ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

by | Jul 29, 2026 | breaking news, daily, education, politics | 0 comments

ਸੈਕਟਰ 66-ਏ, ਮੋਹਾਲੀ ਸਥਿਤ ‘ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ’ ਦਾ ਕੀਤਾ ਦੌਰਾ; ਬਾਲ-ਕੇਂਦਰਿਤ ਨਿਵੇਕਲੇ ਸੰਕਲਪ ਦੀ ਕੀਤੀ ਸ਼ਲਾਘਾ

ਮੌਜੂਦਾ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਹਿਤਾਂ ਵਿੱਚ ਹੀ ਫ਼ੈਸਲੇ ਕੀਤੇ: ਸਪੀਕਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ “ਰੋਸ ਦੇ ਰੁੱਖ (Tree of Resistance)” ਵਜੋਂ ਯਾਦ ਰੱਖਿਆ ਜਾਵੇਗਾ।

ਸੈਕਟਰ 66-ਏ, ਮੋਹਾਲੀ ਵਿਖੇ ਸਥਿਤ ‘ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ’ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਅਤੇ ਸ. ਮਨਜਿੰਦਰ ਸਿੰਘ ਲਾਲਪੁਰਾ ਵੀ ਮੌਜੂਦ ਸਨ।

ਸਪੀਕਰ ਨੇ ਮੋਂਟੇਸਰੀ ਸਕੂਲ ਅਤੇ ਕੈਫੇ ਦਾ ਦੌਰਾ ਕਰਦਿਆਂ ਸੰਸਥਾ ਦੇ ਪ੍ਰਬੰਧਕਾਂ ਸ. ਗੁਰਪ੍ਰੀਤ ਸਿੰਘ ਬਰਾੜ, ਸ. ਹਰਸ਼ੇਰ ਸਿੰਘ ਸਿੱਧੂ ਅਤੇ ਸ. ਦਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ। ਉਨ੍ਹਾਂ ਬੱਚਿਆਂ ਲਈ ਸੁਰੱਖਿਅਤ, ਸਿਰਜਣਾਤਮਕ ਅਤੇ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਦੇ ਇਸ ਨਿਵੇਕਲੇ ਸੰਕਲਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ੁਰੂਆਤੀ ਬਾਲ ਸਿੱਖਿਆ ਨੂੰ ਪਰਿਵਾਰ-ਕੇਂਦਰਿਤ ਕੈਫੇ ਦੇ ਵਿਚਾਰ ਨਾਲ ਜੋੜਨਾ ਇੱਕ ਪ੍ਰੇਰਣਾਦਾਇਕ ਪਹਿਲ ਹੈ।

ਉਨ੍ਹਾਂ ਕਿਹਾ ਕਿ ਇਹ ਸੰਸਥਾ ਬੱਚਿਆਂ ਨੂੰ ਰਚਨਾਤਮਕਤਾ, ਕਹਾਣੀਆਂ ਅਤੇ ਅਨੁਭਵ-ਅਧਾਰਿਤ ਗਤੀਵਿਧੀਆਂ ਰਾਹੀਂ ਸਿੱਖਣ ਦੇ ਮੌਕੇ ਪ੍ਰਦਾਨ ਕਰਦੀ ਹੈ, ਜਦਕਿ ਮਾਪਿਆਂ ਅਤੇ ਬੱਚਿਆਂ ਨੂੰ ਇਕੱਠੇ ਗੁਣਵੱਤਾ ਭਰਿਆ ਸਮਾਂ ਬਿਤਾਉਣ ਲਈ ਵੀ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਨਵੇਂ ਸਿੱਖਿਆ ਮਾਡਲ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਸ. ਸੰਧਵਾਂ ਨੇ ਕਿਹਾ ਕਿ ਦੋ ਤੋਂ ਪੰਜ ਸਾਲ ਦੀ ਉਮਰ ਦੇ ਬੱਚਿਆਂ ਲਈ ਸ਼ੁਰੂ ਕੀਤਾ ਗਿਆ ਇਹ ਮੋਂਟੇਸਰੀ ਸਕੂਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਸਹੀ ਪਰਵਰਿਸ਼ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਲਗਭਗ 35 ਬੱਚਿਆਂ ਦਾ ਦਾਖਲਾ ਹੋਣਾ ਇਸ ਸੰਕਲਪ ਦੀ ਲੋਕਪ੍ਰਿਯਤਾ ਅਤੇ ਸਫ਼ਲਤਾ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਇੱਥੇ ਬੱਚਿਆਂ ਨੂੰ ਮੋਬਾਈਲ ਫੋਨ ਅਤੇ ਟੈਲੀਵਿਜ਼ਨ ਦੀਆਂ ਸਕ੍ਰੀਨਾਂ ਤੋਂ ਦੂਰ ਰੱਖਦਿਆਂ ਇੱਕ ਅਜਿਹਾ ਮਾਹੌਲ ਦਿੱਤਾ ਜਾਂਦਾ ਹੈ, ਜਿੱਥੇ ਉਹ ਖੁਦਮੁਖਤਿਆਰੀ, ਆਤਮ-ਵਿਸ਼ਵਾਸ, ਟੀਮ ਵਰਕ, ਰਚਨਾਤਮਕ ਸੋਚ ਅਤੇ ਜੀਵਨ ਨਾਲ ਜੁੜੇ ਹੋਰ ਮਹੱਤਵਪੂਰਨ ਹੁਨਰ ਕੁਦਰਤੀ ਢੰਗ ਨਾਲ ਸਿੱਖਦੇ ਹਨ।

ਇਸ ਦੌਰਾਨ ਸਟੋਰੀਲਾਈਨ ਦੀ ਪ੍ਰਬੰਧਕੀ ਟੀਮ ਨੇ ਆਪਣੇ ਵਿਜ਼ਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਅਜਿਹਾ ਪਾਲਣ-ਪੋਸ਼ਣ ਵਾਲਾ ਮਾਹੌਲ ਤਿਆਰ ਕਰਨਾ ਹੈ, ਜਿੱਥੇ ਬੱਚੇ ਸਿੱਖਣ, ਖੋਜ ਕਰਨ ਅਤੇ ਵਿਕਾਸ ਕਰਨ ਦੇ ਨਾਲ-ਨਾਲ ਪਰਿਵਾਰ ਵੀ ਇਕੱਠੇ ਗੁਣਵੱਤਾ ਭਰਿਆ ਸਮਾਂ ਬਿਤਾ ਸਕਣ। ਪ੍ਰਬੰਧਕਾਂ ਨੇ ਸ. ਸੰਧਵਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਸੰਸਥਾ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਪੰਜਾਬ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਉੱਚ ਪੱਧਰੀ ਸ਼ੁਰੂਆਤੀ ਸਿੱਖਿਆ ਅਤੇ ਬਿਹਤਰ ਤਜਰਬੇ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

ਆਉਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਕਾਰਜਕਾਲ ਲੋਕ ਹਿੱਤ ਵਿੱਚ ਲਏ ਗਏ ਮਹੱਤਵਪੂਰਨ ਫ਼ੈਸਲਿਆਂ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਸਰਵੋਪਰੀ ਰੱਖਦਿਆਂ ਹੀ ਫ਼ੈਸਲੇ ਲਏ ਹਨ ਤੇ ਆਉਂਦੇ ਸੈਸ਼ਨ ਵਿੱਚ ਵੀ ਇਹ ਸਭ ਕੁਝ ਪ੍ਰਮੁੱਖ ਰਹੇਗਾ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...