ਲੈਂਡ ਪੂਲਿੰਗ ਸਕੀਮ ਰੱਦ: ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲ ਤਖ਼ਤ ਸਾਹਿਬ ’ਤੇ ਸ਼ੁਕਰਾਨਾ ਅਰਦਾਸ

by | Aug 28, 2025 | breaking news, daily | 0 comments

ਅਕਾਲੀ ਵਰਕਰਾਂ ਤੇ ਪੰਜਾਬੀਆਂ ਦੇ ਨਿਰੰਤਰ ਸੰਘਰਸ਼ ਸਦਕਾ ਲੈਂਡ ਪੂਲਿੰਗ ਸਕੀਮ ਰੱਦ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਸ਼ੁਕਰਾਨੇ ਦੀ ਅਰਦਾਸ

ਅਕਾਲ ਪੁਰਖ਼ ਅੱਗੇ ਅੰਨਦਾਤੇ ਤੇ ਪੰਜਾਬੀਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਵਾਸਤੇ ਵੀ ਕੀਤੀ ਅਰਦਾਸ

ਅੰਮ੍ਰਿਤਸਰ/ਚੰਡੀਗੜ੍ਹ, 28 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਅਕਾਲੀ ਵਰਕਰਾਂ ਤੇ ਪੰਜਾਬੀਆਂ ਦੇ ਨਿਰੰਤਰ ਸੰਘਰਸ਼ ਸਦਕਾ ਲੈਂਡ ਪੂਲਿੰਗ ਸਕੀਮ ਰੱਦ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ।

ਪਾਰਟੀ ਲੀਡਰਸ਼ਿਪ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਕਿ ਉਹਨਾਂ ਨੇ ਪੰਥਕ ਪਾਰਟੀ ਨੂੰ ਇਹ ਤਾਕਤ ਬਖਸ਼ੀ ਕਿ ਉਸ ਵੱਲੋਂ 65,000 ਏਕੜ ਬੇਸ਼ਕੀਮਤੀ ਉਪਜਾਊ ਜ਼ਮੀਨ ਚਿੱਲੜਾਂ ਦੇ ਭਾਅ ਦਿੱਲੀ ਦੇ ਵਪਾਰੀਆਂ ਨੂੰ ਦੇਣ ਦੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਫੈਸਲੇ ਦੀ ਡਟਵੀਂ ਵਿਰੋਧਤਾ ਦੀ ਤਾਕਤ ਬਖਸ਼ਿਸ਼ ਕੀਤੀ। ਅਕਾਲੀ ਲੀਡਰਸ਼ਿਪ ਨੇ ਕਿਹਾ ਕਿ ਜ਼ਮੀਨ ਹੜੱਪ ਕਰਨ ਦੀ ਇਹ ਨੀਤੀ ਪੰਜਾਬੀਆਂ ਦੀ ਇਕਜੁੱਟਤਾ ਕਾਰਨ ਰੱਦ ਕਰਵਾਈ ਜਾ ਸਕੀ ਹੈ। ਪਾਰਟੀ ਨੇ ਇਸ ਲਹਿਰ ਦਾ ਹਿੱਸਾ ਬਣਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਪਾਰਟੀ ਨੇ ਅਕਾਲ ਪੁਰਖ਼ ਅੱਗੇ ਇਹ ਵੀ ਅਰਦਾਸ ਕੀਤੀ ਕਿ ਅੰਨਦਾਤੇ ਤੇ ਪੰਜਾਬਰੀਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਇਆ ਜਾਵੇ ਅਤੇ ਖੇਤਾਂ ਵਿਚੋਂ ਹੜ੍ਹਾਂ ਦਾ ਪਾਣੀ ਛੇਤੀ ਨਿਕਲਣ ਵਾਸਤੇ ਮਿਹਰ ਬਖਸ਼ਿਸ਼ ਕੀਤੀ ਜਾਵੇ। ਪਾਰਟੀ ਨੇ ਅੰਨਦਾਤੇ ਨੂੰ ਵੀ ਅਪੀਲ ਕੀਤੀ ਕਿ ਅਕਾਲ ਪੁਰਖ਼ ’ਤੇ ਵਿਸ਼ਵਾਸ ਰੰਖਿਆ ਜਾਵੇ ਅਤੇ ਅਰਦਾਸ ਕੀਤੀ ਕਿ ਹੜ੍ਹਾਂ ਦਾ ਪਾਣੀ ਛੇਤੀ ਤੋਂ ਛੇਤੀ ਖੇਤਾਂ ਵਿਚੋਂ ਨਿਕਲੇ ਅਤੇ ਹਾਲਾਤ ਆਮ ਵਰਗੇ ਹੋਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...