ਆਮ ਆਦਮੀ ਪਾਰਟੀ ਨੇ ਮਨਾਇਆ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 134 ਵਾਂ ਜਨਮ ਦਿਵਸ
ਅੰਮ੍ਰਿਤਸਰ, 14 ਅਪ੍ਰੈਲ

ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 134 ਵੇ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਐਸ ਸੀ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਵਿੰਦਰ ਹੰਸ ਵੱਲੋਂ ਅੰਬੇਡਕਰ ਭਵਨ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਕੈਬਿਨਟ ਮੰਤਰੀ ਪੰਜਾਬ ਈ ਟੀ ਓ ਹਰਭਜਨ ਸਿੰਘ, ਵਿਧਾਇਕ ਡਾਕਟਰ ਅਜੈ ਗੁਪਤਾ, ਵਿਧਾਇਕਾ ਮੈਡਮ ਜੀਵਨਜੋਤ ਕੌਰ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰਸਟ ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਸਾਬਕਾ ਚੇਅਰਮੈਨ ਅਸ਼ੋਕ ਤਲਵਾਰ, ਟਰਸਟੀ ਮੁਖਵਿੰਦਰ ਸਿੰਘ ਵਿਰਦੀ ਸਮੇਤ ਤੁਹਾਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਲੀਡਰਸ਼ਿਪ ਅਤੇ ਵੱਖ ਵੱਖ ਧਰਮਾਂ ਦੇ ਆਗੂਆਂ ਨੇ ਸ਼ਿਰਕਤ ਕੀਤੀ ।

ਇਸ ਮੌਕੇ ਕੈਬਿਨਟ ਮੰਤਰੀ ਈ ਟੀ ਓ ਹਰਭਜਨ ਸਿੰਘ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਸਾਡੀ ਸਮੁੱਚੀ ਕੌਮ ਲਈ ਮਾਰਗ ਦਰਸ਼ਕ ਹਨ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਬਾਕੀ ਰਹਿੰਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਉੱਤੇ ਕੰਮ ਕਰ ਰਹੀ ਹੈ।

ਇਸ ਮੌਕੇ ਹਲਕਾ ਵਿਧਾਇਕ ਡਾਕਟਰ ਜੀਵਨ ਜੋਤ ਕੌਰ ਵੱਲੋਂ ਅੰਬੇਦਕਰ ਭਵਨ ਵਿੱਚ 26 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਵੀ ਕੀਤਾ ਗਿਆ।
ਇਸ ਮੌਕੇ ਆਈ ਹੋਈ ਲੀਡਰਸ਼ਿਪ ਦੇ ਲੋਕਾਂ ਦਾ ਧੰਨਵਾਦ ਜਿਲ੍ਹਾ ਪ੍ਰਧਾਨ ਡਾਕਟਰ ਇੰਦਰਪਾਲ ਅਤੇ ਰਵਿੰਦਰ ਹੰਸ ਵੱਲੋਂ ਕੀਤਾ ਗਿਆ।

×