ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

by | Feb 19, 2026 | breaking news, daily | 0 comments

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਬ ਡਿਵੀਜ਼ਨਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਾਜਿੰਦਰ ਸਿੰਘ ਨੂੰ 8000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਧਾਰਾ 128 BNSS (ਪਹਿਲਾਂ ਧਾਰਾ 109 Cr.P.C.) ਦੇ ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ SDM ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਨੂੰ ਜ਼ਮਾਨਤੀ ਬਾਂਡ ‘ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਨੇ ਉਸਨੂੰ ਵਾਰ-ਵਾਰ ਪਰੇਸ਼ਾਨ ਕੀਤਾ ਅਤੇ ਕੇਸ ਖਾਰਜ ਕਰਨ ਲਈ 10,000/- ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਪ੍ਰਗਟ ਕਰਨ ‘ਤੇ, ਦੋਸ਼ੀ 8,000/- ਰੁਪਏ ਰਿਸ਼ਵਤ ਵਜੋਂ ਸਵੀਕਾਰ ਕਰਨ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਦੁਆਰਾ ਰਿਸ਼ਵਤ ਦੀ ਮੰਗ ਸੰਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ ਗਈ।

ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ‘ਤੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ, ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਾਇਬ ਕੋਰਟ ਰਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...