​ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

by | Aug 25, 2026 | breaking news, daily, politics | 0 comments

ਮੁਲਾਜ਼ਮ ਭਲਾਈ ਭਗਵੰਤ ਮਾਨ ਸਰਕਾਰ ਦੀ ਪਹਿਲ; ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ: ਹਰਪਾਲ ਸਿੰਘ ਚੀਮਾ

​ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ ‘ਤੇ ਹੱਲ ਹੋਣ ਵਾਲੇ ਮਸਲੇ ਤੁਰੰਤ ਹੱਲ ਕਰਨ ਦੇ ਨਿਰਦੇਸ਼

​ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।

​ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ ‘ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਦੇਣਦਾਰੀਆਂ ਨਾਲ ਸਬੰਧਤ ਮੰਗਾਂ ਦੇ ਤੁਰੰਤ ਤੇ ਢੁਕਵੇਂ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਬੁਲਾਉਣ ਦੀ ਹਦਾਇਤ ਕੀਤੀ।

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਇਨ੍ਹਾਂ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।

ਵੱਖ-ਵੱਖ ਮੀਟਿੰਗਾਂ ਦੀ ਲੜੀ ਦੌਰਾਨ ਵਿੱਤ ਮੰਤਰੀ ਨੇ ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ, ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਮੀਟਿੰਗਾਂ ਵਿੱਚ ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ ਵੱਲੋਂ ਪ੍ਰਿਆ ਸ਼ਰਮਾ, ਜਗਰੂਪ ਕੌਰ ਅਤੇ ਕੁਲਵੰਤ ਕੌਰ; ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਜਸਵੀਰ ਸਿੰਘ ਘਲੋਟੀ, ਗੁਰਚਰਨ ਸਿੰਘ, ਚੰਦਰ ਸ਼ੇਖਰ, ਸਲੀਮ ਮੁਹੰਮਦ, ਅਮਰਜੋਤ ਜੋਸ਼ੀ ਅਤੇ ਅਮਨਦੀਪ ਕੁਮਾਰ; ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ ਅਤੇ ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰਾਮ ਪ੍ਰਤਾਪ, ਸੰਦੀਪ ਸਿੰਘ ਅਤੇ ਅਮਨਦੀਪ ਕੌਰ; 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ; ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ, ਸੂਬੇਦਾਰ ਨਿਰਮਲ ਸਿੰਘ ਅਤੇ ਦਰਸ਼ਨ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਯਾਦਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਨੁਮਾਇੰਦਗੀ ਕਰਦਿਆਂ ਦਰਸ਼ਨ ਸਿੰਘ ਧਨੋਆ, ਅਵਿਨਾਸ਼ ਚੰਦਰ ਸ਼ਰਮਾ, ਸੁਖਵਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਵਾਲੀਆ, ਗੁਰਮੀਤ ਸਿੰਘ ਟਿਵਾਣਾ, ਨਾਹਰ ਸਿੰਘ, ਕਰਨੈਲ ਸਿੰਘ, ਬਲਵੀਰ ਸਿੰਘ ਸੈਣੀ, ਰਾਕੇਸ਼ ਸ਼ਰਮਾ ਅਤੇ ਦੇਵ ਰਾਜ ਨੇ ਸ਼ਮੂਲੀਅਤ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...