੰਮੇ ਸਮੇਂ ਤੋਂ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਸੀ। ਪਿਛਲੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਸਿਰਜ ਕੇ ਇਸ ਰੁਝਾਨ ਨੂੰ ਬਦਲਣ ਦੀ ਸਾਰਥਕ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਮਾਜ ਦੇ ਹਰ ਵਰਗ ਨੂੰ ਵਿਕਾਸ ਅਤੇ ਖੁਸ਼ਹਾਲੀ ਦਾ ਬਰਾਬਰ ਦਾ ਭਾਗੀਦਾਰ ਬਣਾਉਣਾ ਹੈ।

ਆਪਣੇ ਹਲਕੇ ਦੀ ਮਿਸਾਲ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਫਕਰਸਰ ਦੇ 25 ਨੌਜਵਾਨਾਂ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਰੁਜ਼ਗਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਵਿੱਚੋਂ 20 ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਤੱਕ ਸਿੱਧੇ ਤੌਰ ‘ਤੇ ਪਹੁੰਚ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਸਾਲਾਂ ਤੱਕ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਸਕਾਲਰਸ਼ਿਪਾਂ ਰੋਕ ਕੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ, ਜਦਕਿ ਮਾਨ ਸਰਕਾਰ ਨੇ ਸੱਤਾ ਸੰਭਾਲਦੇ ਹੀ ਇਸ ਯੋਜਨਾ ਨੂੰ ਮੁੜ ਸ਼ੁਰੂ ਕੀਤਾ ਅਤੇ ਲਾਭਪਾਤਰੀਆਂ ਦੀ ਗਿਣਤੀ ਵਿੱਚ 35 ਫ਼ੀਸਦੀ ਦਾ ਵਾਧਾ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ 10 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ 10 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਸਿਰਫ਼ ਸਰਕਾਰੀ ਨੌਕਰੀਆਂ ਦੇਣਾ ਨਹੀਂ, ਸਗੋਂ ਖ਼ਾਸ ਕਰਕੇ ਪੇਂਡੂ ਖੇਤਰਾਂ ਦੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ। ਇਸ ਫ਼ੈਸਲੇ ਨਾਲ ਹਜ਼ਾਰਾਂ ਪਰਿਵਾਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਈ ਹੈ ਅਤੇ ਮਹਿਲਾਵਾਂ ਦਾ ਆਤਮ-ਵਿਸ਼ਵਾਸ ਤੇ ਆਰਥਿਕ ਸਵੈ-ਨਿਰਭਰਤਾ ਹੋਰ ਮਜ਼ਬੂਤ ਹੋਈ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਇਤਿਹਾਸਕ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ਦਾ ਰਿਸ਼ਤਾ ਅਟੁੱਟ ਹੈ। ਉਨ੍ਹਾਂ ਪ੍ਰਸਿੱਧ ਕਵੀ ਡਾ. ਸੁਰਜੀਤ ਪਾਤਰ ਦੀਆਂ ਲਾਈਨਾਂ ਦਾ ਹਵਾਲਾ ਦਿੰਦਿਆਂ ਕਿਹਾ, “ਕਿੰਨਾ ਗੂੜ੍ਹਾ ਸਾਕ ਹੈ ਅੱਖਰਾਂ ਅਤੇ ਰਿਜ਼ਕ ਦਾ।” ਉਨ੍ਹਾਂ ਕਿਹਾ ਕਿ ਗੁਣਵੱਤਾ ਭਰਪੂਰ ਸਿੱਖਿਆ ਹੀ ਟਿਕਾਊ ਰੁਜ਼ਗਾਰ ਅਤੇ ਸਮਾਜਿਕ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਇਸ ਪੱਧਰ ਤੱਕ ਉੱਚਾ ਹੋ ਚੁੱਕਾ ਹੈ ਕਿ ਅਮੀਰ ਅਤੇ ਗਰੀਬ ਹਰ ਵਰਗ ਦਾ ਬੱਚਾ ਇੱਕੋ ਜਿਹੀ ਗੁਣਵੱਤਾ ਵਾਲੀ ਸਿੱਖਿਆ ਹਾਸਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਨਿਆਂ ਨੂੰ ਇੱਕ-ਦੂਜੇ ਨਾਲ ਜੋੜ ਕੇ ਹਰ ਨਾਗਰਿਕ ਲਈ ਬਰਾਬਰ ਮੌਕੇ ਯਕੀਨੀ ਬਣਾਉਂਦਿਆਂ ਖੁਸ਼ਹਾਲ, ਆਤਮ-ਨਿਰਭਰ ਅਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...