ਵਿਕਸਿਤ ਅੰਮ੍ਰਿਤਸਰ” ਰਾਹੀਂ ਤਰਨਜੀਤ ਸਿੰਘ ਸੰਧੂ ਦੀਆਂ ਪਹਿਲਕਦਮੀਆਂ ਅੰਮ੍ਰਿਤਸਰ ਦੇ ਸੁਨਹਿਰੀ ਭਵਿੱਖ ਵੱਲ ਲੈ ਜਾ ਰਹੀਆਂ ਹਨ।

by | Jul 22, 2025 | breaking news, daily | 0 comments

“ਵਿਕਸਿਤ ਅੰਮ੍ਰਿਤਸਰ” ਸਿਰਫ਼ ਇੱਕ ਪਹਿਲਕਦਮੀ ਨਹੀਂ ਹੈ, ਸਗੋਂ ਇੱਕ ਵਿਜ਼ਨ, ਸਮਰਪਣ ਅਤੇ ਜ਼ਿੰਮੇਵਾਰੀ ਦੀ ਇੱਕ ਲਹਿਰ ਹੈ: ਤਰਨਜੀਤ ਸਿੰਘ ਸੰਧੂ।
ਅੰਮ੍ਰਿਤਸਰ ਨੂੰ ਦੁਬਾਰਾ ਉਨ੍ਹਾਂ ਉਚਾਈਆਂ ’ਤੇ ਲਿਜਾਣ ਲਈ ਉਤਸੁਕ ਹਾਂ ਜਿਸ ਦਾ ਇਹ ਸ਼ਹਿਰ ਹੱਕਦਾਰ ਹੈ : ਤਰਨਜੀਤ ਸਿੰਘ ਸੰਧੂ।

ਅੰਮ੍ਰਿਤਸਰ, 21 ਜੁਲਾਈ:

ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ, ਯੂਐਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ ਦੇ ਮੌਜੂਦਾ ਸਲਾਹਕਾਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਸ. ਤਰਨਜੀਤ ਸਿੰਘ ਸੰਧੂ ਨੇ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਦੇ ਵਿਕਾਸ ਦਾ ਜੋ ਸੰਕਲਪ ਪੇਸ਼ ਕੀਤਾ ਉਸ ਨੂੰ ਸਾਕਾਰ ਕਰਨ ਲਈ “ਵਿਕਸਿਤ ਅੰਮ੍ਰਿਤਸਰ” ਰਾਹੀਂ ਪੂਰੀ ਤਤਪਰਤਾ ਨਾਲ ਕੰਮ ਕਰਨਾ ਜਾਰੀ ਰੱਖਿਆ ਹੋਇਆ ਹੈ। ਉਹ ਪ੍ਰਵਾਸੀ ਭਾਰਤੀਆਂ, ਖ਼ਾਸ ਕਰਕੇ ਅੰਮ੍ਰਿਤਸਰ ਨਾਲ ਜੁੜੇ ਗਲੋਬਲ ਭਾਰਤੀ ਭਾਈਚਾਰੇ ਦੇ ਸਮਰਥਨ ਨਾਲ ਅੰਮ੍ਰਿਤਸਰ ਦੀ ਆਰਥਿਕ, ਆਧੁਨਿਕ ਅਤੇ ਸਮਾਜਿਕ ਤਸਵੀਰ ਨੂੰ ਬਦਲਣ ਵਿੱਚ ਰੁੱਝੇ ਹੋਏ ਹਨ।

ਭਾਵੇਂ ਅੰਮ੍ਰਿਤਸਰ ਇਤਿਹਾਸਕ ਤੌਰ ‘ਤੇ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਇੱਕ ਰਿਹਾ ਹੈ, ਪਰ ਅੱਜ ਵੀ ਇਹ ਸ਼ਹਿਰ ਬਹੁਤ ਸਾਰੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਨਾਲ ਜੂਝ ਰਿਹਾ ਹੈ ਅਤੇ ਇੱਕ ਚੌਰਾਹੇ ‘ਤੇ ਖੜ੍ਹਾ ਹੈ। ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ “ਵਿਕਸਿਤ ਅੰਮ੍ਰਿਤਸਰ” ਅਧੀਨ ਠੋਸ ਯਤਨ ਕੀਤੇ ਜਾ ਰਹੇ ਹਨ। ਇਹ ਪਹਿਲਕਦਮੀ ਸਿਹਤ, ਸੈਰ-ਸਪਾਟਾ, ਖੇਤੀਬਾੜੀ, ਉਦਯੋਗ, ਵਪਾਰ, ਸਿੱਖਿਆ, ਸੂਚਨਾ ਤਕਨਾਲੋਜੀ, ਮਹਿਲਾ ਸਸ਼ਕਤੀਕਰਨ ਅਤੇ ਨੌਜਵਾਨ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਵਰਗੇ ਖੇਤਰਾਂ ‘ਤੇ ਕੇਂਦਰਿਤ ਹੈ।

“ਵਿਕਸਿਤ ਅੰਮ੍ਰਿਤਸਰ” ਦਾ ਕੇਂਦਰੀ ਦਫ਼ਤਰ ਸਮੁੰਦਰੀ ਹਾਊਸ, ਅੰਮ੍ਰਿਤਸਰ ਵਿਖੇ ਸਥਾਪਿਤ ਕੀਤਾ ਗਿਆ ਹੈ।
ਸ. ਤਰਨਜੀਤ ਸਿੰਘ ਸੰਧੂ “ਵਿਕਸਿਤ ਅੰਮ੍ਰਿਤਸਰ” ਦੇ ਸੰਸਥਾਪਕ ਅਤੇ ਸੀਨੀਅਰ ਭਾਜਪਾ ਨੇਤਾ ਤੋਂ ਇਲਾਵਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਦੇ ਭਰੋਸੇਮੰਦ ਸਹਾਇਕ ਵੀ ਹਨ ਨੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਕਿਹਾ ਕਿ ਸੰਸਥਾ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ, ਜੋ ਕਿ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਵਿੱਚ ਲੱਗੀ ਹੋਈ ਹੈ ਅਤੇ ਚਿਨਮਯਾ ਮਿਸ਼ਨ, ਅੰਮ੍ਰਿਤਸਰ, ਜੋ ਕਿ ਧਰਮ ਗ੍ਰੰਥਾਂ ਦੇ ਸ਼ੁੱਧ ਗਿਆਨ ਦੇ ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੀ ਇੱਕ ਅਧਿਆਤਮਿਕ ਸੰਸਥਾ ਹੈ, ਦਾ ਸਮਰਥਨ ਅਤੇ ਮਾਲੀ ਯੋਗਦਾਨ ਪਾ ਕੇ ਖੁੱਸ ਹੈ, ਇਸ ਤੋਂ ਇਲਾਵਾ ਰੋਟਰੀ ਇੰਟਰਨੈਸ਼ਨਲ ਕਲੱਬ ਵੱਲੋਂ ਅਜਨਾਲਾ ਦੇ ਨੇੜੇ ਬਣਾਏ ਜਾ ਰਹੇ ਰੋਟਰੀ ਇੰਟਰਨੈਸ਼ਨਲ ਹਸਪਤਾਲ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਸ. ਸੰਧੂ ਨੇ ਅੱਗੇ ਕਿਹਾ ਕਿ ‘ਵਿਕਸਿਤ ਅੰਮ੍ਰਿਤਸਰ’ ਨੇ ਅੰਮ੍ਰਿਤਸਰ ਨੂੰ ਇੱਕ ਗਲੋਬਲ ਵਿੱਦਿਅਕ ਅਤੇ ਉਦਯੋਗਿਕ ਹੱਬ ਬਣਾਉਣ ਵੱਲ ਵੀ ਮਹੱਤਵਪੂਰਨ ਕਦਮ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ’ਵਿਕਸਤ ਅੰਮ੍ਰਿਤਸਰ’ ਨੇ ਪਹਿਲੇ ਪੜਾਅ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਅਤੇ ਮੈਰੀਲੈਂਡ ਸਟੇਟ ਯੂਨੀਵਰਸਿਟੀ (USA) ਵਿਚਕਾਰ ਸਹਿਯੋਗ ਸਥਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਜੀਐਨਡੀਯੂ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਪਹਿਲਾਂ ਹੀ ਮੈਰੀਲੈਂਡ ਯੂਨੀਵਰਸਿਟੀ ਦਾ ਦੌਰਾ ਕਰ ਚੁੱਕੇ ਹਨ ਅਤੇ ਜਲਦੀ ਹੀ ਮੈਰੀਲੈਂਡ ਸਟੇਟ ਦੇ ਗਵਰਨਰ ਜੀਐਨਡੀਯੂ ਨਾਲ MOU ‘ਤੇ ਦਸਤਖਤ ਕਰਨ ਅਤੇ ਕੰਪਿਊਟਰ ਸਾਇੰਸ ਦੇ ਖੇਤਰ ਵਿੱਚ ਆਧੁਨਿਕ ਪਹੁੰਚ ਅਪਣਾਉਣ ਲਈ ਇੱਕ ਵਫ਼ਦ ਨਾਲ ਅੰਮ੍ਰਿਤਸਰ ਦਾ ਦੌਰਾ ਕਰਨਗੇ। ਉਨ੍ਹਾਂ ਦੱਸਿਆ ਕਿ ਵਿਕਸਤ ਅੰਮ੍ਰਿਤਸਰ ਮੈਰੀਲੈਂਡ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰੇਗਾ।

ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਇੰਸਟੀਚਿਊਟ ਆਫ਼ ਪਲੈਨਿੰਗ ਐਂਡ ਆਰਕੀਟੈਕਚਰ ਦੇ ਡਾਇਰੈਕਟਰ ਡਾ. ਵਰਿੰਦਰ ਕੁਮਾਰ ਪਾਲ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਇੱਕ MOU ‘ਤੇ ਦਸਤਖਤ ਕਰਨ ਲਈ ਆ ਰਹੇ ਹਨ, ਜੋ ਅੰਮ੍ਰਿਤਸਰ ਦੇ ਯੋਜਨਾਬੱਧ ਵਿਕਾਸ ਅਤੇ ਸੁੰਦਰੀਕਰਨ ‘ਤੇ ਖੋਜ ਕਰਨਗੇ। ਇਨ੍ਹਾਂ ਸਾਰੇ ਯਤਨਾਂ ਰਾਹੀਂ, ਅੰਮ੍ਰਿਤਸਰ ਨੂੰ ਕਾਰੋਬਾਰ, ਉਦਯੋਗ ਅਤੇ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਇੱਕ ਯੋਜਨਾ ਤਿਆਰ ਕੀਤੀ ਜਾਵੇਗੀ।

ਸ. ਸੰਧੂ ਨੇ ਸਪੱਸ਼ਟ ਕੀਤਾ ਕਿ ਇਹ ਸਾਰੀਆਂ ਪਹਿਲਕਦਮੀਆਂ ਨਿੱਜੀ ਅਤੇ ਸਵੈ-ਇੱਛਿਤ ਹਨ। ਉਨ੍ਹਾਂ ਅਪੀਲ ਕੀਤੀ ਕਿ “ਜੇ ਅਸੀਂ ਅੰਮ੍ਰਿਤਸਰ ਦੇ ਲੋਕ ਧਰਮ, ਜਾਤ ਅਤੇ ਪਾਰਟੀ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਈਏ, ਤਾਂ ਅਸੀਂ ਆਪਣੇ ਸ਼ਹਿਰ ਦੀ ਕਿਸਮਤ ਬਦਲ ਸਕਦੇ ਹਾਂ। ਅੰਮ੍ਰਿਤਸਰ ਇੱਕ ਨਵੀਂ ਚਮਕ ਅਤੇ ਇੱਕ ਨਵੀਂ ਪਛਾਣ ਨਾਲ ਉੱਭਰ ਸਕਦਾ ਹੈ।”

ਉਨ੍ਹਾਂ ਦੁਹਰਾਇਆ ਕਿ “ਵਿਕਸਤ ਅੰਮ੍ਰਿਤਸਰ” ਸਿਰਫ਼ ਇੱਕ ਪਹਿਲਕਦਮੀ ਨਹੀਂ ਹੈ, ਸਗੋਂ ਇੱਕ ਵਜ਼ਨ , ਸਮਰਪਣ ਅਤੇ ਜ਼ਿੰਮੇਵਾਰੀ ਦੀ ਲਹਿਰ ਹੈ, ਜੋ ਅੰਮ੍ਰਿਤਸਰ ਨੂੰ ਉਨ੍ਹਾਂ ਉਚਾਈਆਂ ‘ਤੇ ਲਿਜਾਣ ਲਈ ਵਚਨਬੱਧ ਹੈ ਜਿਨ੍ਹਾਂ ਦਾ ਇਹ ਇਤਿਹਾਸਕ ਸ਼ਹਿਰ ਹੱਕਦਾਰ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...