ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

by | Jul 18, 2025 | breaking news, daily | 0 comments

-ਸੂਬਾ ਪੱਧਰੀ ਕਮੇਟੀ ਕਰੇਗੀ ਪ੍ਰੋਜੈਕਟ ਦੀ ਨਿਗਰਾਨੀ

-ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਮੌਕੇ 23 ਜੁਲਾਈ ਤੋਂ ਬਟਾਲਾ ਵਿਖੇ ਹੋਣਗੇ ਮਹੀਨਾ ਭਰ ਚੱਲਣ ਵਾਲੇ ਕਵਿਤਾ ਤੇ ਭਾਸ਼ਣ ਮੁਕਾਬਲੇ

-ਰੁੱਖਾਂ ਅਤੇ ਵਾਤਾਵਰਣ ਦੀ ਸੁਰੱਖਿਆ ਹੈ ਮੁੱਖ ਵਿਸ਼ਾ

ਚੰਡੀਗੜ੍ਹ, 17 ਜੁਲਾਈ:

ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ। ਇੱਕ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਇਸ ਪ੍ਰੋਜੈਕਟ ਦੀ ਨਿਗਰਾਨੀ ਕਰੇਗੀ ਅਤੇ ਸਮੇਂ-ਸਮੇਂ ਇਸਦੀ ਸਮੀਖਿਆ ਵੀ ਕਰੇਗੀ।

ਮੁੱਢਲੇ ਗੇੜ ਵਿੱਚ, ਇਹ ਪ੍ਰੋਜੈਕਟ 5 ਜ਼ਿਲਿਆਂ: ਰੋਪੜ (ਵਿਸ਼ੇਸ਼ ਤੌਰ ‘ਤੇ ਸ੍ਰੀ ਆਨੰਦਪੁਰ ਸਾਹਿਬ ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਇਨ੍ਹਾਂ ਜ਼ਿਲਿਆਂ ਵਿੱਚ ਹਾਈਵੇਅ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ’ਤੇ 5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ।

ਮੰਤਰੀ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੂਟਿਆਂ ਦੇ ਵਧਣ-ਫੁੱਲਣ ਤੇ ਸਾਂਭ ਸੰਭਾਲ ਨੂੂੰ ਯਕੀਨੀ ਬਣਾਉਣ ਲਈ ਢੁਕਵੀਂ ਨਜ਼ਰਸਾਨੀ ਕੀਤੀ ਜਾਵੇਗੀ । ਇਸ ਤੋਂ ਇਲਾਵਾ, ਵਾੜ ਲਗਾਉਣ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਬੂਟਿਆਂ ਨੂੰ ਆਵਾਰਾ ਜਾਨਵਰਾਂ ਤੋਂ ਬਚਾਇਆ ਜਾ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਇਹ ਪ੍ਰੋਜੈਕਟ ਆਲੇ ਦੁਆਲੇ ਨੂੰ ਬਹੁਤ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣ ਵੱਲ ਇੱਕ ਸੁਹਿਰਦ ਉਪਰਾਲਾ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਮਨਰੇਗਾ ਅਧੀਨ ਕੰਮ ਕਰਦੇ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਯਕੀਨੀ ਬਣਾਏਗਾ।

ਦੂਜੀ ਅਹਿਮ ਪੇਸ਼ਕਦਮੀ ਦਾ ਉਦਘਾਟਨ ਕਰਦਿਆਂ ਮੰਤਰੀ ਨੇ ਦੱਸਿਆ ਕਿ ਅੱਜ ਦੀ ਪੀੜ੍ਹੀ ਨੂੰ ਰੁੱਖਾਂ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ, ਇਸ ਵਿਸ਼ੇ ’ਤੇ ਆਧਾਰਿਤ ਭਾਸ਼ਣ ਅਤੇ ਕਵਿਤਾ ਮੁਕਾਬਲੇ 23 ਜੁਲਾਈ ਤੋਂ ਬਟਾਲਾ ਵਿਖੇ ਪ੍ਰਸਿੱਧ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਵਾਲੇ ਦਿਨ ਤੋਂ ਸ਼ੁਰੂ ਕਰਵਾਏ ਜਾਣਗੇ। ਇਹ ਮੁਕਾਬਲੇ ਇੱਕ ਮਹੀਨੇ ਤੱਕ ਚੱਲਣਗੇ ਅਤੇ ਚਾਰ ਸ਼੍ਰੇਣੀਆਂ :ਪ੍ਰਾਇਮਰੀ (ਪਹਿਲੀ ਤੋਂ ਪੰਜਵੀਂ ਜਮਾਤ), ਸੈਕੰਡਰੀ (ਛੇਵੀਂ ਤੋਂ ਦਸਵੀਂ ਜਮਾਤ), ਸੀਨੀਅਰ ਸੈਕੰਡਰੀ (ਗਿਆਰਵੀਂ ਤੇ ਬਾਰਵੀਂ) ਅਤੇ ਕਾਲਜ ਪੱਧਰ ਉੱਤੇ ਕਰਵਾਏ ਜਾਣਗੇ।

ਇਸ ਬਾਰੇ ਹੋਰ ਵਿਸਥਾਰ ਵਿੱਚ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਦੇ ਪਹਿਲੇ ਗੇੜ ਦੇ ਜੇਤੂ ਅੱਗੇ ਰਾਜ ਪੱਧਰ ’ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਰਾਜ ਪੱਧਰ ’ਤੇ ਚਾਰਾਂ ਸ਼੍ਰੇਣੀਆਂ ਵਿੱਚੋਂ ਹਰੇਕ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਕ੍ਰਮਵਾਰ 51,000 ਰੁਪਏ, 31,000 ਰੁਪਏ ਅਤੇ 21,000 ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਦੀ ਦੇਖ-ਰੇਖ ਹੇਠ ਕਰਵਾਏ ਜਾਣ ਵਾਲੇ ਇਹਨਾਂ ਮੁਕਾਬਲਿਆਂ ਵਿੱਚ ਪੰਜਾਬੀ ਸਾਹਿਤ ਦੀਆਂ ਉੱਘੀਆਂ ਸ਼ਖਸੀਅਤਾਂ ਬਤੌਰ ਜੱਜ ਸ਼ਾਮਿਲ ਹੋਣਗੀਆਂ।

ਇੱਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਕੇ ਕਾਰਜਕਾਲ ਦੌਰਾਨ ਜੰਗਲਾਤ ਅਧੀਨ ਰਕਬੇ ਵਿੱਚ ਵਾਧਾ ਹੋਇਆ ਹੈ। ਤੱਥਾਂ ਦਾ ਹਵਾਲਾ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ 2021 ਵਿੱਚ ਜੰਗਲਾਤ ਅਧੀਨ ਖੇਤਰ 3144.47 ਵਰਗ ਕਿਲੋਮੀਟਰ ਸੀ ਜਦੋਂ ਕਿ 2023 ਵਿੱਚ ਇਹ ਵਧ ਕੇ 3321.24 ਵਰਗ ਕਿਲੋਮੀਟਰ ਹੋ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਸ੍ਰੀ ਪ੍ਰਿਯਾਂਕ ਭਾਰਤੀ, ਜੰਗਲਾਤ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਸ੍ਰੀ ਧਰਮਿੰਦਰ ਸ਼ਰਮਾ ਅਤੇ ਵਣਪਾਲ, ਜੰਗਲਾਤ (ਸ਼ਿਵਾਲਿਕ ਸਰਕਲ) ਸ੍ਰੀ ਕੰਨਨ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...