ਲੋਕਤੰਤਰ ਦੀ ਰਾਖੀ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ (RGPRS) ਪੰਜਾਬ ਵੱਲੋਂ ਚੰਡੀਗੜ੍ਹ ਵਿਖੇ ਇਤਿਹਾਸਕ ਇੱਕ ਰੋਜ਼ਾ ਭੁੱਖ ਹੜਤਾਲ ਅਤੇ ਸਤਿਆਗ੍ਰਹਿ

by | Jun 24, 2026 | breaking news, daily, politics | 0 comments

ਲੋਕਤੰਤਰ ਦੀ ਰਾਖੀ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ (RGPRS) ਪੰਜਾਬ ਵੱਲੋਂ ਚੰਡੀਗੜ੍ਹ ਵਿਖੇ ਇਤਿਹਾਸਕ ਇੱਕ ਰੋਜ਼ਾ ਭੁੱਖ ਹੜਤਾਲ ਅਤੇ ਸਤਿਆਗ੍ਰਹਿ
ਸੰਗਠਨ ਦੇ ਸਾਬਕਾ ਕੌਮੀ ਚੇਅਰਪਰਸਨ ਮੀਨਾਕਸ਼ੀ ਨਟਰਾਜਨ ਜੀ ਦੇ ਨਾਮਜ਼ਦਗੀ ਪੱਤਰ ਗੈਰ-ਕਾਨੂੰਨੀ ਤਰੀਕੇ ਨਾਲ ਰੱਦ ਕਰਨ ਵਿਰੁੱਧ ਕਾਂਗਰਸ ਭਵਨ ਵਿਖੇ ਗਰਜੇ ਆਰ.ਜੀ.ਪੀ.ਆਰ.ਐੱਸ. ਦੇ ਆਗੂ ਤੇ ਵਰਕਰ
ਕੌਮੀ ਪ੍ਰਧਾਨ ਡਾ. ਸੁਨੀਲ ਪੰਵਾਰ, ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਲੀਡਰਸ਼ਿਪ ਦੀ ਅਗਵਾਈ ਵਿੱਚ ਦਿੱਤਾ ਗਿਆ ਸ਼ਾਂਤਮਈ ਧਰਨਾ
ਚੰਡੀਗੜ੍ਹ:
ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ (RGPRS) ਪੰਜਾਬ ਵੱਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਮੁੱਖ ਦਫ਼ਤਰ, ਸੈਕਟਰ 15, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਭੁੱਖ ਹੜਤਾਲ ਅਤੇ ਸਤਿਆਗ੍ਰਹਿ ਕੀਤਾ ਗਿਆ। ਇਹ ਵਿਸ਼ਾਲ ਰੋਸ ਪ੍ਰਦਰਸ਼ਨ ਸੰਗਠਨ ਦੇ ਸਾਬਕਾ ਕੌਮੀ ਚੇਅਰਪਰਸਨ ਮੀਨਾਕਸ਼ੀ ਨਟਰਾਜਨ ਜੀ ਦੇ ਨਾਮਜ਼ਦਗੀ ਪੱਤਰਾਂ ਨੂੰ ਰਿਟਰਨਿੰਗ ਅਫ਼ਸਰ ਵੱਲੋਂ ਗੈਰ-ਕਾਨੂੰਨੀ, ਨਾਜਾਇਜ਼ ਅਤੇ ਗੈਰ-ਸੰਵਿਧਾਨਕ ਤਰੀਕੇ ਨਾਲ ਰੱਦ ਕੀਤੇ ਜਾਣ ਦੇ ਖ਼ਿਲਾਫ਼ ਉਲੀਕਿਆ ਗਿਆ ਸੀ।
ਇਸ ਇਤਿਹਾਸਕ ਸਤਿਆਗ੍ਰਹਿ ਵਿੱਚ ਆਰ.ਜੀ.ਪੀ.ਆਰ.ਐੱਸ. ਦੇ ਕੌਮੀ ਪ੍ਰਧਾਨ ਡਾ. ਸੁਨੀਲ ਪੰਵਾਰ ਅਤੇ ਸੰਗਠਨ ਦੇ ਸਾਬਕਾ ਸੂਬਾ ਪ੍ਰਧਾਨ ਸ਼੍ਰੀ ਗਗਨਦੀਪ ਸਿੰਘ ਬੌਬੀ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਪ੍ਰਦਰਸ਼ਨ ਨੂੰ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਭਰਵਾਂ ਸਮਰਥਨ ਮਿਲਿਆ, ਜਿਸ ਵਿੱਚ ਸ਼੍ਰੀ ਕੁਲਦੀਪ ਸਿੰਘ ਕਾਲਾ ਢਿੱਲੋਂ (ਐੱਮ.ਐੱਲ.ਏ. ਬਰਨਾਲਾ), ਸ਼੍ਰੀ ਗੁਰਕੀਤ ਸਿੰਘ ਕੋਟਲੀ (ਸਾਬਕਾ ਮੰਤਰੀ, ਪੰਜਾਬ), ਸ਼੍ਰੀ ਕੁਲਜੀਤ ਸਿੰਘ ਨਾਗਰਾ (ਸਾਬਕਾ ਐੱਮ.ਐੱਲ.ਏ.), ਸ਼੍ਰੀ ਰੁਪਿੰਦਰ ਸਿੰਘ ਰਾਜਾ ਗਿੱਲ, ਹੈਪੀ ਖਹਿਰਾ ਜੀ, ਫ਼ਤਹਿ ਸਿੰਘ ਬਾਦਲ ਅਤੇ ਜਸ਼ਨ ਚਾਹਲ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਸਤਿਆਗ੍ਰਹਿ ਵਿੱਚ ਹਿੱਸਾ ਲਿਆ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰ.ਜੀ.ਪੀ.ਆਰ.ਐੱਸ. ਦੇ ਕੌਮੀ ਪ੍ਰਧਾਨ ਡਾ. ਸੁਨੀਲ ਪੰਵਾਰ ਅਤੇ ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਨੇ ਆਖਿਆ ਕਿ ਰਿਟਰਨਿੰਗ ਅਫ਼ਸਰ ਵੱਲੋਂ ਸੱਤਾਧਾਰੀ ਧਿਰ ਦੇ ਦਬਾਅ ਹੇਠ ਆ ਕੇ ਸਾਬਕਾ ਕੌਮੀ ਚੇਅਰਪਰਸਨ ਮੀਨਾਕਸ਼ੀ ਨਟਰਾਜਨ ਜੀ ਦੇ ਨਾਮਜ਼ਦਗੀ ਪੱਤਰ ਰੱਦ ਕਰਨਾ ਲੋਕਤੰਤਰ ਦੇ ਕਤਲ ਦੇ ਬਰਾਬਰ ਹੈ। ਉਨ੍ਹਾਂ ਕਿਹਾ, “ਪ੍ਰਸ਼ਾਸਨਿਕ ਮਸ਼ੀਨਰੀ ਦੀ ਇਹ ਸਰਾਸਰ ਦੁਰਵਰਤੋਂ ਦੇਸ਼ ਦੇ ਸੰਵਿਧਾਨਿਕ ਢਾਂਚੇ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਇੱਕ ਵੱਡਾ ਹਮਲਾ ਹੈ। ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਇਸ ਤਾਨਾਸ਼ਾਹੀ ਅੱਗੇ ਕਦੇ ਨਹੀਂ ਝੁਕੇਗਾ ਅਤੇ ਇਨਸਾਫ਼ ਦੀ ਪ੍ਰਾਪਤੀ ਤੱਕ ਇਹ ਸੰਘਰਸ਼ ਜਾਰੀ ਰਹੇਗਾ।”
ਧਰਨੇ ਨੂੰ ਸੰਬੋਧਨ ਕਰਦਿਆਂ ਪਹੁੰਚੇ ਹੋਏ ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਕਿਹਾ ਕਿ ਅੱਜ ਦਾ ਇਹ ਸਤਿਆਗ੍ਰਹਿ ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਨੂੰ ਇੱਕ ਸਪੱਸ਼ਟ ਸੁਨੇਹਾ ਹੈ ਕਿ ਕਾਂਗਰਸ ਪਾਰਟੀ ਅਤੇ ਆਰ.ਜੀ.ਪੀ.ਆਰ.ਐੱਸ. ਦਾ ਇੱਕ-ਇੱਕ ਵਰਕਰ ਜਨਤਾ ਦੇ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਸੜਕਾਂ ‘ਤੇ ਉਤਰਨ ਤੋਂ ਪਿੱਛੇ ਨਹੀਂ ਹਟੇਗਾ। ਅੱਜ ਸਵੇਰੇ 9:30 ਵਜੇ ਤੋਂ ਸ਼ੁਰੂ ਹੋਈ ਇਹ ਭੁੱਖ ਹੜਤਾਲ ਸ਼ਾਮ 5:00 ਵਜੇ ਤੱਕ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਨੁਸ਼ਾਸਨਬੱਧ ਤਰੀਕੇ ਨਾਲ ਚੱਲੀ, ਜਿਸ ਵਿੱਚ ਪੰਜਾਬ ਭਰ ਤੋਂ ਆਏ ਸੂਬਾ ਅਹੁਦੇਦਾਰ ਸਾਹਿਬਾਨ, ਜ਼ਿਲ੍ਹਾ ਪ੍ਰਧਾਨ ਅਤੇ ਸਾਥੀਆਂ ਨੇ ਚਟਾਨੀ ਏਕਤਾ ਦਾ ਸਬੂਤ ਦਿੱਤਾ।
ਅਖੀਰ ਵਿੱਚ, ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਨੇ ਕੌਮੀ ਪ੍ਰਧਾਨ ਡਾ. ਸੁਨੀਲ ਪੰਵਾਰ, ਪਹੁੰਚੀ ਹੋਈ ਸਮੁੱਚੀ ਸੀਨੀਅਰ ਲੀਡਰਸ਼ਿਪ, ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸਾਰੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਅੱਜ ਦੇ ਸਤਿਆਗ੍ਰਹਿ ਨੂੰ ਸਫ਼ਲ ਅਤੇ ਇਤਿਹਾਸਕ ਬਣਾਇਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...