ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ- ਕੇ.ਈ.ਸਿਨਹਾ

by | Aug 31, 2025 | breaking news, daily | 0 comments

ਮੁੱਖ ਸਕੱਤਰ ਪੰਜਾਬ ਵੱਲੋਂ ਅੰਮ੍ਰਿਤਸਰ ਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਵਚਨਬੱਧ

ਪਾਣੀ ਵਿੱਚ ਘਿਰੇ ਲੋਕਾਂ ਤੱਕ ਪਹੁੰਚ ਕਰਕੇ ਜਾਣਿਆ ਸਥਿਤੀ ਦਾ ਹਾਲ

ਚੰਡੀਗੜ੍ਹ, 31 ਅਗਸਤ
ਪੰਜਾਬ ਦੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੇ ਹਰ ਮੁਸ਼ਕਲ ਵਿੱਚ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਓ ਦੇ ਕਾਰਜ ਜਾਰੀ ਹਨ। ਇਸ ਉਪਰੰਤ ਸਥਿਤੀ ਆਮ ਵਾਂਗ ਹੋਣ ਉਤੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਕੇ ਹਰੇਕ ਤਰ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹਤ ਦੇ ਕੰਮਾਂ ਲਈ ਉੱਚ ਤਾਕਤੀ ਕਮੇਟੀ ਬਣਾਈ ਗਈ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਤਿੰਨ ਸੀਨੀਅਰ ਅਧਿਕਾਰੀ ਇਨਾਂ ਕੰਮਾਂ ਦੀ ਨਿਗਰਾਨੀ ਅਤੇ ਮਦਦ ਲਈ ਭੇਜੇ ਗਏ ਹਨ।

ਸ੍ਰੀ ਸਿਨਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨੇ ਅੱਜ ਅੰਮ੍ਰਿਤਸਰ ਜ਼ਿਲੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਅਜਨਾਲਾ, ਰਮਦਾਸ ਅਤੇ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕਰ ਰਹੇ ਸਨ। ਉਨ੍ਹਾਂ ਪਿੰਡ ਚਮਿਆਰੀ ਵਿਖੇ ਬਣਾਏ ਗਏ ਰਾਹਤ ਕੇਂਦਰ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਸ੍ਰੀ ਸਿਨਹਾ ਨੇ ਹੜ੍ਹ ਦੇ ਪਾਣੀ ਵਿੱਚ ਘਿਰੇ ਪਿੰਡਾਂ ਵਿੱਚ ਪਹੁੰਚ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਹੁਣ ਤੱਕ ਪਹੁੰਚਾਈ ਗਈ ਰਾਹਤ ਬਾਰੇ ਵੀ ਲੋਕਾਂ ਦੇ ਵਿਚਾਰ ਲਏ।‌ ਕਈ ਪਿੰਡਾਂ ਵਿੱਚ ਉਨ੍ਹਾਂ ਨੇ ਆਪ ਪਹੁੰਚ ਕੇ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਆਉਣ ਲਈ ਪ੍ਰੇਰਿਆ। ਇਸ ਉਪਰੰਤ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਦੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਬਚਾਅ ਅਤੇ ਰਾਹਤ ਲਈ ਅਪਣਾਈ ਗਈ ਰਣਨੀਤੀ ਅਤੇ ਹੁਣ ਤੱਕ ਮਿਲੀ ਕਾਮਯਾਬੀ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਉਹਨਾਂ ਨੇ ਫੌਜ ਦੇ ਜਵਾਨਾਂ, ਐਨ ਡੀ ਆਰ ਐਫ, ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਕੰਮ ਦੀ ਸਰਾਹਨਾ ਕੀਤੀ।

ਮੁੱਖ ਸਕੱਤਰ ਨੇ ਬਮਿਆਲ, ਕੋਲੀਆਂ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਕਿਹਾ ਕਿ ਰਾਵੀ ਦਰਿਆ ਵਿਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਰਾਵੀ ਨਾਲ ਲੱਗਦੇ ਜ਼ਿਲਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਪਾਣੀ ਘਟ ਰਿਹਾ ਹੈ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਨੇ ਐਨ. ਡੀ. ਆਰ. ਐਫ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹੇ ਵਿੱਚ ਰਾਹਤ ਕੰਮਾਂ ਲਈ ਤੈਨਾਤ ਕੀਤੇ ਗਏ ਪ੍ਰਬੰਧਕੀ ਸਕੱਤਰ ਪੱਧਰ ਦੇ ਅਧਿਕਾਰੀ ਜਿਨਾਂ ਵਿੱਚ ਸ੍ਰੀ ਕਮਲ ਕਿਸ਼ੋਰ ਯਾਦਵ, ਸ੍ਰੀ ਵਰਨ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਸ਼ਾਮਿਲ ਹਨ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਜ਼ਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ, ਡਿਪਟੀ ਕਮਾਂਡਰ ਅਨਿਲ ਤਾਲਕੁਤਰਾ ਐਨਡੀਆਰਐਫ, ਕਰਨਲ ਰੋਬਿਨ ਐਥਨੀ, ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...