ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

by | Jul 22, 2025 | breaking news, daily, education | 0 comments

ਵਿਦਿਆਰਥੀਆਂ ਨੂੰ ਕੁਰਬਾਨੀਆਂ ਤੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਉੱਘੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਤੇ ਸੰਖੇਪ ਜੀਵਨੀਆਂ ਹੋਣਗੀਆਂ ਪ੍ਰਦਰਸ਼ਿਤ: ਹਰਜੋਤ ਬੈਂਸ

ਚੰਡੀਗੜ੍ਹ, 21 ਜੁਲਾਈ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ ਹੈ।

ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਨੇ 18 ਜੁਲਾਈ, 2025 ਨੂੰ 25 ਸਰਕਾਰੀ ਸਕੂਲਾਂ ਦਾ ਨਾਮ ਵੱਖ-ਵੱਖ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਦੇ ਸਕੂਲ ਦਾ ਨਾਮ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟਣ ਵਾਲੇ ਉੱਘੇ ਮੈਰਾਥਨ ਦੌੜਾਕ ਸਰਦਾਰ ਫ਼ੌਜਾ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ।

ਪੰਜਾਬ ਭਵਨ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਦੀਆਂ ਤਸਵੀਰਾਂ ਅਤੇ ਉਹਨਾਂ ਦਾ ਸੰਖੇਪ ਜੀਵਨ ਬਿਊਰਾ ਉਨ੍ਹਾਂ ਦੇ ਨਾਮ ਵਾਲੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਉਹ ਮਹਾਨ ਸਖਸੀਅਤਾਂ ਤੋਂ ਪ੍ਰੇਰਨਾ ਲਾ ਸਕਣ। ਇਸ ਨਾਲ ਉਨ੍ਹਾਂ ਦੀ ਵਿਰਾਸਤ ਦਾ ਢੁਕਵਾਂ ਸਨਮਾਨ ਵੀ ਹੋਵੇਗਾ।

ਇਨ੍ਹਾਂ 115 ਸਕੂਲਾਂ ਦਾ ਨਾਮ ਗ਼ਦਰ ਲਹਿਰ ਦੇ ਨਾਇਕਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਪੰਜਾਬ ਦੀਆਂ ਉੱਘੀਆਂ ਸ਼ਖਸੀਅਤਾਂ ਦੇ ਸਨਮਾਨ ਲਈ ਰੱਖਿਆ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਸਕੂਲਾਂ ਦਾ ਨਾਮ ਬਦਲਣ ਨਾਲ ਵਿਦਿਆਰਥੀਆਂ ਨੂੰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਕੁਰਬਾਨੀਆਂ ਤੋਂ ਪ੍ਰੇਰਿਤ ਮਿਲੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਖਟਕੜ ਕਲਾਂ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਬਦਲ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਸੀ, ਜੋ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਦੇ ਦਹਾਕਿਆਂ ਬਾਅਦ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ, “ਅਸੀਂ ਆਪਣੇ ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਲਈ ਠੋਸ ਯਤਨ ਕਰ ਰਹੇ ਹਾਂ ਜਿਨ੍ਹਾਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ।”

‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਬਾਰੇ ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਾ ਮਾਹਿਰਾਂ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੰਵੇਦਨਸ਼ੀਲ ਤੇ ਜਾਗਰੂਕ ਕਰਨ ਲਈ ਇੱਕ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਦੀ ਇਸ ਲਾਹਣਤ ਵਿਰੁੱਧ ਇੱਕ ਮਜ਼ਬੂਤ ਨੀਂਹ ਰੱਖੇਗਾ।

ਕੌਮੀ ਪੱਧਰ ਉੱਤੇ ਸਿਲੇਬਸ ਵਿੱਚ ਸਿੱਖ ਇਤਿਹਾਸ ਨੂੰ ਸ਼ਾਮਲ ਕਰਨ ਬਾਰੇ ਉੱਠ ਰਹੀ ਮੰਗ ਸਬੰਧੀ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਇਸ ਕਦਮ ਦਾ ਸਵਾਗਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਇਤਿਹਾਸ ਨੂੰ ਢੁਕਵੇਂ ਢੰਗ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਤਰੀਕੇ ਨਾਲ ਪੜ੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਸਲ ਮਾਅਨਿਆਂ ਵਿੱਚ ਇਸਦੀ ਮਹੱਤਤਾ ਨੂੰ ਉਜਾਗਰ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...