ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ‘ਤੇ ਹਮਲਿਆਂ ਦੀ ਇੰਡੀਅਨ ਜਰਨਲਿਸਟਸ ਯੂਨੀਅਨ ਵੱਲੋਂ ਸਖ਼ਤ ਨਿੰਦਾ

by | Jul 25, 2026 | breaking news, daily, education, politics | 0 comments

ਪੁਲੀਸ ਹਿੰਸਾ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਅਤੇ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੀ ਕਵਰੇਜ ਦੌਰਾਨ ਡਿਊਟੀ ਨਿਭਾ ਰਹੇ ਪੱਤਰਕਾਰਾਂ ‘ਤੇ ਹੋਏ ਕਥਿਤ ਸਰੀਰਕ ਹਮਲਿਆਂ ਅਤੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਆਈ.ਜੇ.ਯੂ. ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸਕੱਤਰ ਜਨਰਲ ਡੀ. ਸੋਮਾ ਸੁੰਦਰ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਕਿਹਾ ਕਿ ਆਪਣੇ ਪੇਸ਼ੇਵਰ ਫ਼ਰਜ਼ ਨਿਭਾ ਰਹੇ ਪੱਤਰਕਾਰਾਂ ‘ਤੇ ਇੱਕ ਪਾਸੇ ਸੁਰੱਖਿਆ ਬਲਾਂ ਅਤੇ ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਵੱਲੋਂ ਹਮਲੇ ਕੀਤੇ ਜਾਣਾ ਬਹੁਤ ਹੀ ਨਿੰਦਣਯੋਗ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਸੁਰੱਖਿਆ ਬਲਾਂ ਵੱਲੋਂ ਵਿਦਿਆਰਥੀਆਂ ਅਤੇ ਪੱਤਰਕਾਰਾਂ ਖ਼ਿਲਾਫ਼ ਬਿਜਲੀ ਦੇ ਝਟਕੇ ਵਾਲੇ ਡੰਡੇ ਅਤੇ ਪਲਾਸਟਿਕ ਦੀਆਂ ਖ਼ਤਰਨਾਕ ਗੋਲੀਆਂ ਦੀ ਵਰਤੋਂ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਰੈਪਿਡ ਐਕਸ਼ਨ ਫੋਰਸ (ਆਰ.ਏ.ਐੱਫ਼) ਅਤੇ ਦਿੱਲੀ ਪੁਲੀਸ ਦੇ ਕਈ ਕਰਮਚਾਰੀ ਸਾਦੇ ਕੱਪੜਿਆਂ ਵਿੱਚ ਅਤੇ ਬਿਨਾਂ ਨਾਮ-ਪੱਟੀਆਂ ਤੋਂ ਆਪਣੀ ਪਹਿਚਾਣ ਲੁਕਾਏ ਜਾਣ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਅਤੇ ਕੌਮਾਂਤਰੀ ਮਹੱਤਤਾ ਵਾਲੇ ਵਿਦਿਆਰਥੀ ਅੰਦੋਲਨਾਂ ਦੀ ਰਿਪੋਰਟਿੰਗ ਕਰਨਾ ਪੱਤਰਕਾਰਾਂ ਦਾ ਫ਼ਰਜ਼ ਹੈ ਅਤੇ ਅਜਿਹੇ ਸਮੇਂ ਰਿਪੋਰਟਰਾਂ ਅਤੇ ਵੀਡੀਓ ਪੱਤਰਕਾਰਾਂ ‘ਤੇ ਹਮਲੇ ਲੋਕਤੰਤਰੀ ਕਦਰਾਂ-ਕੀਮਤਾਂ ਲਈ ਚਿੰਤਾਜਨਕ ਹਨ।
ਆਗੂਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਫ਼ੀਲਡ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦਾ ਕਿਸੇ ਵੀ ਮੀਡੀਆ ਸੰਸਥਾ ਦੀ ਸੰਪਾਦਕੀ ਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ। ਇਸ ਲਈ ਕਿਸੇ ਚੈਨਲ ਜਾਂ ਮੀਡੀਆ ਸੰਸਥਾ ਦੀ ਸੰਪਾਦਕੀ ਨੀਤੀ ਦੇ ਆਧਾਰ ‘ਤੇ ਫ਼ੀਲਡ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਗ਼ਲਤ ਅਤੇ ਗੈਰ-ਲੋਕਤੰਤਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਮਲਾ ਪ੍ਰਦਰਸ਼ਨਕਾਰੀਆਂ ਵੱਲੋਂ ਹੋਵੇ ਜਾਂ ਸੁਰੱਖਿਆ ਬਲਾਂ ਵੱਲੋਂ, ਇਹ ਪ੍ਰੈੱਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਹੈ।
ਆਗੂਆਂ ਨੇ ਇਹ ਵੀ ਕਿਹਾ ਕਿ ਕੁਝ ਟੀਵੀ ਚੈਨਲਾਂ ਅਤੇ ਮੀਡੀਆ ਅਦਾਰਿਆਂ ਨੂੰ ਸਰਕਾਰ ਪੱਖੀ ਅਤੇ ਪ੍ਰਦਰਸ਼ਨ ਵਿਰੋਧੀ ਰੁਖ਼ ਅਪਣਾਉਣ ਦੇ ਦੋਸ਼ਾਂ ਕਾਰਨ ਪ੍ਰਦਰਸ਼ਨਕਾਰੀਆਂ ਵੱਲੋਂ ਖ਼ਾਸ ਤੌਰ ‘ਤੇ ਨਿਸ਼ਾਨਾ ਬਣਾਇਆ ਗਿਆ।
ਉਨ੍ਹਾਂ ਕਿਹਾ ਕਿ ਹਰ ਮੀਡੀਆ ਸੰਸਥਾ ਨੂੰ ਆਪਣੀ ਸੰਪਾਦਕੀ ਨੀਤੀ ਤੈਅ ਕਰਨ ਦੀ ਆਜ਼ਾਦੀ ਹੈ, ਪਰ ਕੁਝ ਮੀਡੀਆ ਅਦਾਰਿਆਂ ਦੀ ਕਾਰਜਸ਼ੈਲੀ ਕਾਰਨ ਪੱਤਰਕਾਰਾਂ ਦੀ ਭਰੋਸੇਯੋਗਤਾ ਅਤੇ ਮਿਆਰਾਂ ‘ਤੇ ਸਵਾਲ ਉੱਠ ਰਹੇ ਹਨ। ਇਸ ਸਬੰਧੀ ਮੀਡੀਆ ਅਦਾਰਿਆਂ ਨੂੰ ਸਵੈ-ਪੜਚੋਲ ਕਰਨ ਦੀ ਵੀ ਅਪੀਲ ਕੀਤੀ ਹੈ।
ਆਗੂਆਂ ਨੇ ਮੀਡੀਆ ਕਰਮੀਆਂ ‘ਤੇ ਹੋਏ ਹਮਲਿਆਂ ਦੀ ਨਿੰਦਾ ਕਰਨ ਲਈ ਕਾਕਰੋਚ ਜਨਤਾ ਪਾਰਟੀ ਦੇ ਬਿਆਨ ਦਾ ਸਵਾਗਤ ਕੀਤਾ ਅਤੇ ਪੱਤਰਕਾਰਾਂ ਖ਼ਿਲਾਫ਼ ਪੁਲੀਸ ਵੱਲੋਂ ਕੀਤੀ ਗਈ ਕਥਿਤ ਹਿੰਸਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...