ਲਾਭਪਾਤਰੀਆਂ ਨੂੰ ਸਮੇਂ ਸਿਰ ਲਾਭ ਨਾ ਮਿਲਣ ਅਤੇ ਆਪ ਹੁਦਰੇ ਢੰਗ ਨਾਲ ਸਕੀਮਾਂ ਵਿੱਚ ਬਦਲਾਉ ਕਰਨ ਖ਼ਿਲਾਫ਼ ਕਿਰਤ ਅਧਿਕਾਰੀਆਂ ਨੂੰ ਸੰਘਰਸ਼ ਦਾ ਨੋਟਿਸ ਦਿੱਤਾ

by | Feb 5, 2026 | daily | 0 comments

26 ਫਰਵਰੀ ਨੂੰ ਏਐਲਸੀ ਦਫ਼ਤਰਾਂ ਅਤੇ 27 ਮਾਰਚ ਨੂੰ ਲੇਬਰ ਕਮਿਸ਼ਨ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ:- ਸ਼ਰਮਾ, ਢਾਬਾਂ

ਚੰਡੀਗੜ੍ਹ, 4,ਫ਼ਰਵਰੀ( )ਕੰਸਟਰਕਸ਼ਨ ਵਰਕਰ ਐਂਡ ਲੇਬਰ ਯੂਨੀਅਨ (ਰਜਿ:) ਏਟਕ ਵੱਲੋਂ ਅੱਜ ਕਿਰਤ ਭਵਨ ਵਿਖੇ ਪਹੁੰਚ ਕੇ ਕਿਰਤ ਅਧਿਕਾਰੀਆਂ ਨੂੰ ਇੱਕ ਨੋਟਿਸ ਦੇ ਕੇ ਜਾਣੂ ਕਰਵਾਇਆ ਗਿਆ ਕਿ ਯੂਨੀਅਨ ਵੱਲੋਂ 26 ਫ਼ਰਵਰੀ ਨੂੰ ਪੰਜਾਬ ਦੇ ਅਸਿਸਟੈਂਟ ਲੇਬਰ ਕਮਿਸ਼ਨਰਾਂ ਅਤੇ 27 ਮਾਰਚ ਨੂੰ ਲੇਬਰ ਕਮਿਸ਼ਨਰ ਪੰਜਾਬ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ, ਸੂਬਾ ਸਹਾਇਕ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ,ਸੂਬਾ ਖਜ਼ਾਨਚੀ ਪ੍ਰਦੀਪ ਚੀਮਾ,ਸੂਬਾ ਕਮੇਟੀ ਮੈਂਬਰ ਸੁਰਿੰਦਰ ਭੈਣੀ ਅਤੇ ਸੋਨਾ ਧੁੰਨਕੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਤੋਂ ਬੋਰਡ ਦੀ ਮੀਟਿੰਗ ਨਾ ਹੋਣ ਕਾਰਨ ਕਿਰਤ ਵਿਭਾਗ ਵੱਲੋਂ ਗਲਤ ਤਰੀਕੇ ਨਾਲ ਸਕੀਮਾਂ ਵਿੱਚ ਬਦਲਾਓ ਕੀਤਾ ਜਾ ਰਿਹਾ ਹੈ, ਜਿਵੇਂ ਕਿ ਲਾਭਪਾਤਰੀਆਂ ਲਈ ਵਾਰ-ਵਾਰ ਪੈਨਸ਼ਨ ਸਕੀਮ ਵਿੱਚ ਬਦਲਾਓ ਕਰਨਾ,ਗਰੇਸ ਮਿਤੀ ਦੇ ਅੰਦਰ ਮਿਲਣ ਵਾਲੇ ਐਕਸਗਰੇਸੀਆਂ ਵਿੱਚ ਬਦਲਾਓ ਕਰਨਾ,ਐਕਸੀਡੈਂਟਲ ਐਕਸਗਰੇਸ਼ੀਆ ਲਾਭਪਾਤਰੀ ਦੇ ਵਾਰਸਾਂ ਨੂੰ ਨਾ ਮਿਲਣਾ, 27 ਨੰਬਰ ਫਾਰਮ ਦਾ ਆਟੋਪੈਚ ਨਾ ਹੋਣ ਕਾਰਨ ਲਾਭਪਾਤਰੀ ਖੱਜਲ ਖੁਆਰ ਹੋ ਰਹੇ ਹਨ। ਇਸ ਸਬੰਧੀ ਯੂਨੀਅਨ ਵੱਲੋਂ ਮੋਗਾ ਵਿਖੇ ਹੋਈ ਮੀਟਿੰਗ ਵਿੱਚ ਵਿਚਾਰ ਕਰਨ ਉਪਰੰਤ ਮਹਿਕਮਾਂ ਲੇਬਰ ਖ਼ਿਲਾਫ਼ ਸੰਘਰਸ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਘਰਸ਼ ਬਾਰੇ ਅੱਜ ਕਿਰਤ ਭਵਨ ਵਿਖੇ ਕਿਰਤ ਅਧਿਕਾਰੀਆਂ ਨੂੰ ਇੱਕ ਨੋਟਿਸ ਦੇ ਕੇ ਜਾਣੂ ਕਰਵਾਇਆ ਗਿਆ ਕਿ ਕੰਸਟਰਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਵੱਲੋਂ 26 ਫ਼ਰਵਰੀ ਨੂੰ ਪੰਜਾਬ ਦੇ ਅਸਿਸਟੈਂਟ ਲੇਬਰ ਕਮਿਸ਼ਨਰਾਂ ਅਤੇ 27 ਮਾਰਚ ਨੂੰ ਲੇਬਰ ਕਮਿਸ਼ਨਰ ਪੰਜਾਬ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਅੱਜ ਡਿਪਟੀ ਸਕੱਤਰ ਪਦਮਜੀਤ ਸਿੰਘ ਵੱਲੋਂ ਆਗੂਆਂ ਨਾਲ ਮੀਟਿੰਗ ਕਰਕੇ ਵਿਸ਼ਵਾਸ ਵੀ ਦਵਾਇਆ ਗਿਆ ਕਿ ਉਸਾਰੀ ਕਿਰਤੀਆਂ ਦੇ ਜਾਇਜ਼ ਮਸਲੇ ਤੁਰੰਤ ਹੱਲ ਕਰਨ ਲਈ ਹੋਰ ਯਤਨ ਤੇਜ਼ ਕੀਤੇ ਜਾਣਗੇ। ਸਾਥੀ ਸ਼ਰਮਾ ਅਤੇ ਢਾਬਾਂ ਨੇ ਕਿਹਾ ਕਿ ਐਕਸਗਰੇਸੀਆਂ ਵਿੱਚ ਗਰੇਸ ਮਿਤੀ ਵਾਲੇ ਕੇਸਾਂ ਵਿੱਚ ਸਕੱਤਰ ਕਮ ਲੇਬਰ ਕਮਿਸ਼ਨਰ ਤੋਂ ਮਨਜੂਰੀ ਲੈਣ ਦੀ ਇੱਕ ਮਾਨਤਾ ਤੌਰ ਤੇ ਲਾਭਪਾਤਰੀ ਨੂੰ ਲਾਭ ਦੇਣ ਤੋਂ ਇਨਕਾਰ ਕਰਨਾ ਹੈ।ਪਹਿਲਾਂ ਤਾਂ ਫੀਲਡ ਵਿੱਚੋਂ ਉੱਪਰ ਕੇਸ ਪਹੁੰਚਦੇ ਹੀ ਨਹੀਂ ,ਜੇਕਰ ਪਹੁੰਚ ਜਾਣ ਤਾਂ ਸਮਾਂ ਲੰਘਣ ਦੇ ਬਾਵਜੂਦ ਮਨਜ਼ੂਰੀ ਨਹੀਂ ਮਿਲਦੀ, ਨਾ ਹੀ ਫਿਰ ਇਕ ਸਾਲ ਬੀਤ ਜਾਣ ਤੋਂ ਬਾਅਦ ਲਾਭਪਾਤਰੀ ਦਾ ਕੇਸ ਅਪਲਾਈ ਹੋ ਸਕਦਾ ਹੈ। ਇਸੇ ਤਰ੍ਹਾਂ ਐਕਸੀਡੈਂਟ ਕੇਸਾਂ ਨੂੰ ਰੋਕਿਆ ਜਾ ਰਿਹਾ ਹੈ, ਜੋ ਕੰਮ ਤੇ ਜਾਂਦੇ ਸਮੇਂ ਅਤੇ ਆਉਂਦੇ ਸਮੇਂ ਹੁੰਦੇ ਹਨ। ਓਲਡ ਪੋਰਟਲ ਜਿਸ ਬਾਰੇ ਬਾਰ- ਬਾਰ ਯੂਨੀਅਨ ਆਪ ਅਤੇ ਲੇਬਰ ਕਮਿਸ਼ਨਰ ਅਤੇ ਡਿਪਟੀ ਸਕੱਤਰ ਨਾਲ ਗੱਲਬਾਤ ਕਰ ਚੁੱਕੀ ਹੈ, ਪਰ ਹਾਲੇ ਤੱਕ ਵਿਸ਼ਵਾਸ ਦਵਾਉਣ ਦੇ ਬਾਵਜੂਦ ਮਾਮਲਾ ਜਿਉਂ ਦਾ ਤਿਉਂ ਲਟਕ ਰਿਹਾ ਹੈ। ਲਾਭਪਾਤਰੀ ਮਾਯੂਸ਼ ਹੋ ਕੇ ਲੋਕ ਅਦਾਲਤ ਜਾਂ ਅਦਾਲਤੀ ਕੇਸ ਕਰਨ ਲਈ ਮਜਬੂਰ ਹੋਣਗੇ। ਮੰਗਾਂ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੁਰਾਣੇ ਕੇਸ ਜੋ ਪਾਸ ਹੋਣ ਉਪਰੰਤ ਬੈਂਕ ਵਿੱਚ ਛੋਟਾ ਖਾਤਾ ਹੋਣ ਕਾਰਨ ਜਾਂ ਕਿਸੇ ਹੋਰ ਕਾਰਨ ਕਰਕੇ ਅਦਾਇਗੀ ਨਹੀਂ ਹੁੰਦੀ। ਉਸ ਬਾਰੇ ਲਾਭਪਾਤਰੀ ਜਾਂ ਵਾਰਸ ਵੱਲੋਂ ਅਰਜੀ ਦੇ ਕੇ ਇੰਸਪੈਕਟਰ ਤੋਂ ਕਰਾਕੇ ਏਐਲਸੀ ਰਾਹੀਂ ਸਕੱਤਰ ਨੂੰ ਭੇਜੀਆਂ ਜਾਂਦੀਆਂ ਹਨ। ਉਹਨਾਂ ਦੀ ਪੇਮੈਂਟ ਲਗਭਗ ਪੰਜ-ਪੰਜ ਸਾਲ ਤੱਕ ਲਟਕਦੀ ਰਹਿੰਦੀ ਹੈ ਤੇ ਲਾਭਪਾਤਰੀ ਜਾਂ ਵਾਰਸ਼ ਨੂੰ ਕੋਈ ਸੂਚਨਾ ਨਹੀਂ ਦਿੱਤੀ ਜਾਂਦੀ। ਪੈਨਸ਼ਨ ਦੇ ਕੇਸ ਜੋ 2016 ਤੋਂ ਲੈ ਕੇ ਲਟਕ ਰਹੇ ਹਨ, ਲੇਬਰ ਕਮਿਸ਼ਨਰ ਤੋਂ ਪਾਸ ਵੀ ਹੋ ਗਏ ਹਨ ਪਰ ਲਾਈਫ ਸਰਟੀਫਿਕੇਟ ਨਾ ਤਾਂ ਭੇਜੇ ਜਾ ਰਹੇ ਹਨ ਨਾ ਹੀ ਪ੍ਰਵਾਨ ਕੀਤੇ ਜਾ ਰਹੇ ਹਨ, ਇਸ ਸਿਸਟਮ ਨੂੰ ਸੁਧਾਰ ਕੇ ਬੈਂਕਾਂ ਰਾਹੀਂ ਪੈਨਸ਼ਨ ਦਿੱਤੀ ਜਾਵੇ। ਲਾਭਪਾਤਰੀ ਤੋਂ ਲਾਈਫ ਸਾਰਟੀਫਿਕੇਟ ਬੈਂਕਾਂ ਵਿੱਚ ਹੀ ਲਿਆ ਜਾਵੇ। ਨਵੀਂ ਪੈਨਸ਼ਨ ਨੀਤੀ ਤੁਰੰਤ ਰੱਦ ਕੀਤੀ ਜਾਵੇ ਅਤੇ ਜਾਂ ਫਿਰ ਪੈਨਸ਼ਨ ਵਿੱਚ ਵਜੀਫੇ ਵਾਂਗ ਦੋਹਰਾ ਲਾਭ(ਬੁਢਾਪਾ ਪੈਨਸ਼ਨ) ਲੈਣ ਦਾ ਹੱਕ ਦਿੱਤਾ ਜਾਵੇ। 30ਵੀਂ ਮੀਟਿੰਗ ਵਿੱਚ ਸਗਨ ਸਕੀਮ ਸਬੰਧੀ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਗਈ ਸੀ, ਪ੍ਰੰਤੂ ਇਸ ਸਬੰਧੀ ਪੱਤਰ ਕਈ ਮਹੀਨੇ ਦੇਰੀ ਨਾਲ ਜਾਰੀ ਹੋਇਆ, ਸੋ ਬਾਰ ਬਾਰ ਇਸ ਸਬੰਧੀ ਮੈਰਿਜ ਸਰਟੀਫਿਕੇਟ ਦੇ ਇਤਰਾਜ਼ ਲਗਾਏ ਜਾ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...