ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

by | Jun 5, 2026 | daily, politics | 0 comments

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਦੀਆਂ ਮੀਟਿੰਗਾਂ ਦੀ ਨਿੱਜੀ ਤੌਰ ‘ਤੇ ਪ੍ਰਧਾਨਗੀ ਕਰਨਗੇ: ਹਰਪਾਲ ਸਿੰਘ ਚੀਮਾ

ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਤੁਰੰਤ ਉੱਚ-ਪੱਧਰੀ ਦਖ਼ਲਅੰਦਾਜ਼ੀ ਲਈ ਰਾਜ ਪੱਧਰੀ ਸਮਰਪਿਤ ਸ਼ਿਕਾਇਤ ਸੈੱਲ ਸਥਾਪਤ ਕਰਨ ਦੇ ਨਿਰਦੇਸ਼

ਤੇਜ਼ੀ ਨਾਲ ਨਿਪਟਾਰੇ ਲਈ ਵਿਭਾਗਾਂ ਨੂੰ ਸਕੱਤਰ-ਪੱਧਰੀ ਵਟਸਐਪ ਗਰੁੱਪ ਬਣਾਉਣ ਅਤੇ ਸਮਰਪਿਤ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਹੁਕਮ

ਵਪਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਰੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਲਈ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਨੋਟਿਸ ਦੇਣਾ ਲਾਜ਼ਮੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ​​ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ ‘ਤੇ ਪ੍ਰਧਾਨਗੀ ਕਰਦਿਆਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ​​ਕਰਨਗੇ।

ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।

ਪੀ.ਐਸ.ਟੀ.ਸੀ. ਦੇ ਚੇਅਰਮੈਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ ‘ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਦਫ਼ਤਰੀ ਦੇਰੀ ਨੂੰ ਖ਼ਤਮ ਕਰਨ ਲਈ, ਉਨ੍ਹਾਂ ਨੇ ਕਮਿਸ਼ਨ ਦੇ ਮੈਂਬਰਾਂ ਨੂੰ ਸਕੱਤਰ-ਪੱਧਰ ਦੇ ਅਧਿਕਾਰੀਆਂ ਨਾਲ ਸਰਗਰਮ ਵਟਸਐਪ ਸੰਚਾਰ ਚੈਨਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਾਰੇ ਸਬੰਧਤ ਸੂਬੇ ਦੇ ਵਿਭਾਗਾਂ ਦੇ ਮੁੱਖ ਦਫ਼ਤਰਾਂ ਵਿੱਚ ਸਮਰਪਿਤ ਨੋਡਲ ਅਫ਼ਸਰ ਤੁਰੰਤ ਤਾਇਨਾਤ ਕਰਨ ਦਾ ਹੁਕਮ ਦਿੱਤਾ।

ਵਪਾਰਕ ਭਾਈਚਾਰੇ ਨੂੰ ਦਰਪੇਸ਼ ਸੁਰੱਖਿਆ ਅਤੇ ਇਸ ਸਬੰਧੀ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ, ਵਿੱਤ ਮੰਤਰੀ ਨੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਰਾਜ ਪੱਧਰੀ ਸ਼ਿਕਾਇਤ ਸੈੱਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਇਹ ਸਮਰਪਿਤ ਸੈੱਲ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ ‘ਤੇ ਤੁਰੰਤ, ਉੱਚ-ਪੱਧਰੀ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਹੋਵੇ ਤਾਂ ਕਿ ਅਜਿਹੇ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ।”

ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਵਪਾਰਕ ਭਾਈਚਾਰੇ ਨਾਲ ਮਜ਼ਬੂਤ ਸੰਚਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਪੀ.ਐਸ.ਟੀ.ਸੀ. ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੇ ਨੋਟਿਸ ਲੋੜੀਂਦਾ ਸਮਾਂ ਪਹਿਲਾਂ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ, “ਜਨਤਕ ਜਾਗਰੂਕਤਾ ਵਧਾਉਣ ਲਈ ਇਨ੍ਹਾਂ ਮੀਟਿੰਗਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਾ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ, ਖ਼ਾਸ ਕਰਕੇ ਮੁੱਖ ਮੰਤਰੀ ਵੱਲੋਂ ਭੇਜੇ ਜਾਣ ਵਾਲੇ ਸੱਦਾ ਪੱਤਰ ਨਿਰਧਾਰਤ ਮੀਟਿੰਗਾਂ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਸਬੰਧਤ ਵਪਾਰੀਆਂ ਤੱਕ ਪਹੁੰਚਣੇ ਚਾਹੀਦੇ ਹਨ।”

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਸਮੇਤ ਜ਼ਮੀਨੀ ਪੱਧਰ ਦਾ ਕੀਮਤੀ ਫੀਡਬੈਕ ਅਤੇ ਵਿਚਾਰ ਮੀਟਿੰਗ ਵਿੱਚ ਸਾਂਝੇ ਕੀਤੇ।

ਇਸ ਉੱਚ-ਪੱਧਰੀ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਅਧਿਕਾਰੀ ਜਿਨ੍ਹਾਂ ਵਿੱਚ ਵਿੱਤੀ ਕਮਿਸ਼ਨਰ (ਕਰ) ਅਜੀਤ ਬਾਲਾਜੀ ਜੋਸ਼ੀ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਪੀ. ਕੇ. ਸਿਨਹਾ, ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈ ਬੀ. ਸ੍ਰੀਨਿਵਾਸਨ, ਕਰ ਕਮਿਸ਼ਨਰ ਜਤਿੰਦਰਾ ਜੋਰਵਾਲ, ਸਕੱਤਰ ਪੀ.ਐਸ.ਟੀ.ਸੀ. ਪੁਨੀਤ ਗੋਇਲ, ਡਾਇਰੈਕਟਰ ਸਥਾਨਕ ਸਰਕਾਰਾਂ ਏ. ਐਸ. ਬਰਾੜ, ਵਿਸ਼ੇਸ਼ ਸਕੱਤਰ (ਕਿਰਤ) ਰਵਿੰਦਰ ਸਿੰਘ ਅਤੇ ਵੱਖ-ਵੱਖ ਰਾਜ ਸਰਕਾਰ ਦੇ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...