ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ, ਮੁੱਖ ਟੈਸਟ ਸਿਰਫ਼ 1000 ਰੁਪਏ ਵਿੱਚ ਹੋਣਗੇ ਉਪਲਬਧ

by | Jul 28, 2026 | breaking news, daily, health, politics | 0 comments

ਡਾਇਰੈਕਟਰ ਡਾ. ਵੀਰੇਂਦਰ ਸਿੰਘ ਵੱਲੋਂ ਆਮ ਜਨਤਾ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਕੈਂਪ ਸਿਰਫ਼ ਲਿਵਰ ਦੇ ਮਰੀਜ਼ਾਂ ਲਈ ਹੀ ਨਹੀਂ, ਸਗੋਂ ਹਰ ਉਸ ਵਿਅਕਤੀ ਲਈ ਹੈ ਜੋ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਉਸ ਦਾ ਲਿਵਰ ਸਿਹਤਮੰਦ ਹੈ: ਡਾ. ਵੀਰੇਂਦਰ ਸਿੰਘ

ਇਸ ਪੈਕੇਜ ਵਿੱਚ ਡਾਕਟਰੀ ਸਲਾਹ ਸਮੇਤ ਫਾਈਬਰੋਸਕੈਨ, ਅਲਟਰਾਸਾਊਂਡ, ਹੈਪੇਟਾਈਟਸ ਸਕ੍ਰੀਨਿੰਗ ਵਰਗੇ ਪ੍ਰਮੁੱਖ ਟੈਸਟ ਸ਼ਾਮਲ

ਵਿਸ਼ਵ ਹੈਪੇਟਾਈਟਸ ਦਿਵਸ ਮੌਕੇ, ਲਿਵਰ ਦੀ ਦੇਖਭਾਲ ਲਈ ਸੂਬੇ ਦੀ ਪ੍ਰਮੁੱਖ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ ਵੱਲੋਂ 28 ਜੁਲਾਈ, 2026 (ਮੰਗਲਵਾਰ) ਨੂੰ ਸਵੇਰੇ 9 ਵਜੇ ਤੋਂ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਵਿਆਪਕ ਲਿਵਰ ਹੈਲਥ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਾਲ ਦੀ ਗਲੋਬਲ ਥੀਮ “ਲੈਟਸ ਬ੍ਰੇਕ ਇਟ ਡਾਊਨ” ਨੂੰ ਧਿਆਨ ਵਿੱਚ ਰੱਖਦਿਆਂ, ਇਸ ਕੈਂਪ ਦਾ ਉਦੇਸ਼ ਆਮ ਜਨਤਾ ਲਈ ਲਿਵਰ ਸਬੰਧੀ ਆਧੁਨਿਕ ਜਾਂਚ ਸਹੂਲਤਾਂ ਨੂੰ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਹੈ।

ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਮਾਹਰ ਹੈਪੇਟੋਲੋਜਿਸਟ ਦੀ ਸਲਾਹ ਸਮੇਤ ਮੁੱਖ ਲਿਵਰ ਟੈਸਟ—ਜਿਨ੍ਹਾਂ ਵਿੱਚ ਫਾਈਬਰੋਸਕੈਨ, ਅਲਟਰਾਸਾਊਂਡ, ਲਿਵਰ ਫੰਕਸ਼ਨ ਟੈਸਟ (ਐਲਐਫਟੀ), ਰੀਨਲ ਫੰਕਸ਼ਨ ਟੈਸਟ (ਆਰਐਫਟੀ), ਯੂਰਿਨ ਰੂਟੀਨ ਮਾਈਕਰੋਸਕੋਪੀ, ਹੈਪੇਟਾਈਟਸ ਬੀ ਅਤੇ ਸੀ ਦੀ ਸਕ੍ਰੀਨਿੰਗ ਸ਼ਾਮਲ ਹਨ, ਮਹਿਜ਼ 1000 ਰੁਪਏ ਵਿੱਚ ਉਪਲਬਧ ਹੋਣਗੇ।

ਡਾ. ਵੀਰੇਂਦਰ ਸਿੰਘ ਨੇ ਆਮ ਲੋਕਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਸੂਬੇ ਭਰ ਦੇ ਲੋਕਾਂ ਨੂੰ ਕੈਂਪ ਵਿੱਚ ਪਹੁੰਚ ਕੇ ਆਪਣੀ ਸਿਹਤ ਨੂੰ ਪਹਿਲ ਦੇਣ ਲਈ ਕਿਹਾ।

ਡਾਇਰੈਕਟਰ ਨੇ ਕਿਹਾ, “ਇਹ ਕੈਂਪ ਸਿਰਫ਼ ਲਿਵਰ ਦੀ ਬੀਮਾਰੀ ਤੋਂ ਪੀੜਤ ਮਰੀਜ਼ਾਂ ਲਈ ਹੀ ਨਹੀਂ ਹੈ, ਸਗੋਂ ਹਰ ਉਸ ਵਿਅਕਤੀ ਲਈ ਹੈ ਜੋ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਉਸ ਦਾ ਲਿਵਰ ਸਿਹਤਮੰਦ ਹੈ।”

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬੀਮਾਰੀ ਦੀ ਸਮੇਂ ਸਿਰ ਪਛਾਣ ਅਤੇ ਜਾਂਚ ਲਿਵਰ ਦੀਆਂ ਗੰਭੀਰ ਸਮੱਸਿਆਵਾਂ ਤੋਂ ਬਚਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਲੱਛਣ ਵਾਲੇ ਵਿਅਕਤੀਆਂ ਲਈ ਵੀ ਨਿਯਮਤ ਜਾਂਚ ਜ਼ਰੂਰੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...