ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

by | Jun 1, 2026 | breaking news, daily, politics | 0 comments

• ਅਮਨ ਅਰੋੜਾ ਨੇ ਪਿੰਡਾਂ ਵਿੱਚ 3 ਲੱਖ ਸੋਲਰ ਸਟਰੀਟ ਲਾਈਟਾਂ ਲਾਉਣ ਲਈ 6 ਮਹੀਨਿਆਂ ਦਾ ਟੀਚਾ ਕੀਤਾ ਨਿਰਧਾਰਤ

• ਸਾਫ਼-ਸੁਥਰੇ ਤੇ ਸਿਹਤਮੰਦ ਭਵਿੱਖ ਲਈ ਸੌਰ ਊਰਜਾ ਦੀ ਵਰਤੋਂ ਵੱਲ ਵਧ ਰਿਹੈ ਪੰਜਾਬ: ਅਰੋੜਾ

ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ ‘ਤੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਲਗਾਉਣ ਦਾ ਐਲਾਨ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ ਪ੍ਰੋਜੈਕਟ ਸ਼ਾਮਲ ਹਨ।

ਇਥੇ ਪੇਡਾ ਕੰਪਲੈਕਸ ਵਿਖੇ ਹਰੀ ਊਰਜਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ।

ਮੀਟਿੰਗ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ਇਮਾਰਤਾਂ ਵਿਖੇ 2 ਮੈਗਾਵਾਟ ਸੋਲਰਾਈਜ਼ੇਸ਼ਨ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਅਗਸਤ 2026 ਦੇ ਅੱਧ ਤੱਕ ਦੀ ਸਮਾਂ ਸੀਮਾ ਤੈਅ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ 661 ਸਰਕਾਰੀ ਇਮਾਰਤਾਂ ‘ਤੇ 18.6 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਲਈ ਵਰਕ ਆਰਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ 34 ਸਰਕਾਰੀ ਇਮਾਰਤਾਂ ‘ਤੇ 1.413 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਲਾਂਟ ਲਗਾਏ ਜਾ ਚੁੱਕੇ ਹਨ।

ਪਿੰਡਾਂ ਦੀਆਂ ਗਲੀਆਂ ਰਾਤਾਂ ਨੂੰ ਵੀ ਰੌਸ਼ਨ ਕਰਨ ਲਈ ਇੱਕ ਵੱਖਰੀ ਪਹਿਲਕਦਮੀ ਤਹਿਤ ਸ੍ਰੀ ਅਮਨ ਅਰੋੜਾ ਨੇ ਪੇਡਾ ਨੂੰ ਅਗਲੇ ਛੇ ਮਹੀਨਿਆਂ ਦੇ ਅੰਦਰ ਤਿੰਨ ਲੱਖ ਸੋਲਰ ਸਟਰੀਟ ਲਾਈਟਾਂ ਲਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪਹਿਲਾਂ ਹੀ ਪੰਜਾਬ ਭਰ ਦੇ 5,835 ਪਿੰਡਾਂ ਵਿੱਚ 1.19 ਲੱਖ ਤੋਂ ਵੱਧ ਸੋਲਰ ਸਟਰੀਟ ਲਾਈਟਾਂ ਲਗਾ ਚੁੱਕੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਆਪਣੇ ਸਿਹਤਮੰਦ ਭਵਿੱਖ ਲਈ ਸੂਰਜੀ ਊਰਜਾ ਦੀ ਵਰਤੋਂ ਵੱਲ ਰੁਖ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਵਰਗੀਆਂ ਵਿਰਾਸਤੀ ਥਾਵਾਂ ਅਤੇ 661 ਸਰਕਾਰੀ ਇਮਾਰਤਾਂ ਵਿਖੇ ਸੌਰ ਊਰਜਾ ਪ੍ਰੋਜੈਕਟ ਲਗਾ ਕੇ ਅਸੀਂ ਬਿਜਲੀ ਦੇ ਬਿੱਲਾਂ ਤੇ ਪ੍ਰਦੂਸ਼ਣ ਵਿੱਚ ਕਟੌਤੀ ਲਿਆ ਰਹੇ ਹਾਂ ਅਤੇ ਆਪਣੇ ਲੋਕਾਂ ਲਈ ਭਰੋਸੇਯੋਗ ਬਿਜਲੀ ਯਕੀਨੀ ਬਣਾ ਰਹੇ ਹਾਂ। ਸ੍ਰੀ ਅਰੋੜਾ ਨੇ ਕਿਹਾ ਕਿ 18.6 ਮੈਗਾਵਾਟ ਦੇ ਇਹ ਪ੍ਰੋਜੈਕਟ ਅਤੇ 3 ਲੱਖ ਸਟਰੀਟ ਲਾਈਟਾਂ ਪੰਜਾਬ ਦੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਲਾਨਾ ਕਰੋੜਾਂ ਦੀ ਬਚਤ ਵੀ ਕਰਨਗੇ।

ਇਸ ਦੌਰਾਨ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸ੍ਰੀ ਅਰੋੜਾ ਨੂੰ ਜਾਣੂ ਕਰਵਾਇਆ ਕਿ 129 ਪਿੰਡਾਂ ਵਿੱਚ 2,521 ਸੋਲਰ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਇਸ ਸਮੇਂ ਪ੍ਰਗਤੀ ਅਧੀਨ ਹੈ, ਜਿਸਦੇ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਉਮੀਦ ਹੈ। ਖੇਤੀਬਾੜੀ ਪਹਿਲੂ ‘ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 5,000 ਤੋਂ ਵੱਧ ਆਫ-ਗਰਿੱਡ ਸਟੈਂਡਅਲੋਨ ਸੋਲਰ ਵਾਟਰ ਪੰਪ ਲਗਾਏ ਗਏ ਹਨ।

ਸਮੀਖਿਆ ਮੀਟਿੰਗ ਵਿੱਚ ਪੇਡਾ ਦੇ ਸੀਈਓ ਸ੍ਰੀ ਅਭਿਜੀਤ ਕਪਲਿਸ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...