ਵਿੱਤ ਮੰਤਰੀ ਨੇ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਪੇਸ਼ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

by | Mar 26, 2025 | breaking news, daily | 0 comments

– ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ 3,500 ਕਰੋੜ ਰੁਪਏ ਖਰਚ ਕੀਤੇ ਜਾਣਗੇ
– ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਕੀਤੇ ਜਾਣਗੇ ਖਰਚ
– ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ 250 ਕਰੋੜ ਰੁਪਏ ਦਾ ਇਤਿਹਾਸਕ ਉਪਬੰਧ
– ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਬਣਾਉਣ ਦਾ ਪ੍ਰਸਤਾਵ, 80 ਕਰੋੜ ਰੁਪਏ ਰੱਖੇ ਰਾਖਵੇਂ
– ਲੁਧਿਆਣਾ ਵਿੱਚ ਖੋਜ ਤੇ ਵਿਕਾਸ ਕੇਂਦਰ ਅਤੇ ਆਟੋ ਪਾਰਟਸ ਤੇ ਹੈਂਡ ਟੂਲਸ ਤਕਨਾਲੋਜੀ ਸੰਸਥਾ ਦੇ ਅੱਪਗ੍ਰੇਡੇਸ਼ਨ ਲਈ 10 ਕਰੋੜ ਰੁਪਏ ਦਾ ਬਜਟ
– ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਐਲਾਨ

ਚੰਡੀਗੜ੍ਹ, 26 ਮਾਰਚ:

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਇਸ ਬਜਟ ਵਿੱਚ ਜਿੱਥੇ ਵਿਸ਼ੇਸ਼ ਯਤਨ ਕੀਤੇ ਗਏ ਹਨ, ਉੱਥੇ ਹੀ ਉਦਯੋਗਾਂ ਦੀ ਪ੍ਰਫੁੱਲਤਾ ਨੂੰ ਖਾਸ ਤਰਜੀਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਕ ਵਿਰਾਸਤ ਦੇ ਸਨਮਾਨ ਅਤੇ ਪ੍ਰਦਰਸ਼ਨ ਲਈ ਖਾਸ ਤਵੱਜੋਂ ਦਿੱਤੀ ਗਈ ਹੈ।

ਸੌਂਦ ਨੇ ਕਿਹਾ ਕਿ ਪਿੰਡਾਂ ਦੀ ਕਾਇਆ ਕਲਪ ਕਰਨ ਤੋਂ ਬਿਨਾਂ ਪੰਜਾਬ ਦਾ ਵਿਕਾਸ ਅਧੂਰਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਨੇ ਅਗਲੇ ਦੋ ਸਾਲਾਂ ਵਿੱਚ ਰਾਜ ਦੇ ਸਾਰੇ 12,581 ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਵਿਸਤ੍ਰਿਤ ਪੈਕੇਜ ਪੇਸ਼ ਕੀਤਾ ਹੈ। “ਬਦਲਦੇ ਪਿੰਡ, ਬਦਲਦਾ ਪੰਜਾਬ” ਨਾਅਰੇ ਅਧੀਨ ਪੰਜਾਬ ਦੇ ਪਿੰਡਾਂ ਵਿਚਲੇ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ, ਸੀਚੇਵਾਲ-ਥਾਪਰ ਮਾਡਲ ਤੇ ਹੋਰ ਕਿਫਾਇਤੀ-ਵਾਜਬ ਮਾਡਲਾਂ ਅਨੁਸਾਰ ਸੀਵਰੇਜ ਟ੍ਰੀਟਮੈਂਟ ਸਿਸਟਮ ਸਥਾਪਤ ਕਰਨਾ, ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਖਾਲ਼ਾਂ ਨੂੰ ਬਹਾਲ ਕਰਨਾ, ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਸਟਰੀਟ ਲਾਈਟਾਂ ਲਗਾਉਣ ‘ਤੇ ਧਿਆਂਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰੇ ਕਾਰਜਾਂ ਲਈ ਬਜਟ ਵਿੱਚ ਕੁੱਲ 3,500 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਸੌਂਦ ਨੇ ਇਸ ਗੱਲ ਲਈ ਵੀ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਕੁੱਲ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਕਰਨ ਜਾ ਰਹੀ ਹੈ। ਵਿੱਤੀ ਸਾਲ 2025-26 ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਦਯੋਗਾਂ ਦੀ ਤਰੱਕੀ ਲਈ ਚੁੱਕੇ ਕਦਮਾਂ ਅਤੇ ਨਵੀਂ ਉਦਯੋਗਿਕ ਨੀਤੀ ਲਿਆਉਣ ਦਾ ਐਲਾਨ ਕਰਨ ਲਈ ਵੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਯਤਨਾਂ ਨਾਲ ਜਿੱਥੇ ਛੋਟੇ-ਵੱਡੇ ਨਵੇਂ ਕਾਰੋਬਾਰਾਂ ਦੇ ਵਧਣ-ਫੁੱਲਣ ਵਾਸਤੇ ਜ਼ਮੀਨ ਤਿਆਰ ਹੋਵੇਗੀ, ਉੱਥੇ ਹੀ ਨੌਜਵਾਨਾਂ ਲਈ ਹੋਰ ਮਿਆਰੀ ਨੌਕਰੀਆਂ ਪੈਦਾ ਹੋਣਗੀਆਂ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨੇ ਵੱਖ-ਵੱਖ ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ ਅਗਲੇ ਸਾਲ 250 ਕਰੋੜ ਰੁਪਏ ਦਾ ਇਤਿਹਾਸਕ ਉਪਬੰਧ ਕੀਤਾ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਉਪਬੰਧ ਹੈ। ਕਾਬਿਲੇਗੌਰ ਹੈ ਕਿ ਪਿਛਲੀ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ ਸਿਰਫ਼ 53 ਕਰੋੜ ਰੁਪਏ ਖਰਚ ਕੀਤੇ ਸਨ ਅਤੇ ਉਸ ਤੋਂ ਪਹਿਲਾਂ ਦੀ ਸਰਕਾਰ ਨੇ ਪੰਜ ਸਾਲਾਂ ਵਿੱਚ ਇੱਕ ਵੀ ਪੈਸਾ ਖਰਚ ਨਹੀਂ ਕੀਤਾ ਸੀ।

ਬਜਟ ਵਿੱਚ ਰਾਸ਼ਟਰੀ ਏਕਤਾ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਉਦਯੋਗਿਕ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਪ੍ਰਦਰਸ਼ਿਤ ਕਰਨ ਲਈ ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਮਾਲ ਵਿੱਚ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪੰਜਾਬ ਦੇ 23 ਜ਼ਿਲ੍ਹਿਆ ਦੇ ਸਟਾਲ ਹੋਣਗੇ, ਜੋ ਕਾਰੀਗਰਾਂ ਅਤੇ ਉੱਦਮੀਆਂ ਨੂੰ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਮਾਰਕੀਟ ਕਰਨ ਲਈ ਮੰਚ ਪ੍ਰਦਾਨ ਕਰਨਗੇ। ਵਿੱਤੀ ਸਾਲ 2025-26 ਵਿੱਚ ਇਸ ਉਦੇਸ਼ ਲਈ 80 ਕਰੋੜ ਰੁਪਏ ਦੀ ਰਕਮ ਰਾਖਵੀਂ ਰੱਖਣ ਲਈ ਵੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।

ਬਜਟ ਵਿੱਚ ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਵੀ ਵਿਸ਼ੇਸ਼ ਯਤਨ ਕੀਤੇ ਗਏ ਹਨ। ਨਵੀਨਤਾ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵੱਲੋਂ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਗਰ (ਮੋਹਾਲੀ) ਸਮੇਤ ਪ੍ਰਮੁੱਖ ਉਦਯੋਗਿਕ ਕੇਂਦਰਾਂ ਵਿੱਚ ਤਕਨਾਲੋਜੀ ਵਿਸਥਾਰ ਕੇਂਦਰ ਸਥਾਪਤ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਲੁਧਿਆਣਾ ਵਿੱਚ ਖੋਜ ਤੇ ਵਿਕਾਸ ਕੇਂਦਰ ਅਤੇ ਆਟੋ ਪਾਰਟਸ ਤੇ ਹੈਂਡ ਟੂਲਸ ਤਕਨਾਲੋਜੀ ਸੰਸਥਾ ਦੇ ਅੱਪਗ੍ਰੇਡੇਸ਼ਨ ਲਈ 10 ਕਰੋੜ ਰੁਪਏ ਦੇ ਵਿਸ਼ੇਸ਼ ਰਾਖਵੇਂਕਰਨ ਦੀ ਤਜਵੀਜ਼ ਰੱਖਣ ਦਾ ਉਦਯੋਗ ਮੰਤਰੀ ਨੇ ਦਿਲੋਂ ਸਵਾਗਤ ਕੀਤਾ ਹੈ।

ਸੈਰ ਸਪਾਟਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਬਜਟ ਵਿੱਚ ਖਾਸ ਜ਼ਿਕਰ ਕੀਤਾ ਗਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਵਿੱਤੀ ਸਾਲ 2025-26 ਦੌਰਾਨ ਰਾਜ ਪੱਧਰ ‘ਤੇ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਗੁਰੂ ਸਾਹਿਬ ਦੀਆਂ ਯਾਤਰਾਵਾਂ ਨਾਲ ਸਬੰਧਤ ਸਥਾਨਾਂ ‘ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸਥਾਪਿਤ ਸ਼ਹਿਰ, ਸ੍ਰੀ ਆਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ, ਇਸ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਣ ਲਈ ਸੌਂਦ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।

ਵਿੱਤੀ ਸਾਲ 2025-26 ਵਿੱਚ, ਸਰਕਾਰ ਦਾ ਸ਼ਹੀਦ ਭਗਤ ਸਿੰਘ ਨਗਰ ਵਿਖੇ 54 ਕਰੋੜ ਰੁਪਏ ਦੀ ਲਾਗਤ ਵਾਲੀ ਵਿਰਾਸਤੀ ਸੜਕ ਅਤੇ ਆਡੀਟੋਰੀਅਮ ਬਣਾਉਣ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ, ਰਾਜ ਭਰ ਵਿੱਚ 32 ਸੱਭਿਆਚਾਰਕ ਪ੍ਰੋਗਰਾਮ, ਤਿਉਹਾਰ ਅਤੇ ਇਤਿਹਾਸਿਕ ਸ਼ਖਸੀਅਤਾਂ ‘ਤੇ ਅਧਾਰਿਤ ਨਾਟਕ ਆਯੋਜਿਤ ਕੀਤੇ ਜਾਣਗੇ, ਜੋ ਪੰਜਾਬ ਦੇ ਸ਼ਾਨਦਾਰ ਇਤਿਹਾਸ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਸੰਭਾਲਣ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹਨ। ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਲਈ, ਵਿੱਤੀ ਸਾਲ 2025-26 ਵਿੱਚ 204 ਕਰੋੜ ਰੁਪਏ ਦਾ ਬਜਟ ਉਪਬੰਧ ਕਰਨ ਲਈ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ੁਕਰੀਆ ਅਦਾ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...