ਰੋਪੜ ਨਗਰ ਕੌਂਸਲ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ’ਚ ਪਾਉਣੀ ਮਨੁੱਖੀ ਜ਼ਿੰਦਗੀਆਂ ਨਾਲ ਵੱਡਾ ਖਿਲਵਾੜ: ਡਾ. ਦਲਜੀਤ ਸਿੰਘ ਚੀਮਾ

by | Aug 31, 2026 | breaking news, daily, politics, Sewerage | 0 comments

ਮਾਮਲੇ ਵਿਚ ਐਨ ਜੀ ਟੀ ਕੋਲ ਕੇਸ ਪਾਉਣ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਰੋਪੜ ਨਗਰ ਕੌਂਸਲ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ਵਿਚ ਪਾਉਣਾ ਮਨੁੱਖੀ ਜ਼ਿੰਦਗੀ ਨਾਲ ਵੱਡਾ ਖਿਲਵਾੜ ਹੈ ਤੇ ਉਹਨਾਂ ਐਲਾਨ ਕੀਤਾ ਕਿ ਉਹ ਇਸ ਮਾਮਲੇ ਵਿਚ ਜਲਦ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਕੋਲ ਕੇਸ ਦਾਇਰ ਕਰਨਗੇ।

ਅੱਜ ਮੌਕੇ ’ਤੇ ਮੀਡੀਆ ਨੂੰ ਹਾਲਾਤ ਵਿਖਾਉਂਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਵੇਖ ਕੇ ਹੈਰਾਨ ਹਨ ਕਿ ਸਰਹਿੰਦ ਨਹਿਰ ਦਾ ਪਾਣੀ ਪੀਣ ਵਾਸਤੇ ਅਤੇ ਸਿੰਜਾਈ ਵਾਸਤੇ ਵਰਤਿਆ ਜਾਂਦਾ ਹੈ ਪਰ ਰੋਪੜ ਨਗਰ ਕੌਂਸਲ ਦੀ ਹੱਦ ਵਿੱਚ ਸੀਵਰੇਜ ਦਾ ਗੰਦਾ ਪਾਣੀ ਸਿੱਧਾ ਹੀ ਨਹਿਰ ਵਿਚ ਪਾਇਆ ਜਾ ਰਿਹਾ ਹੈ ਜੋ ਕਿ ਵਾਤਾਵਰਣ ਨਿਯਮਾਂ ਦੀ ਗੰਭੀਰ ਉਲੰਘਣਾ ਹੈ। ਉਹਨਾਂ ਦੱ‌ਸਿਆ ਕਿ ਇਹ ਵਾਟਰ (ਪ੍ਰੀਵੈਨਸ਼ਨ ਐਂਡ ਕੰਟਰੋਲ ਆਫ ਪੋਲਿਊਸ਼ਨ) ਐਕਟ 1974 ਦੀ ਸਪਸ਼ਟ ਉਲੰਘਣਾ ਹੈ ਤੇ ਇਹ ਸਾਡੇ ਜਲ ਸਰੋਤਾਂ ਦੀ ਸਾਂਭ ਸੰਭਾਲ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਗੰਭੀਰ ਕੁਤਾਹੀ ਦਰਸਾਉਂਦਾ ਹੈ।

ਉਹਨਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਬਿਨਾਂ ਸੋਧਿਆਂ ਹੀ ਇਸ ਨਹਿਰ ਵਿਚ ਪਾਉਣਾ ਮਨੁੱਖੀ ਜਾਨਾਂ ਲਈ ਖ਼ਤਰਨਾਕ ਹੈ ਤੇ ਇਹ ਸਾਡੀ ਖੇਤੀਬਾੜੀ ਤੇ ਵਾਤਾਵਰਣ ਲਈ ਵੀ ਗੰਭੀਰ ਖ਼ਤਰਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੇ ਸਬੰਧਤ ਅਧਿਕਾਰੀਆਂ ਨੂੰ ਗੰਧਲੇ ਪਾਣੀ ਦੇ ਰਲੇਵੇਂ ਦੀ ਇਹ ਕਾਰਵਾਈ ਤੁਰੰਤ ਬੰਦ ਕਰਨੀ ਚਾਹੀਦੀ ਹੈ ਅਤੇ ਇਸਦੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ ਅਤੇ ਸੀਵਰੇਜ ਦੇ ਪਾਣੀ ਤੇ ਨਹਿਰੀ ਪਾਣੀ ਦੀ ਵਿਗਿਆਨਕ ਢੰਗ ਟੈਸਟਿੰਗ ਕਰਵਾ ਕੇ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣੇ ਚਾਹੀਦੇ ਹਨ।

ਉਹਨਾਂ ਕਿਹਾ ਕਿ ਅਸੀਂ ਇਹ ਮਾਮਲਾ ਜਲਦੀ ਹੀ ਐਨ ਜੀ ਟੀ ਕੋਲ ਚੁੱਕਾਂਗੇ ਅਤੇ ਵਾਤਾਵਰਣ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਅਤੇ ਇਸ ਮਾਮਲੇ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਮੰਗ ਕਰਾਂਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...