ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

by | Sep 1, 2025 | breaking news, daily | 0 comments

60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਜਾਰੀ ਕਰਨ ਸਬੰਧੀ ਕੋਈ ਭਰੋਸਾ ਨਾ ਦੇਣ ‘ਤੇ ਕੇਂਦਰੀ ਗ੍ਰਹਿ ਮੰਤਰੀ ਦੀ ਨਿਖੇਧੀ

ਸੂਬੇ ਵਿੱਚ ਹੜ੍ਹਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸਿਆਸੀ ਰੈਲੀਆਂ ਨੂੰ ਤਰਜੀਹ ਦੇਣ ਲਈ ਪੰਜਾਬ ਭਾਜਪਾ ਆਗੂਆਂ ਦੀ ਕੀਤੀ ਨਿੰਦਾ

ਚੰਡੀਗੜ੍ਹ, 1 ਸਤੰਬਰ

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕੀਤੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿੱਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿੱਚ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ।

ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਤੋਂ ਵੀ ਵੱਧ ਮੰਦਭਾਗਾ ਇਹ ਹੈ ਕਿ ਪੰਜਾਬ ਭਾਜਪਾ ਆਪਣੀ ਕੇਂਦਰੀ ਸਰਕਾਰ ‘ਤੇ ਸੂਬੇ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਦਬਾਅ ਬਣਾਉਣ ਦੀ ਬਜਾਏ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ।”

ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਾਸਤੇ ਸੂਬੇ ਦੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਜਾਰੀ ਕੀਤਾ 50 ਲੱਖ ਰੁਪਏ ਦਾ ਚੈੱਕ ਦਿਖਾਉਂਦਿਆਂ ਕਿਹਾ ਕਿ ਜਦੋਂ ਪੰਜਾਬ ਸਰਕਾਰ, ਇਸ ਦੇ ਵਿਭਾਗ ਅਤੇ ਸੂਬੇ ਦੇ ਲੋਕ ਸਮੂਹਿਕ ਤੌਰ ‘ਤੇ ਇਸ ਕੁਦਰਤੀ ਆਫ਼ਤ ਨਾਲ ਨਜਿੱਠ ਰਹੇ ਹਨ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਨਿਰਾਸ਼ਾ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ, ਜੋ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਵੀ ਟਵੀਟ ਕਰਦੇ ਹਨ, ਨੇ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੀ ਕੁਦਰਤੀ ਆਫ਼ਤ ਬਾਰੇ ਇੱਕ ਵੀ ਸ਼ਬਦ ਨਹੀਂ ਕਿਹਾ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ, ਜਿਨ੍ਹਾਂ ਵਿੱਚ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸ਼ਾਮਲ ਹਨ, ‘ਤੇ ਵੀ ਨਿਸ਼ਾਨਾ ਸਾਧਿਆ ਕਿ ਉਹ ਆਪਣੀ ਕੇਂਦਰੀ ਲੀਡਰਸ਼ਿਪ ਨੂੰ ਕਾਰਵਾਈ ਕਰਨ ਦੀ ਅਪੀਲ ਕਰਨ ਦੀ ਬਜਾਏ ਸਮਰਾਲਾ ਵਿੱਚ ਸਿਆਸੀ ਰੈਲੀਆਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ, “ਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਰਵੱਈਏ ‘ਤੇ ਸ਼ਰਮ ਆਉਣੀ ਚਾਹੀਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਦਿਖਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਸ ਵਿੱਚ ਜੀਐਸਟੀ ਮੁਆਵਜ਼ੇ, ਆਰਡੀਐਫ ਅਤੇ ਐਮਡੀਐਫ, ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਸੂਬੇ ਦੇ ਬਕਾਇਆ 60,000 ਕਰੋੜ ਰੁਪਏ ਤੋਂ ਵੱਧ ਫੰਡਾਂ ਦਾ ਵੇਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਯਕੀਨੀ ਬਣਾਉਣ ਲਈ ਸੂਬਾ ਆਫ਼ਤ ਪ੍ਰਤੀਕਿਰਿਆ ਫੰਡ (ਐਸਡੀਆਰਐਫ) ਅਤੇ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੰਡ (ਐਨਡੀਆਰਐਫ) ਤਹਿਤ ਸਹਾਇਤਾ ਪ੍ਰਦਾਨ ਕਰਨ ਦੇ ਨਿਯਮਾਂ ਵਿੱਚ ਸੋਧਾਂ ਲਈ ਵੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਕਿ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲ ਤਾਂ ਕੀਤੀ, ਪਰ ਬਕਾਇਆ ਫੰਡ ਜਾਰੀ ਕਰਨ ਜਾਂ ਹੜ੍ਹ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਬਾਰੇ ਕੋਈ ਭਰੋਸਾ ਨਹੀਂ ਦਿੱਤਾ।

1962, 1965, 1971 ਅਤੇ ਹਾਲ ਹੀ ਵਿੱਚ 2025 ਵਿੱਚ ਹੋਈਆਂ ਜੰਗਾਂ ਦੌਰਾਨ ਪੰਜਾਬੀਆਂ ਦੀ ਬਹਾਦਰੀ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਨਾਲ ਹੋਏ ਟਕਰਾਅ ਦੌਰਾਨ ਸੂਬੇ ਦੇ ਸਰਹੱਦੀ ਖੇਤਰਾਂ ਨੇ ਹਮਲਿਆਂ ਦਾ ਸੱਭ ਤੋਂ ਵੱਧ ਸਾਹਮਣਾ ਕੀਤਾ, ਪਰ ਪੰਜਾਬੀਆਂ ਨੇ ਅਟੁੱਟ ਹੌਸਲੇ ਨਾਲ ਜਵਾਬ ਦਿੱਤਾ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੇ ਦੁੱਖਾਂ ਪ੍ਰਤੀ ਅੱਖਾਂ ਮੀਚ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ ਚਾਰ ਦਹਾਕਿਆਂ ਵਿੱਚ ਆਏ ਸਭ ਤੋਂ ਵੱਡੇ ਹੜ੍ਹਾਂ ਨੇ ਸੂਬੇ ਦੇ ਵੱਡੇ ਹਿੱਸਿਆਂ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਅਤੇ ਜਲੰਧਰ ਸ਼ਾਮਲ ਹਨ, ਵਿੱਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਅਤੇ ਸਾਰੀ ਪੰਜਾਬ ਕੈਬਨਿਟ ਰਾਹਤ ਅਤੇ ਮੁੜ ਵਸੇਬੇ ਲਈ ਅਣਥੱਕ ਕੰਮ ਕਰ ਰਹੀ ਹੈ।

ਵਿੱਤ ਮੰਤਰੀ ਚੀਮਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਕੋਸ਼ਿਸ਼ਾਂ ਨੂੰ ਵੀ ਸਰਾਹਿਆ, ਜਿਨ੍ਹਾਂ ਨੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਪਾਰਟੀ ਆਗੂਆਂ ਨੂੰ ਲਾਮਬੰਦ ਕੀਤਾ ਹੈ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਹੁਣ ਤੱਕ 29 ਜਾਨਾਂ ਜਾ ਚੁੱਕੀਆਂ ਹਨ ਅਤੇ ਡਿਪਟੀ ਕਮਿਸ਼ਨਰ ਨੁਕਸਾਨ ਦਾ ਸਰਵੇਖਣ ਕਰਨ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਨ। ਹਾਲਾਂਕਿ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਤੁਰੰਤ ਤਰਜੀਹ ਰਾਹਤ ਸਮੱਗਰੀ ਪਹੁੰਚਾਉਣ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਣ ਦੀ ਹੈ।

ਆਪਣੇ ਸੰਬੋਧਨ ਨੂੰ ਸਮਾਪਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹਾਂ ਕਾਰਨ ਨਾਗਰਿਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਮੁੜ ਦੁਹਰਾਇਆ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...