ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

by | Jun 10, 2026 | breaking news, daily, politics | 0 comments

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਸਾਂਝੀ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਦੌਰਾਨ 145 ਤੋਂ ਵੱਧ ਵਾਹਨ ਰੋਕੇ: ਹਰਪਾਲ ਸਿੰਘ ਚੀਮਾ

ਫੜੇ ਗਏ 145 ਮੀਟ੍ਰਿਕ ਟਨ ਤੋਂ ਵੱਧ ਮਾਲ ‘ਤੇ 2.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ: ਹਰਪਾਲ ਸਿੰਘ ਚੀਮਾ

ਸਿਪੂ ਨੇ ਬੋਗਸ ਬਿਲਿੰਗ ਅਤੇ ਟੈਕਸ ਚੋਰਾਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਤੇਜ਼: ਹਰਪਾਲ ਸਿੰਘ ਚੀਮਾ

ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵੱਲੋਂ ਲੋਹੇ ਅਤੇ ਸਟੀਲ ਦੇ ਖੇਤਰ ‘ਤੇ ਕੇਂਦ੍ਰਿਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ ਲਗਭਗ 4.35 ਕਰੋੜ ਰੁਪਏ ਦਾ ਮਾਲ ਜ਼ਬਤ ਕੀਤਾ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਦੱਸਿਆ, “ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਵਿੱਚ ਚਲਾਈ ਗਈ ਇਹ ਵੱਡੇ ਪੱਧਰ ਦੀ ਮੁਹਿੰਮ ਖਾਸ ਤੌਰ ‘ਤੇ ਬੋਗਸ ਬਿਲਿੰਗ ਨੈੱਟਵਰਕਾਂ ਨੂੰ ਤੋੜਨ ਅਤੇ ਬਿਨਾਂ ਦਸਤਾਵੇਜ਼ਾਂ ਦੇ ਮਾਲ ਦੀ ਆਵਾਜਾਈ ਨੂੰ ਰੋਕਣ ਲਈ ਉਚੇਚੇ ਤੌਰ ‘ਤੇ ਉਲੀਕੀ ਗਈ ਸੀ, ਜਿਸ ਦੇ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 2.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।”

ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 5 ਜੂਨ 2026 ਨੂੰ ਕੀਤੀ ਗਈ ਇੱਕ ਸਫ਼ਲ ਇਨਫੋਰਸਮੈਂਟ ਕਾਰਵਾਈ ਦੀ ਗਤੀ ਨੂੰ ਬਰਕਰਾਰ ਰੱਖਦਿਆਂ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਸ਼ਨ ਯੂਨਿਟਸ (ਸਿਪੂ) ਨੇ ਇਸ ਤਾਜ਼ਾ ਤਾਲਮੇਲ ਵਾਲੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, “ਸਿਪੂ ਲੁਧਿਆਣਾ, ਜਲੰਧਰ, ਸ਼ੰਭੂ, ਪਟਿਆਲਾ ਅਤੇ ਬਠਿੰਡਾ ਦੀਆਂ ਸਾਂਝੀਆਂ ਟੀਮਾਂ ਨੇ ਰਾਜ ਦੇ ਪ੍ਰਮੁੱਖ ਲੋਹੇ ਅਤੇ ਸਟੀਲ ਹੱਬਾਂ ਵਿੱਚ ਟੈਕਸ ਚੋਰੀ ਦੇ ਨੈੱਟਵਰਕਾਂ ਨੂੰ ਨੱਥ ਪਾਉਣ ਲਈ ਨਜ਼ਦੀਕੀ ਅਤੇ ਬਿਹਤਰ ਤਾਲਮੇਲ ਨਾਲ ਕੰਮ ਕੀਤਾ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਨਤੀਜੇ ਵਜੋਂ ਲੋਹੇ ਦੇ ਸਕ੍ਰੈਪ, ਸਟੀਲ ਉਤਪਾਦਾਂ ਅਤੇ ਇਸ ਨਾਲ ਸਬੰਧਤ ਸਮੱਗਰੀ ਦੀ ਢੋਆ-ਢੁਆਈ ਕਰਨ ਵਾਲੇ 145 ਤੋਂ ਵੱਧ ਵਾਹਨਾਂ ਨੂੰ ਬਾਰੀਕੀ ਨਾਲ ਜਾਂਚ ਲਈ ਰੋਕਿਆ ਗਿਆ। ਵਿੱਤ ਮੰਤਰੀ ਨੇ ਕਿਹਾ, “ਫੜੇ ਗਏ ਇਸ ਮਾਲ ਦੀ ਕੁੱਲ ਮਾਤਰਾ 145 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸਦੀ ਮਾਰਕੀਟ ਕੀਮਤ ਲਗਭਗ 4.35 ਕਰੋੜ ਰੁਪਏ ਹੈ।”

ਅਪਰਾਧਾਂ ਦੀ ਪ੍ਰਕਿਰਤੀ ‘ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁਢਲੀ ਜਾਂਚ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਉਦਯੋਗਿਕ ਮਾਲ ਬਿਨਾਂ ਕਿਸੇ ਵੈਧ ਇਨਵੌਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਇਆ ਜਾ ਰਿਹਾ ਸੀ, ਜਾਂ ਬਹੁਤ ਹੀ ਸ਼ੱਕੀ ਅਤੇ ਗੈਰ-ਪ੍ਰਮਾਣਿਤ ਦਸਤਾਵੇਜ਼ਾਂ ਦੇ ਸਹਾਰੇ ਭੇਜਿਆ ਜਾ ਰਹੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਮੇਂ ਵਿਆਪਕ ਜਾਂਚ ਚੱਲ ਰਹੀ ਹੈ ਅਤੇ ਸਾਰੇ ਉਲੰਘਣਾ ਕਰਨ ਵਾਲੇ ਆਪਰੇਟਰਾਂ ਵਿਰੁੱਧ ਜੀ.ਐਸ.ਟੀ. ਐਕਟ ਤਹਿਤ ਕਾਨੂੰਨੀ ਕਾਰਵਾਈ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦ੍ਰਿੜ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਦਾਅਵਾ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਸੂਚਨਾ ਅਧਾਰਤ ਕਾਰਵਾਈਆਂ ਰਾਹੀਂ ਰਾਜ ਦੇ ਮਾਲੀਏ ਦੀ ਰੱਖਿਆ ਕਰਨ ਅਤੇ ਨਿਰਪੱਖ ਵਪਾਰਕ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ‘ਤੇ ਅਟੱਲ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਮਾਨਦਾਰ ਕਰਦਾਤਾਵਾਂ ਦੀ ਰੱਖਿਆ ਲਈ ਪੰਜਾਬ ਭਰ ਵਿੱਚ ਸਿਪੂ ਟੀਮਾਂ ਵੱਲੋਂ ਅਜਿਹੀਆਂ ਬਿਹਤਰ ਤਾਲਮੇਲ ਵਾਲੀਆਂ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...