ਵਰ੍ਹੇ ਮੀਂਹ ’ਚ ਹਜ਼ਾਰਾਂ ਲੋਕਾਂ ਨੇ ਅਕਾਲੀ ਦਲ ਦੇ ਜ਼ਮੀਨ ਹੜੱਪਣ ਵਿਰੁੱਧ ਰੋਸ ਧਰਨੇ ’ਚ ਕੀਤੀ ਸ਼ਮੂਲੀਅਤ

by | Jul 28, 2025 | breaking news, daily, politics | 0 comments

ਕਿਸੇ ਵੀ ਸ਼ਹਾਦਤ ਵਾਸਤੇ ਤਿਆਰ ਪਰ ਜ਼ਮੀਨ ਦਾ ਇਕ ਇੰਚ ਵੀ ਨਹੀਂ ਲੈਣ ਦਿਆਂਗੇ: ਸੁਖਬੀਰ ਸਿੰਘ ਬਾਦਲ

ਅਗਲਾ ਧਰਨਾ 4 ਅਗਸਤ ਨੂੰ ਬਠਿੰਡਾ ’ਚ

ਐਸ ਏ ਐਸ ਨਗਰ (ਮੁਹਾਲੀ),ਚੰਡੀਗਡ਼੍ਹ28 ਜੁਲਾਈ: ਵਰ੍ਹਦੇ ਮੀਂਹ ਦੀ ਪਰਵਾਹ ਨਾ ਕਰਦਿਆਂ ਭਾਰੀ ਟਰੈਫਿਕ ਦੇ ਬਾਵਜੂਦ ਅੱਜ ਹਜ਼ਾਰਾਂ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਅਕਾਲੀ ਦਲ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮੀਨ ਹੜੱਪਣ ਦੀ ਸਕੀਮ ਵਿਰੁੱਧ ਇਥੇ ਦਿੱਤੇ ਗਏ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ।

ਅੱਜ ਦੇ ਧਰਨੇ ਵਿਚ ਐਸ ਏ ਐਸ ਨਗਰ (ਮੁਹਾਲੀ), ਰੋਪੜ ਅਤੇ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਹੁਣ ਅਗਲਾ ਧਰਨਾ 4 ਅਗਸਤ ਨੂੰ ਬਠਿੰਡਾ ਵਿਚ ਦਿੱਤਾ ਜਾਵੇਗਾ।

ਇਸ ਜ਼ਮੀਨ ਹੜੱਪਣ ਦੀ ਸਕੀਮ ਵਿਰੁੱਧ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੇਖਿਆ ਕਿ ਹਜ਼ਾਰਾਂ ਪੀੜਤ ਲੋਕ ਲਗਾਤਾਰ ਗਮਾਡਾ ਦੇ ਮੁੱਖ ਦਫਤਰ ਦੇ ਸਾਹਮਣੇ ਇਲਾਕੇ ਵਿਚ ਵੱਡੀ ਗਿਣਤੀ ਵਿਚ ਨਿਰੰਤਰ ਆਉਂਦੇ ਰਹੇ। ਇਸ ਰੋਸ ਰੈਲੀ ਪ੍ਰਤੀ ਲੋਕਾਂ ਵੱਲੋਂ ਇੰਨਾ ਜ਼ਬਰਦਸਤ ਹੁੰਗਾਰਾ ਭਰਿਆ ਗਿਆ ਕਿ ਸ਼ਹਿਰ ਵਿਚ ਆਮ ਜਨ ਜੀਵਨ ਵੀ ਪ੍ਰਭਾਵਤ ਹੋਇਆ ਜਦੋਂ ਆਮ ਲੋਕ ਵੀ ਕਿਸਾਨਾਂ ਅਤੇ ਸਰਕਾਰ ਦੀ ਜ਼ਮੀਨ ਹੜੱਪਣ ਦੀ ਸਕੀਮ ਦੇ ਪੀੜਤਾਂ ਨਾਲ ਇਕਜੁੱਟਤਾ ਵਿਖਾਉਂਦਿਆਂ ਧਰਨੇ ਵਿਚ ਸ਼ਾਮਲ ਹੋ ਗਏ।

ਰੈਲੀ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੇ ਦਿੱਲੀ ਆਕਾਵਾਂ ਵੱਲੋਂ ਮਚਾਈ ਜ਼ਮੀਨ ਦੀ ਲੁੱਟ ਦਾ ਇਤਿਹਾਸ ਵਿਚ ਕੋਈ ਸਾਨੀ ਨਹੀਂ ਹੈ। ਉਹਨਾਂ ਕਿਹਾ ਕਿ ਇਸ ਪਿੱਛੇ ਵਿਕਾਸ ਦਾ ਕੋਈ ਤਰਕ ਨਹੀਂ ਹੈ। ਉਹਨਾਂ ਕਿਹਾ ਕਿ ਮੁਹਾਲੀ ਵਿਚ ਐਰੋਟਰੋਪੋਲਿਕ ਪ੍ਰਾਜੈਕਟ ਲਈ ਐਕਵਾਇਰ ਕੀਤੀ 2000 ਏਕੜ ਜ਼ਮੀਨ ਹਾਲੇ ਤੱਕ ਵਰਤੋਂ ਵਿਚ ਨਹੀਂ ਲਿਆਂਦੀ ਗਈ ਜਦੋਂ ਕਿ ਸਰਕਾਰ 3535 ਏਕੜ ਜ਼ਮੀਨ ਹੋਰ ਐਕਵਾਇਰ ਕਰਨਾ ਚਾਹੁੰਦੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੜ ਦੁਹਰਾਇਆ ਕਿ ਉਹਨਾਂ ਦੀ ਪਾਰਟੀ ਸਰਕਾਰ ਨੂੰ ਕਿਸਾਨਾਂ ਦੀ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਕਰਨ ਦੇਵੇਗੀ। ਉਹਨਾਂ ਕਿਹਾ ਕਿ ਮੈਂ ਕੋਈ ਵੀ ਸ਼ਹਾਦਤ ਦੇਣ ਵਾਸਤੇ ਤਿਆਰ ਹਾਂ ਪਰ ਕਿਸਾਨਾਂ ਦੀ ਸਹਿਮਤੀ ਤੋਂ ਬਗੈਰ ਸਰਕਾਰ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਲੈਣ ਦਿੱਤੀ ਜਾਵੇਗੀ।

ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਚੇਂਜ ਆਫ ਲੈਂਡ ਯੂਜ਼ (ਸੀ ਐਲ ਯੂ) ਦਾ ਮੌਲਿਕ ਅਧਿਕਾਰ ਕਿਸਾਨਾਂ ਤੋਂ ਖੋਹ ਲਿਆ ਹੈ ਤੇ ਉਹਨਾਂ ਇਲਾਕਿਆਂ ਵਿਚ ਵੀ ਅਜਿਹਾ ਕੀਤਾ ਜਾ ਰਿਹਾ ਹੈ ਜਿਥੇ ਜ਼ਮੀਨ ਹਾਲੇ ਐਕਵਾਇਰ ਹੀ ਨਹੀਂ ਹੋਈ ਪਰ ਸਰਕਾਰ ਲਾਲਸਾ ਰੱਖਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਅਜਿਹੇ ਅਧਿਕਾਰ ਤੋਂ ਵਾਂਝੇ ਕਰਨ ਦੀ ਅਜਿਹੀ ਕੋਈ ਉਦਾਹਰਣ ਪਹਿਲਾਂ ਵੇਖਣ ਨੂੰ ਨਹੀਂ ਮਿਲੀ। ਉਹਨਾਂ ਕਿਹਾ ਕਿ ਇਹਨਾਂ ਇਲਾਕਿਆਂ ਵਿਚ ਸੀ ਐਲ ਯੂ ’ਤੇ ਪਾਬੰਦੀ ਲਗਾਉਣ ਦੇ ਤਹਿਸੀਲਦਾਰਾਂ ਨੇ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਦੀ ਤਾਨਾਸ਼ਾਹੀ ਨਾਲ ਜ਼ਮੀਨ ਹੜੱਪ ਕਰਨ ਦੀ ਪਹੁੰਚ ਦੇ ਉਲਟ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰ ਕੇ ਤੇ ਉਹਨਾਂ ਦੀ ਸਹਿਮਤੀ ਨਾਲ ਇਕ ਕਮੇਟੀ ਰਾਹੀਂ ਨੀਤੀ ਲਾਗੂ ਕੀਤੀ ਸੀ। ਕਮੇਟੀ ਵਿਚ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ ਮਾਰਕੀਟ ਕੀਮਤ ਤੈਅ ਕਰਨ ਵਾਸਤੇ ਸਥਾਨਕ ਸਰਪੰਚ ਨੂੰ ਵੀ ਸ਼ਾਮਲ ਕੀਤਾ ਜਾਂਦਾ ਸੀ।

ਉਹਨਾਂ ਕਿਹਾ ਕਿ ਅਸੀਂ ਯਕੀਨੀ ਬਣਾਇਆ ਕਿ ਕਿਸਾਨਾਂ ਨੂੰ ਜ਼ਮੀਨ ਦੀ ਮੌਜੂਦਾ ਕੀਮਤ ਦਾ 400 ਫੀਸਦੀ ਭਾਅ ਮਿਲੇ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਜ਼ਮੀਨ ਐਕਵਾਇਰ ਕਰਨ ਵਾਸਤੇ ਕਿਸਾਨਾਂ ਜਾਂ ਜ਼ਮੀਨ ਮਾਲਕਾਂ ਦੀ ਸਹਿਮਤੀ ਲਾਜ਼ਮੀ ਕਰਾਰ ਦਿੱਤੀ ਜਾਂਦੀ ਸੀ। ਉਹਨਾਂ ਕਿਹਾ ਕਿ ਕਿਸਾਨ ਅਤੇ ਸਮਾਜ ਦੇ ਹੋਰ ਪ੍ਰਭਾਵਤ ਵਰਗ ਅੱਜ ਹਰ ਸਰਕਾਰੀ ਨੀਤੀ ਵਿਚ ਸਰਦਾਰ ਬਾਦਲ ਦੀ ਹਮਦਰਦੀ ਵਾਲੀ ਪਹੁੰਚ ਦੀ ਘਾਟ ਮਹਿਸੂਸ ਕਰਦੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਉਹਨਾਂ ਨੂੰ ਸੂਬੇ ਵਿਚ ਹਰ ਪ੍ਰਭਾਵਤ ਖੇਤਰ ਤੋਂ ਜ਼ਮੀਨ ਮਾਲਕਾਂ ਵੱਲੋਂ ਕੇਜਰੀਵਾਲ ਦੀ ਜ਼ਮੀਨ ਹੜੱਪ ਕਰਨ ਦੀ ਨੀਤੀ ਖਿਲਾਫ ਮਤੇ ਪ੍ਰਾਪਤ ਹੋ ਰਹੇ ਹਨ।

ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਸੋਹਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਸੋਹਣ ਸਿੰਘ ਠੰਢਲ, ਦਰਬਾਰਾ ਸਿੰਘ ਗੁਰੂ, ਅਰਸ਼ਸਦੀਪ ਸਿੰਘ ਕਲੇਰ, ਰਣਬੀਰ ਸਿੰਘ ਐਸ ਓ ਆਈ, ਗੁਲਜ਼ਾਰੀ ਮੂਣਕ, ਕੁਲਦੀਪ ਕੌਰ ਕੰਗ, ਚਰਨਜੀਤ ਸਿੰਘ ਕਾਲੇਵਾਲ, ਬਲਜੀਤ ਸਿੰਘ ਭੁੱਟਾ, ਰਵਿੰਦਰ ਖੇੜਾ ਅਤੇ ਜਸਬੀਰ ਕੌਰ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...