ਵਾਧੂ ਰਾਹਤ ਸਮੱਗਰੀ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਅਤ ਜਮ੍ਹਾਂ ਕਰ ਲਈ ਜਾਵੇ, ਲੋੜ ਪੈਣ ’ਤੇ ਕੀਤੀ ਜਾਵੇ ਸਾਰਥਕ ਵਰਤੋਂ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

by | Sep 5, 2025 | breaking news, daily | 0 comments

-ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ, ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੂੰ ਰਾਹਤ ਸਮੱਗਰੀ ਦੀ ਸੁਰੱਖਿਅਤ ਸੰਭਾਲ ਲਈ ਢੁਕਵੇਂ ਪ੍ਰਬੰਧ ਕਰਨ ਦੀ ਅਪੀਲ
ਸ੍ਰੀ ਅੰਮ੍ਰਿਤਸਰ, 5 ਸਤੰਬਰ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਦੇ ਚੱਲਦਿਆਂ ਸੇਵਾਵਾਂ ਕਰਨ ਵਾਲੀਆਂ ਸੰਸਥਾਵਾਂ ਵੱਲੋਂ ਵੱਡੇ ਪੱਧਰ ਉੱਤੇ ਸੇਵਾ ਕਾਰਜ ਤੇ ਰਾਹਤ ਸਮੱਗਰੀ ਲੋਕਾਂ ਤੱਕ ਪੁੱਜਦੀ ਕਰਕੇ ਚੜ੍ਹਦੀ ਕਲਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਹੀ ਗੁਰੂ ਸਾਹਿਬਾਨ ਦੇ ਨਾਮ ਉੱਤੇ ਵੱਸਦੀ ਪੰਜਾਬ ਦੀ ਧਰਤੀ ਦਾ ਖਾਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੜ੍ਹ ਨੇ ਲੋਕਾਂ ਦੇ ਘਰਾਂ, ਫਸਲਾਂ, ਮਾਲ ਡੰਗਰਾਂ ਤੇ ਖੇਤੀਬਾੜੀ ਮਸ਼ੀਨਰੀ ਦਾ ਕਾਫ਼ੀ ਨੁਕਸਾਨ ਕੀਤਾ ਹੈ ਅਤੇ ਹੜ੍ਹ ਦਾ ਪਾਣੀ ਉਤਰਨ ਮਗਰੋਂ ਅਗਾਂਹ ਹੁਣ ਲੰਮੇ ਸਮੇਂ ਤੱਕ ਪ੍ਰਭਾਵਿਤ ਲੋਕਾਂ ਤੇ ਲੋੜਵੰਦਾਂ ਲਈ ਰਾਹਤ ਕਾਰਜਾਂ ਤੇ ਸਿਹਤ ਸੇਵਾਵਾਂ ਦੀ ਵਧੇਰੀ ਜ਼ਰੂਰਤ ਪੈਣੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਕੁਝ ਅਣਸੁਖਾਵੀਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ ਅਤੇ ਸੇਵਾਵਾਂ ਕਰਨ ਵਾਲੀਆਂ ਸੰਸਥਾਵਾਂ ਦੇ ਵਲੰਟੀਅਰਾਂ ਨਾਲ ਵੀ ਧੱਕਸ਼ਾਹੀ ਕੀਤੀ ਗਈ ਹੈ, ਜੋ ਕਿ ਪੰਜਾਬ ਦਾ ਸੁਭਾਅ ਨਹੀਂ ਹੈ। ਉਨ੍ਹਾਂ ਕਿਹਾ ਪੰਜਾਬ ਅਤੇ ਖ਼ਾਲਸਾ ਪੰਥ ਦੇ ਸਮੂਹ ਉਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕੀਤੀ ਜੋ ਆਪਣੀ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਲਗਾਤਾਰ ਸੇਵਾ ਕਾਰਜ ਕਰ ਰਹੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਹੁਣ ਵੀ ਸੰਸਥਾਵਾਂ ਦੇ ਨਾਲ-ਨਾਲ ਗੁਆਂਢੀ ਸੂਬੇ ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਪੱਛਮੀ ਤੇ ਤਰਾਈ ਖੇਤਰ ਤੋਂ ਵੱਡੀ ਮਾਤਰਾ ਵਿੱਚ ਰਾਹਤ ਸਮੱਗਰੀ ਪੰਜਾਬ ਅੰਦਰ ਪੁੱਜ ਰਹੀ ਹੈ ਸੂਬਾ ਸਰਕਾਰ ਦੀ ਕੋਈ ਯੋਜਨਾਬੰਦੀ ਅਤੇ ਸੰਗਠਤ ਪ੍ਰਬੰਧ ਨਾ ਹੋਣ ਕਾਰਨ, ਰਾਹਤ ਸਮੱਗਰੀ ਲੋੜਵੰਦਾਂ ਤੱਕ ਨਾ ਪਹੁੰਚਣ ਅਤੇ ਸਾਡੇ ਲੋਕਾਂ ਦਾ ਦਸਵੰਧ ਵਿਅਰਥ ਜਾਣ ਦੀ ਵੱਡੀ ਚਿੰਤਾ ਹੈ। ਉਨ੍ਹਾਂ ਸੇਵਾਵਾਂ ਕਰ ਰਹੀਆਂ ਸਮੂਹ ਸੰਸਥਾਵਾਂ ਨੂੰ ਆਖਿਆ ਕਿ ਉਹ ਜਿਹੜੇ ਵੀ ਇਲਾਕੇ ਵਿੱਚ ਸੇਵਾ ਕਾਰਜ ਕਰਨ ਜਾ ਰਹੀਆਂ ਹਨ ਤਾਂ ਉਸ ਇਲਾਕੇ ਵਿੱਚ ਲੋੜਵੰਦਾਂ ਦੀ ਪਿੰਡਾਂ ਦੇ ਨੁਮਾਇੰਦਿਆਂ ਰਾਹੀਂ ਤਸਦੀਕ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸੰਸਥਾਵਾਂ ਕੋਲ ਵਾਧੂ ਰਾਹਤ ਸਮੱਗਰੀ ਹੈ, ਤਾਂ ਉਸ ਨੂੰ ਸਬੰਧਤ ਇਲਾਕੇ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਅਤੇ ਹੋਰ ਸਥਾਨਕ ਪ੍ਰਬੰਧਾਂ ਵਾਲੇ ਗੁਰਦੁਆਰਾ ਸਾਹਿਬਾਨ ਵਿੱਚ ਜਮ੍ਹਾਂ ਕਰ ਲਿਆ ਜਾਵੇ, ਤਾਂ ਜੋ ਸਮੱਗਰੀ ਸੁਰੱਖਿਅਤ ਰਹੇ ਅਤੇ ਲੋੜ ਪੈਣ ਉੱਤੇ ਉਸ ਦੀ ਸਾਰਥਕ ਵਰਤੋਂ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਹੜ੍ਹ ਦੀ ਸਥਿਤੀ ਪੈਦਾ ਹੋਣ ਤੋਂ ਹੀ ਪਿਛਲੇ ਕਰੀਬ ਤਿੰਨ ਹਫ਼ਤੇ ਤੋਂ ਲੰਗਰ, ਸਿਹਤ ਤੇ ਹੋਰ ਰਾਹਤ ਸੇਵਾਵਾਂ ਨਿਭਾਅ ਰਹੇ ਹਨ।

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਸਾਹਿਬਾਨ ਦੇ ਸਥਾਨਕ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਉਨ੍ਹਾਂ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ ਕਿ ਜੇਕਰ ਰਾਹਤ ਸੇਵਾਵਾਂ ਕਰ ਰਹੀਆਂ ਸੰਸਥਾਵਾਂ ਜਾ ਸਮੂਹ ਉਨ੍ਹਾਂ ਪਾਸ ਸਮੱਗਰੀ ਲੈ ਕੇ ਪੁੱਜਦੇ ਹਨ ਤਾਂ ਉਸ ਨੂੰ ਸੁਰੱਖਿਅਤ ਕਰਨ ਦਾ ਪੂਰਾ ਪ੍ਰਬੰਧ ਕੀਤਾ ਜਾਵੇ ਅਤੇ ਇਸ ਦਾ ਬਾਕਾਇਦਾ ਵੱਖਰਾ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋੜ ਪੈਣ ਉੱਤੇ ਜਿਸ ਗੁਰਦੁਆਰਾ ਸਾਹਿਬ ਵਿੱਚ ਰਾਹਤ ਸਮੱਗਰੀ ਜਮ੍ਹਾਂ ਕਰਵਾਈ ਗਈ ਹੈ, ਉੱਥੋਂ ਪ੍ਰਾਪਤ ਕਰਕੇ ਲੋੜਵੰਦਾਂ ਤੱਕ ਪੁੱਜਦੀ ਕਰ ਦਿੱਤੀ ਜਾਵੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਸ਼ਰਾਰਤੀ ਅਨਸਰਾਂ ਦੀ ਵੀ ਸਖ਼ਤ ਨਿਖੇਧੀ ਕੀਤੀ ਜਿਹੜੇ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਮਾਝਾ ਖੇਤਰ ਅੰਦਰ ਫਿਰਕੂ, ਜਾਤੀਵਾਦੀ ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਕੇ ਨਫ਼ਰਤੀ ਜ਼ਹਿਰ ਘੋਲਣ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਕਿ ਸੰਸਥਾਵਾਂ ਲੋੜਵੰਦ ਪਰਿਵਾਰਾਂ ਤੱਕ ਰਾਹਤ ਸੇਵਾ ਪਹੁੰਚਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਰਮਾਂ ਤੇ ਖੇਤਰਾਂ ਦੇ ਲੋਕਾਂ ਨੇ ਪੰਜਾਬ ਅੰਦਰ ਕੀਤੇ ਗਏ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਹੈ ਅਤੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚੋਂ ਵੀ ਲਗਾਤਾਰ ਰਾਹਤ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਸੇਵਾਵਾਂ ਕਰਨ ਵਾਲੀਆਂ ਸੰਸਥਾਵਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਸ਼ਰਾਰਤ ਨੂੰ ਨਸ਼ਰ ਕਰਨ ਲਈ ਵੀ ਆਖਿਆ।
***
ਜਸਕਰਨ ਸਿੰਘ, 9517789930.

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...