ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

by | Jun 17, 2026 | breaking news, daily, health, politics | 0 comments

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਮਨੋਚਿਕਿਤਸਕ ਦਾ ਖ਼ਰਚਾ ਝੱਲਣਾ ਔਖਾ? ਡਿਪ੍ਰੈਸ਼ਨ, ਐਂਜ਼ਾਇਟੀ, ਸਿਜ਼ੋਫਰੀਨੀਆ ਅਤੇ ਹੋਰ ਮਾਨਸਿਕ ਬੀਮਾਰੀਆਂ ਲਈ ਕੈਸ਼ਲੈੱਸ ਯੋਜਨਾ ਅਧੀਨ ਹੁਣ ਪੰਜਾਬੀਆਂ ਨੂੰ ਮਿਲ ਰਿਹੈ ਸਮੇਂ ਸਿਰ ਇਲਾਜ

18 ਤੋਂ 45 ਸਾਲ ਉਮਰ ਵਰਗ ਦੇ ਲੋਕ ਮਾਨਸਿਕ ਸਿਹਤ ਸਮੱਸਿਆਵਾਂ ਲਈ ਸਭ ਤੋਂ ਵੱਧ ਸੰਵੇਦਨਸ਼ੀਲ; ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਆਰੀ ਇਲਾਜ ਉਪਲਬਧ

’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਇਲਾਜ ਵਿੱਚ ਆਉਣ ਵਾਲੀਆਂ ਆਰਥਿਕ ਰੁਕਾਵਟਾਂ ਨੂੰ ਘਟਾਉਣਾ ਅਤੇ ਲੋਕਾਂ ਨੂੰ ਸਮੇਂ ਸਿਰ ਇਲਾਜ ਲਈ ਪ੍ਰੇਰਿਤ ਕਰਨਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਿਜ਼ੋਫਰੀਨੀਆ, ਡਿਪ੍ਰੈਸ਼ਨ, ਬਾਈਪੋਲਰ ਡਿਸਆਰਡਰ, ਐਂਜ਼ਾਇਟੀ ਡਿਸਆਰਡਰ, ਤਣਾਅ ਨਾਲ ਜੁੜੀਆਂ ਸਮੱਸਿਆਵਾਂ ਅਤੇ ਨਸ਼ਾਖ਼ੋਰੀ ਨਾਲ ਸਬੰਧਿਤ ਮਾਨਸਿਕ ਸਿਹਤ ਸਥਿਤੀਆਂ ਸਮੇਤ ਕਈ ਮਾਨਸਿਕ ਰੋਗਾਂ ਦਾ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ,‘‘ਸਰਕਾਰੀ ਹਸਪਤਾਲਾਂ ਵਿੱਚ ਇਲੈਕਟ੍ਰੋਕਨਵਲਸਿਵ ਥੈਰੇਪੀ (ਈਸੀਟੀ), ਟ੍ਰਾਂਸਕ੍ਰੇਨੀਅਲ ਮੈਗਨੈਟਿਕ ਸਟੀਮੂਲੇਸ਼ਨ ਵਰਗੀਆਂ ਉੱਨਤ ਇਲਾਜ ਸਹੂਲਤਾਂ ਅਤੇ ਲੋੜੀਂਦੀਆਂ ਜਾਂਚ ਵਿਧੀਆਂ ਵੀ ਮਨਜ਼ੂਰਸ਼ੁਦਾ ਪੈਕੇਜ ਹੇਠ ਕਵਰ ਕੀਤੀ ਜਾਂਦੀਆਂ ਹਨ।

ਭਾਰਤ ਵਿੱਚ ਮਾਨਸਿਕ ਸਿਹਤ ਅੱਜ ਵੀ ਇੱਕ ਗੰਭੀਰ ਜਨ ਸਿਹਤ ਚੁਣੌਤੀ ਬਣੀ ਹੋਈ ਹੈ। ਵਿਸ਼ਵ ਸਿਹਤ ਸੰਗਠਨ ਅਤੇ ਰਾਸ਼ਟਰੀ ਮਾਨਸਿਕ ਸਿਹਤ ਸਰਵੇਖਣ (ਨਿਮਹਾਂਸ, 2016) ਅਨੁਸਾਰ ਦੇਸ਼ ਵਿੱਚ ਲਗਭਗ 15 ਤੋਂ 20 ਕਰੋੜ ਲੋਕ ਡਿਪ੍ਰੈਸ਼ਨ, ਐਂਜ਼ਾਇਟੀ ਅਤੇ ਹੋਰ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ। ਹਾਲਾਂਕਿ ਸਮਾਜ ਦੇ ਨਕਾਰਾਤਮਕ ਦ੍ਰਿਸ਼ਟੀਕੋਣ , ਜਾਗਰੂਕਤਾ ਦੀ ਘਾਟ ਅਤੇ ਖ਼ਾਸ ਕਰਕੇ ਪੇਂਡੂ ਅਤੇ ਨੀਮ-ਸ਼ਹਿਰੀ ਖੇਤਰਾਂ ਵਿੱਚ ਮਾਨਸਿਕ ਸਿਹਤ ਮਾਹਿਰਾਂ ਦੀ ਕਮੀ ਕਾਰਨ ਬਹੁਤ ਸਾਰੇ ਲੋਕ ਹਾਲੇ ਵੀ ਸਮੇਂ ਸਿਰ ਇਲਾਜ ਨਹੀਂ ਕਰਵਾ ਸਕਦੇ।

ਡਾ. ਬਲਬੀਰ ਸਿੰਘ ਨੇ ਕਿਹਾ, “ਮਾਨਸਿਕ ਸਿਹਤ ਨੂੰ ਸਰੀਰਕ ਸਿਹਤ ਦੇ ਬਰਾਬਰ ਤਰਜੀਹ ਮਿਲਣੀ ਚਾਹੀਦੀ ਹੈ। ਡਿਪ੍ਰੈਸ਼ਨ, ਸਿਜ਼ੋਫਰੀਨੀਆ, ਬਾਈਪੋਲਰ ਡਿਸਆਰਡਰ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਦਾ ਪ੍ਰਭਾਵੀ ਇਲਾਜ ਸੰਭਵ ਹੈ, ਇਸ ਲਈ ਲੋਕਾਂ ਨੂੰ ਮਾਹਿਰ ਸਹਾਇਤਾ ਲੈਣ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ। ਵਧਦੀ ਜਾਗਰੂਕਤਾ, ਸੇਵਾਵਾਂ ਦੀ ਬਿਹਤਰ ਉਪਲੱਬਧਤਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੀ ਸਹੂਲਤ ਕਾਰਨ ਵੱਧ ਮਰੀਜ਼ ਬੀਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਇਲਾਜ ਲਈ ਅੱਗੇ ਆ ਰਹੇ ਹਨ, ਜਿਸ ਨਾਲ ਰੋਗ ਦੀ ਪਛਾਣ ਅਤੇ ਇਲਾਜ ਵਿੱਚ ਹੋਣ ਵਾਲੀ ਦੇਰੀ ਘਟ ਰਹੀ ਹੈ।”

ਉਨ੍ਹਾਂ ਮਾਨਸਿਕ ਸਿਹਤ ਨਾਲ ਸਬੰਧਿਤ ਲੱਛਣ ਮਹਿਸੂਸ ਕਰਨ ਵਾਲੇ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸ਼ੁਰੂਆਤੀ ਇਲਾਜ ਨਾਲ ਲੰਬੇ ਸਮੇਂ ਦੀਆਂ ਪੇਚੀਦਗੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ,‘‘ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ 2300 ਪ੍ਰਕਿਰਿਆਵਾਂ ਵਿੱਚੋਂ 81 ਪ੍ਰਕਿਰਿਆਵਾਂ ਮਾਨਸਿਕ ਸਿਹਤ ਸਬੰਧੀ ਪੈਕੇਜ ਲਈ ਰਾਖਵੀਆਂ ਹਨ।’’

ਡਾ. ਸਿੰਘ ਨੇ ਇਹ ਵੀ ਸਾਂਝਾ ਕੀਤਾ, “ਤਣਾਅ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਸਮੱਸਿਆਵਾਂ ਅਕਸਰ ਸਾਡੀ ਰੋਜ਼ਾਨਾ ਦੀ ਜੀਵਨਸ਼ੈਲੀ ਨਾਲ ਜੁੜੀਆਂ ਹੁੰਦੀਆਂ ਹਨ। ‘ ਸੀਐਮ ਦੀ ਯੋਗਸ਼ਾਲਾ’ ਰਾਹੀਂ ਅਸੀਂ ਯੋਗ ਨੂੰ ਮਾਨਸਿਕ ਸਿਹਤ, ਜਜ਼ਬਾਤਾਂ ਦੇ ਸੰਤੁਲਨ ਅਤੇ ਸਿਹਤਮੰਦ ਜੀਵਨ ਲਈ ਇੱਕ ਪ੍ਰਭਾਵੀ ਸਾਧਨ ਵਜੋਂ ਉਤਸ਼ਾਹਿਤ ਕਰ ਰਹੇ ਹਾਂ। ਸ਼ਾਂਤ ਮਨ ਹੀ ਤੰਦਰੁਸਤ ਦਿਲ ਦਾ ਅਧਾਰ ਹੁੰਦਾ ਹੈ ਅਤੇ ਅਸੀਂ ਸਭ ਮਿਲ ਕੇ ਇੱਕ ਸਿਹਤਮੰਦ ਪੰਜਾਬ ਦਾ ਨਿਰਮਾਣ ਕਰ ਰਹੇ ਹਾਂ।’’”

ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਹੁਣ ਤੱਕ 457 ਲਾਭਪਾਤਰੀ ਸਰਕਾਰੀ ਹਸਪਤਾਲਾਂ ਵਿੱਚ ਮਾਨਸਿਕ ਸਿਹਤ ਪੈਕੇਜਾਂ ਤਹਿਤ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਸੇਵਾਵਾਂ ਅਧੀਨ ਹੁਣ ਤੱਕ ਲਗਭਗ 55 ਲੱਖ ਰੁਪਏ ਦੇ ਦਾਵਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਸਿਵਲ ਹਸਪਤਾਲ, ਬਰਨਾਲਾ ਦੇ ਸਲਾਹਕਾਰ ਮਨੋਚਿਕਿਤਸਕ ਡਾ. ਗਗਨਦੀਪ ਸੇਖੋਂ ਨੇ ਦੱਸਿਆ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਹੌਲੀ-ਹੌਲੀ ਵਧ ਰਹੀ ਹੈ। ਉਨ੍ਹਾਂ ਕਿਹਾ, “ਲੋਕ ਹੁਣ ਇਹ ਸਮਝਣ ਲੱਗੇ ਹਨ ਕਿ ਮਾਨਸਿਕ ਸਿਹਤ ਸਬੰਧੀ ਬੀਮਾਰੀਆਂ ਵੀ ਹੋਰ ਸਰੀਰਕ ਬੀਮਾਰੀਆਂ ਵਾਂਗ ਹੀ ਹਨ ਅਤੇ ਇਨ੍ਹਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੈ। ਪਹਿਲਾਂ ਸਮਾਜਿਕ ਬਦਨਾਮੀ ਅਤੇ ਆਰਥਿਕ ਤੰਗੀਆਂ ਕਾਰਨ ਲੋਕ ਮਦਦ ਲੈਣ ਤੋਂ ਕਤਰਾਉਂਦੇ ਸਨ।”

ਡਾ. ਗਗਨਦੀਪ ਸੇਖੋਂ ਨੇ ਦੱਸਿਆ ਕਿ ਅਕਾਦਮਿਕ ਸਿੱਖਿਆ ਦਾ ਦਬਾਅ, ਰੋਜ਼ਗਾਰ ਦੀ ਅਨਿਸ਼ਚਿਤਤਾ, ਆਰਥਿਕ ਤਣਾਅ, ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਅਤੇ ਸਮਾਜਿਕ ਸਹਿਯੋਗ ਦੀ ਘਾਟ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਕਾਰਨ ਹਨ। ਉਨ੍ਹਾਂ ਕਿਹਾ, “18 ਤੋਂ 45 ਸਾਲ ਉਮਰ ਵਰਗ ਦੇ ਲੋਕ ਖ਼ਾਸ ਤੌਰ ’ਤੇ ਵੱਧ ਸੰਵੇਦਨਸ਼ੀਲ ਹਨ ਕਿਉਂਕਿ ਉਹ ਜੀਵਨ ਦੇ ਕਈ ਮਹੱਤਵਪੂਰਨ ਬਦਲਾਵਾਂ ਵਿੱਚੋਂ ਲੰਘ ਰਹੇ ਹੁੰਦੇ ਹਨ। ਉਚੇਰੀ ਸਿੱਖਿਆ ਦਾ ਦਬਾਅ, ਰੁਜ਼ਗਾਰ ਦੀ ਅਨਿਸ਼ਚਿਤਤਾ, ਕੰਮਕਾਜ ਵਾਲੀ ਥਾਂ ਦਾ ਤਣਾਅ, ਰਿਸ਼ਤਿਆਂ ਨਾਲ ਜੁੜੀਆਂ ਚੁਣੌਤੀਆਂ ਅਤੇ ਵਧਦੀਆਂ ਆਰਥਿਕ ਜ਼ਿੰਮੇਵਾਰੀਆਂ ਉਨ੍ਹਾਂ ਦੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਕਰਦੀਆਂ ਹਨ।”

ਉਨ੍ਹਾਂ ਅੱਗੇ ਕਿਹਾ ਕਿ ਤੇਜ਼ ਰਫ਼ਤਾਰ ਜੀਵਨਸ਼ੈਲੀ, ਘਟ ਰਿਹਾ ਪਰਿਵਾਰਕ ਮੇਲ-ਜੋਲ, ਡਿਜ਼ੀਟਲ ਮਾਧਿਅਮਾਂ ਦੀ ਲਗਾਤਾਰ ਵਧ ਰਹੀ ਵਰਤੋਂ ਅਤੇ ਕੰਮਕਾਜ ਨਾਲ ਜੁੜਿਆ ਤਣਾਅ ਮਾਨਸਿਕ ਸਿਹਤ ਸਮੱਸਿਆਵਾਂ ਵਿੱਚ ਵਾਧੇ ਦੇ ਮੁੱਖ ਕਾਰਨ ਬਣ ਰਹੇ ਹਨ। ਉਨ੍ਹਾਂ ਕਿਹਾ, “ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ ਕਿਉਂਕਿ ਉਹ ਇੱਕੋ ਸਮੇਂ ਸਿੱਖਿਆ, ਰੁਜ਼ਗਾਰ, ਰਿਸ਼ਤਿਆਂ ਅਤੇ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੇ ਹੁੰਦੇ ਹਨ, ਜਦਕਿ ਉਨ੍ਹਾਂ ਕੋਲ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਲੋੜੀਂਦੇ ਸਾਧਨ ਜ਼ਿਆਦਾਤਰ ਉਪਲੱਬਧ ਨਹੀਂ ਹੁੰਦੇ।”

ਡਾ. ਗਗਨਦੀਪ ਸੇਖੋਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਪਲੱਬਧ ਕੈਸ਼ਲੈੱਸ ਇਲਾਜ ਸਹੂਲਤ ਨੇ ਹੋਰ ਵੱਧ ਲੋਕਾਂ ਨੂੰ ਹਸਪਤਾਲਾਂ ਵਿੱਚ ਸਲਾਹ ਅਤੇ ਇਲਾਜ ਲਈ ਆਉਣ ਵਾਸਤੇ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ, “ਸਮੇਂ ਸਿਰ ਦਖ਼ਲ ਬਿਹਤਰ ਨਤੀਜੇ ਯਕੀਨੀ ਬਣਾਉਣ ਅਤੇ ਪੇਚੀਦਗੀਆਂ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ।”’’

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...