ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

by | Dec 25, 2025 | breaking news, daily | 0 comments

*475 ਵਾਰਡਰ ਅਤੇ 57 ਮੈਟਰਨ ਕੀਤੇ ਜਾਣਗੇ ਭਰਤੀ*

*ਪਹਿਲਾਂ ਤੋਂ ਚੱਲ ਰਹੀ ਭਰਤੀ ਪ੍ਰਕਿਰਿਆ ਦੇ ਨਾਲ-ਨਾਲ ਕੀਤੀ ਜਾਵੇਗੀ ਇਹ ਭਰਤੀ*

ਚੰਡੀਗੜ੍ਹ, 24 ਦਸੰਬਰ

ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇI

ਇਹ ਜਾਣਕਾਰੀ ਦਿੰਦਿਆਂ ਦੱਸਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐਸਐਸਐਸ) ਬੋਰਡ ਰਾਹੀਂ ਭਰੀਆਂ ਜਾਣਗੀਆਂI ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕ੍ਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਭਰਤੀ ਵਿੱਚ ਸੱਤ ਵਾਰਡਰ ਅਸਾਮੀਆਂ ਵੀ ਸ਼ਾਮਲ ਹਨ ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਦੀ ਉਮੀਦ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸਾਮੀਆਂ ਦੀ ਤੁਰੰਤ ਭਰਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਗਾਰਡਿੰਗ ਕਰਮਚਾਰੀਆਂ ਨੂੰ ਦੋਹਰੀ ਸ਼ਿਫਟਾਂ ਵਿੱਚ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਧਾਰਾਤਮਕ ਸਹੂਲਤਾਂ ਵਿੱਚ ਲੋੜੀਂਦਾ ਸਟਾਫ ਮੁਹੱਈਆ ਕਰਨ ਦੇ ਨਾਲ-ਨਾਲ ਰਾਜ ਦੇ ਨੌਜਵਾਨਾਂ ਨੂੰ ਨਿਯਮਤ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਭਰਤੀ ਨੂੰ ਪ੍ਰਵਾਨਗੀ ਦੇਣ ਦਾ ਮੁੱਖ ਉਦੇਸ਼ ਮੌਜੂਦਾ ਸਟਾਫ ‘ਤੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਅਸਥਾਈ ਸਟਾਫ ਦੀ ਜਗ੍ਹਾ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...