ਲੈਂਡ ਪੂਲਿੰਗ ਪਾਲਸੀ ਕਿਸਾਨਾਂ ਦੀ ਜਮੀਨ ਦੀ ਦਿਨ ਦਿਹਾੜੇ ਲੁੱਟ -ਸੁਨੀਲ ਜਾਖੜ ਤੇ ਤਰੁਣ ਚੁੱਘ

by | Jul 4, 2025 | breaking news, daily, politics | 0 comments

— ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ , ਲੈਂਡ ਪੂਲਿੰਗ ਪੋਲਸੀ ਰੱਦ ਕਰਨ ਦੀ ਰੱਖੀ ਮੰਗ

— ਕਿਹਾ ਸਰਕਾਰ ਨੇ ਲੈਂਡ ਪੋਲਿੰਗ ਪੋਲਸੀ 2025 ਦੇ ਹਾਲੇ ਤੱਕ ਰੂਲਸ ਹੀ ਨਹੀਂ ਬਣਾਏ

ਚੰਡੀਗੜ੍ਹ 4 ਜੁਲਾਈ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਦੇ ਰਾਸ਼ਟਰੀਆ ਮਹਾਮੰਤਰੀ ਤਰੁਣ ਚੁੱਘ ਦੀ ਅਗਵਾਈ ਵਿੱਚ ਅੱਜ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਧੱਕੇ ਨਾਲ ਖੋਹੀ ਜਾ ਰਹੀ ਜਮੀਨ ਨੂੰ ਅਕਵਾਇਰ ਕਰਨ ਲਈ ਜਾਰੀ ਕੀਤਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਕਿਸੇ ਕਿਸਾਨ ਦੀ ਇੱਕ ਇੰਚ ਵੀ ਜਮੀਨ ਕਿਸਾਨ ਦੀ ਸਹਿਮਤੀ ਤੋਂ ਬਿਨਾ ਅਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ।।
ਸੁਨੀਲ ਜਾਖੜ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਬਣਾਈ ਲੈਂਡ ਪੂਲਿੰਗ ਪੋਲਸੀ 2025 ਦੇ ਹਾਲੇ ਤੱਕ ਰੂਲ ਅਤੇ ਰੈਗੂਲੇਸ਼ਨ ਹੀ ਬਣਾਏ ਨਹੀਂ ਗਏ ਹਨ ਜਿਸ ਕਰਕੇ ਇਹ ਵੀ ਸਪਸ਼ਟ ਨਹੀਂ ਹੈ ਕਿ ਲੁੱਟ ਦਾ ਅਗਲਾ ਰੂਪ ਕਿੰਨਾ ਗੰਭੀਰ ਹੋਣ ਵਾਲਾ ਹੈ। ਉਨਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਸ ਗੈਰ ਸੰਵਿਧਾਨਿਕ ਲੁੱਟ ਖਿਲਾਫ ਕੋਰਟ ਦਾ ਦਰਵਾਜ਼ਾ ਵੀ ਖੜਕਾਏਗੀ।

ਤਰੁਣ ਚੁੱਘ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਹਾਈਜੈਕ ਕਰ ਲਿਆ ਹੈ, ਅਤੇ ਮਾਨ ਸਰਕਾਰ ਨੂੰ ਇੱਕ ਕਠਪੁਤਲੀ ਵਾਂਗ ਚਲਾ ਰਹੇ ਹਨ ਤਾਂ ਜੋ ਜ਼ਮੀਨ ਮਾਫੀਆਵਾਂ ਅਤੇ ਆਪਣੇ ਕਰੀਬੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਹ ਲੈਂਡ ਪੂਲਿੰਗ ਬਿਲ ਨਾ ਸਿਰਫ਼ ਗੈਰ-ਸੰਵਿਧਾਨਿਕ ਹੈ ਬਲਕਿ ਇਸ ਵਿੱਚ ਕੋਈ ਪਾਰਦਰਸ਼ੀ ਰੋਡਮੈਪ ਵੀ ਨਹੀਂ ਹੈ, ਜਿਸ ਨਾਲ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਇਹ ਪਹਿਲਾਂ ਤੋਂ ਯੋਜਨਾਬੱਧ ਸਾਜ਼ਿਸ਼ ਹੈ, ਜਿਸਦਾ ਮਕਸਦ ਪੰਜਾਬ ਦੇ ਮਾਸੂਮ ਕਿਸਾਨਾਂ ਦੀ ਉਪਜਾਊ ਜ਼ਮੀਨ ਹੜੱਪਣਾ ਹੈ। ਕੇਜਰੀਵਾਲ ਦੇ ਇਸ਼ਾਰੇ ਤੇ ਮੁੱਖ ਮੰਤਰੀ ਪੰਜਾਬ 40 ਹਜਾਰ ਏਕੜ ਜਮੀਨ ਕਿਸਾਨਾਂ ਤੋਂ ਖੋਣ ਜਾ ਰਿਹਾ ਹੈ ਪਰ ਭਾਰਤੀ ਜਨਤਾ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।

ਸੂਬਾ ਭਾਜਪਾ ਪ੍ਰਧਾਨ ਜਾਖੜ ਨੇ ਆਖਿਆ ਕਿ ਜਿਹੜੀ ਜਮੀਨ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ ਉਹ ਸਿਰਫ ਇੱਕ ਕਾਗਜਾਂ ਵਿੱਚ ਹੀ ਕਿਸਾਨ ਦੇ ਨਾਂ ਬੋਲਦੀ ਹੈ ਜਦਕਿ ਅਸਲ ਵਿੱਚ ਨਾ ਤਾਂ ਕਿਸਾਨ ਉਸਨੂੰ ਕਿਧਰੇ ਵੇਚ ਸਕਦਾ ਹੈ ਅਤੇ ਨਾ ਹੀ ਕਿਸੇ ਆਪਣੇ ਔਖੇ ਸੌਖੇ ਵੇਲੇ ਬੈਂਕ ਕੋਲ ਰਹਿਣ ਕਰਕੇ ਕੋਈ ਕਰਜ ਲੈ ਸਕਦਾ ਹੈ।।

ਮਾਨ ਸਰਕਾਰ ਦੀ ਇਸ ਕਾਰਵਾਈ ਨੂੰ ਕਿਸਾਨਾਂ ਦੇ ਹੱਕਾਂ ਤੇ ਦਿਨ ਦਿਹਾੜੇ ਡਾਕਾ ਦੱਸਦਿਆਂ ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪੋਲਸੀ ਪੂਰੀ ਤਰ ਨਾਲ ਗੈਰ ਸੰਵਿਧਾਨਿਕ ਹੈ ਅਤੇ ਇਹ ਆਪਣੇ ਚਹੇਤਿਆਂ ਨੂੰ ਕਿਸਾਨਾਂ ਤੋਂ ਜਮੀਨਾਂ ਖੋਹ ਕੇ ਵੰਡਣ ਲਈ ਲਿਆਂਦੀ ਗਈ ਹੈ। ਉਹਨਾਂ ਨੇ ਆਖਿਆ ਕਿ 2013 ਦੇ ਜਮੀਨ ਅਧਿਗ੍ਰਹਿਣ ਕਾਨੂੰਨ ਅਨੁਸਾਰ 80 ਫੀਸਦੀ ਕਿਸਾਨਾਂ ਦੀ ਸਹਿਮਤੀ ਜਰੂਰੀ ਹੈ ਅਤੇ ਜਮੀਨ ਕੇਵਲ ਸੜਕਾਂ ਅਤੇ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਕਾਰਜਾਂ ਲਈ ਹੀ ਅਕੁਆਇਰ ਹੋ ਸਕਦੀ ਹੈ ਪਰ ਪੰਜਾਬ ਸਰਕਾਰ ਹਜ਼ਾਰਾਂ ਏਕੜ ਜਮੀਨ ਅਕਵਾਇਰ ਕਰ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਨਾਲ ਕਿਸਾਨਾਂ ਨਾਲ ਧੱਕਾ ਹੈ ਅਤੇ ਗੈਰ ਕਾਨੂੰਨੀ ਹੈ।

ਉਨਾਂ ਨੇ ਦੱਸਿਆ ਕਿ ਅੱਜ ਦੇ ਇਸ ਵਫਦ ਵਿੱਚ 35 ਪਿੰਡਾਂ ਦੇ ਕਿਸਾਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ ਜਿਨਾਂ ਵੱਲੋਂ 22 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਅਤੇ 625 ਕਿਸਾਨਾਂ ਵੱਲੋਂ ਆਪਣੇ ਐਫੀਡੇਵਿਟ ਰਾਜਪਾਲ ਪੰਜਾਬ ਨੂੰ ਸੌਂਪੇ । ਉਹਨਾਂ ਨੇ ਕਿਹਾ ਕਿ ਹੋਰ ਤਾਂ ਹੋਰ ਜਿਨਾਂ ਸ਼ਹੀਦ ਫ਼ੌਜ਼ੀਆ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਜਮੀਨ ਅਲਾਟ ਹੋਈ ਸੀ ਉਹ ਵੀ ਸਰਕਾਰ ਖੋਹਣ ਜਾ ਰਹੀ ਹੀ।

ਸੁਨੀਲ ਜਾਖੜ ਨੇ ਆਖਿਆ ਕਿ ਪਿਛਲੇ 60 ਸਾਲਾਂ ਵਿੱਚ ਲੁਧਿਆਣੇ ਦੇ ਆਸ ਪਾਸ ਸਿਰਫ 6 ਹਜਾਰ ਏਕੜ ਵਿੱਚ ਹੀ ਸ਼ਹਿਰੀਕਰਨ ਹੋਇਆ ਅਤੇ ਹੁਣ ਇੱਕੋ ਦਮ ਸਰਕਾਰ ਇਸ ਤੋਂ ਛੇ ਗੁਣਾ ਵੱਧ ਜਮੀਨ ਐਕੁਆਇਰ ਕਰ ਰਹੀ ਹੈ ਜਿਸ ਦੀ ਕੋਈ ਤਰਕ ਸੰਗਤਤਾ ਨਹੀਂ ਬਣਦੀ । ਇਸ ਦਾ ਸਿੱਧਾ ਸਿੱਧਾ ਕਾਰਨ ਇਹ ਹੈ ਕਿ ਮੁੱਖ ਮੰਤਰੀ ਦਿੱਲੀ ਵਾਲਿਆਂ ਦੇ ਇਸ਼ਾਰਿਆਂ ਤੇ ਕਿਸਾਨਾਂ ਦੀ ਜਮੀਨ ਖੋਹ ਕੇ ਲੈਂਡ ਮਾਫੀਆ ਨੂੰ ਦੇਣਾ ਚਾਹੁੰਦੇ ਹਨ। ਉਹਨਾਂ ਆਖਿਆ ਕਿ ਇਸ ਮਹੱਤਵਪੂਰਨ ਸਮੇਂ ਪੰਜਾਬ ਦੀ ਕਾਂਗਰਸ ਪਾਰਟੀ ਨੇ ਸੱਤਾਧਾਰੀ ਧਿਰ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਇਸ ਮਹੱਤਵਪੂਰਨ ਮੁੱਦੇ ਤੇ ਚੁੱਪ ਹੈ।

ਪ੍ਰਤੀਨਿਧੀ ਮੰਡਲ ਵਿੱਚ ਡਾ. ਸੁਭਾਸ਼ ਸ਼ਰਮਾ (ਪ੍ਰਦੇਸ਼ ਉਪ-ਪ੍ਰਧਾਨ), ਸੁਰਜੀਤ ਜਿਆਣੀ (ਸਾਬਕਾ ਮੰਤਰੀ), ਐਡਵੋਕੇਟ ਬਿਕਰਮ ਸਿੰਘ ਸਿੱਧੂ (ਰਾਜ ਕਾਰਜਕਾਰਣੀ ਮੈਂਬਰ), ਗੁਰਦੇਵ ਸ਼ਰਮਾ ਦੇਵੀ (ਖਜ਼ਾਨਾ ਸਕੱਤਰ, ਭਾਜਪਾ ਪੰਜਾਬ), ਰਜਨੀਸ਼ ਢੀਮਾਨ, ਹਰੀਸ਼ ਟੰਡਨ, ਗੁਰਿੰਦਰ ਸੰਧੂ, ਅਤੇ ਵਿਨੀਤ ਜੋਸ਼ੀ (ਪ੍ਰਦੇਸ਼ ਮੀਡੀਆ ਮੁਖੀ, ਭਾਜਪਾ ਪੰਜਾਬ) ਦੇ ਨਾਲ-ਨਾਲ ਲੁਧਿਆਣਾ ਜ਼ਿਲ੍ਹੇ ਦੇ ਲੈਂਡ ਪੂਲਿੰਗ ਤੋਂ ਪ੍ਰਭਾਵਿਤ ਕਿਸਾਨ ਵੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...