ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਐਲਾਨ : ਪੰਜਾਬ ‘ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਜਾਪਾਨੀ ਕੌਮਾਂਤਰੀ ਸਹਿਯੋਗ ਏਜੰਸੀ ‘ਜੀਕਾ’ ਦੇ ਸਹਿਯੋਗ ਨਾਲ ਲਾਗੂ ਹੋਵੇਗਾ

by | Aug 11, 2026 | breaking news, daily, politics | 0 comments

ਐਗਰੋਫਾਰੈਸਟਰੀ, ਧਰਤੀ ਹੇਠਲੇ ਪਾਣੀ ਦੀ ਸੰਭਾਲ, ਈਕੋਟੂਰਿਜ਼ਮ ਵੱਲ ਦਿੱਤਾ ਜਾਵੇਗਾ ਖਾਸ ਧਿਆਨ

ਸੂਬੇ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ (‘ਜੀਕਾ’) ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ।

‘ਜੀਕਾ’ ਦੀ ਸਹਾਇਤਾ ਨਾਲ ਸੂਬੇ ਵਿੱਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ, ਇਹ ਜਾਣਕਾਰੀ ਦਿੰਦੇ ਹੋਏ ਇੱਥੇ ਇੱਕ ਮੀਟਿੰਗ ਵਿੱਚ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਪ੍ਰਬੰਧਨ ਕਰਨਾ ਹੈ। ਇਸ ਤੋਂ ਬਿਨਾਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰਹੇ ਵਾਯੂ ਪ੍ਰਦੂਸ਼ਣ ਨੂੰ ਰੋਕਣਾ ਅਤੇ ਪੇਂਡੂ ਭਾਈਚਾਰਿਆਂ ਦੀ ਆਮਦਨ ਵਿੱਚ ਵਾਧਾ ਕਰਨਾ ਵੀ ਅਹਿਮ ਪੱਖ ਹਨ।

ਇਸ ਪ੍ਰੋਜੈਕਟ ਦਾ ਇੱਕ ਉਦੇਸ਼ ਈਕੋਟੂਰਿਜ਼ਮ ਨੂੰ ਹੱਲਾਸ਼ੇਰੀ ਦੇਣਾ ਵੀ ਹੈ ਤਾਂ ਜੋ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। ਇਸ ਤੋਂ ਇਲਾਵਾ ਜੈਵਿਕ ਵਿਭਿੰਨਤਾ ਦੀ ਸੰਭਾਲ ਅਤੇ ਰਾਜ ਦੇ ਵੈਟਲੈਂਡਜ਼ ਵਿੱਚ ਸੁਧਾਰ ਕਰਨਾ ਵੀ ਇਸ ਪ੍ਰੋਜੈਕਟ ਦਾ ਬੇਹੱਦ ਅਹਿਮ ਹਿੱਸਾ ਹੈ।

ਇਸ ਮੰਤਵ ਲਈ ਵਾਤਾਵਰਨ ਅਤੇ ਵਣਾਂ ਦੀ ਸਾਂਭ ਸੰਭਾਲ ਦੇ ਨਾਲ ਲੋਕਾਂ ਦੀ ਆਮਦਨ ਲਈ ਖੇਤੀਬਾੜੀ ਤੋਂ ਇਲਾਵਾ ਪਸ਼ੂ ਪਾਲਣ ਨੂੰ ਵਿਕਸਿਤ ਕੀਤਾ ਜਾਵੇਗਾ।

ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਿਤ ਲਾਗਤ 760.30 ਕਰੋੜ ਰੁਪਏ ਹੈ, ਜਿਸ ਵਿੱਚ 85:15 ਦੇ ਅਨੁਪਾਤ ਅਨੁਸਾਰ ਵਿੱਤੀ ਹਿੱਸੇਦਾਰੀ ਹੈ। ਪ੍ਰੋਜੈਕਟ ਨੂੰ 8 ਸਾਲਾਂ ਦੀ ਮਿਆਦ ਦੌਰਾਨ ਲਾਗੂ ਕਰਨ ਦੀ ਤਜਵੀਜ਼ ਹੈ ਅਤੇ ਇਸ ਨੂੰ ਸੋਸਾਇਟੀ ਮੋਡ ਰਾਹੀਂ ਲਾਗੂ ਕੀਤਾ ਜਾਣਾ ਹੈ।

ਪੰਜਾਬ ਮੰਤਰੀ ਮੰਡਲ ਵੱਲੋਂ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, ਪ੍ਰੋਜੈਕਟ ਲਈ ਲੋਨ ਐਗਰੀਮੈਂਟ ਉੱਤੇ ‘ਜੀਕਾ’ ਅਤੇ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਅਧੀਨ ਆਉਂਦੇ ਆਰਥਿਕ ਮਾਮਲੇ ਵਿਭਾਗ ਵਿਚਕਾਰ ਦਸਤਖ਼ਤ ਵੀ ਕੀਤੇ ਜਾ ਚੁੱਕੇ ਹਨ।

ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਲਾਗੂਕਰਨ ਲਈ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਸੋਸਾਇਟੀ ਦੇ ਗਠਨ ਨੂੰ ਵੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਇਹ ਪ੍ਰੋਜੈਕਟ ਪੰਜਾਬ ਵਿੱਚ ਟਿਕਾਊ ਕੁਦਰਤੀ ਸਰੋਤ ਪ੍ਰਬੰਧਨ, ਵਾਤਾਵਰਨ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ ਅਤੇ ਕਿਸਾਨਾਂ ਅਤੇ ਸਥਾਨਕ ਭਾਈਚਾਰਿਆਂ ਦੀ ਆਮਦਨ ਵਿੱਚ ਵਾਧੇ ਵੱਲ ਇੱਕ ਮਹੱਤਵਪੂਰਨ ਕਦਮ ਸਾਬਿਤ ਹੋਵੇਗਾ।

ਇਸ ਮੌਕੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਸੌਰਵ ਗੁਪਤਾ ਪੀਸੀਸੀਐਫ ਚੀਫ ਪ੍ਰੋਜੈਕਟ ਡਾਇਰੈਕਟਰ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ, ਮੁੱਖ ਵਣਪਾਲ (ਪਲੇਨਜ਼) ਨਿਧੀ ਸ਼੍ਰੀਵਾਸਤਵ, ਮੁੱਖ ਵਣਪਾਲ (ਜੰਗਲੀ ਜੀਵ) ਸਤਿੰਦਰ ਸਾਗਰ ਤੇ ਹੋਰ ਅਧਿਕਾਰੀ ਵੀ ਹਾਜ਼ਿਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...