ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

by | Jun 5, 2025 | breaking news, daily, politics | 0 comments

‘ਆਪ’, ਭਾਜਪਾ ਰੱਖਿਆ ਫੋਰਸਾਂ ਦੇ ਮਾਣ ਉਪਰ ਰਾਜਨੀਤੀ ਕਰ ਰਹੀਆਂ ਹਨ

ਚੰਡੀਗੜ੍ਹ, 5 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਉਪਰ ‘ਆਪ੍ਰੇਸ਼ਨ ਸਿੰਦੂਰ’ ਬਾਰੇ ਘਟੀਆ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ, ਦੇਸ਼ ਦੀਆਂ ਰੱਖਿਆ ਫੋਰਸਾਂ ਦੇ ਮਾਣ ਅਤੇ ਸ਼ਾਨ ਤੇ ਰਾਜਨੀਤੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ।
ਇੱਥੇ ਜਾਰੀ ਇਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਇਹ ਬਹੁਤ ਸਪੱਸ਼ਟ ਹੈ ਕਿ ‘ਆਪ’ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਹੁਣ ਦੋਵੇਂ ‘ਆਪ੍ਰੇਸ਼ਨ ਸਿੰਦੂਰ’ ਦੇ ਨਾਮ ‘ਤੇ ਘਟੀਆ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਜਿੱਥੇ ਭਾਜਪਾ ਇਸ ਤੋਂ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ‘ਆਪ’ ਸਫਲਤਾ ‘ਤੇ ਸਵਾਲ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਆਗੂ ਇਸ ਤਰ੍ਹਾਂ ਵਿਵਹਾਰ ਕਰ ਰਹੇ ਹਨ, ਜਿਵੇਂ ਇਨ੍ਹਾਂ ਨੇ ਸਰਹੱਦ ਉਪਰ ਸਰੀਰਕ ਤੌਰ ‘ਤੇ ਲੜਾਈ ਲੜੀ ਹੋਵੇ ਅਤੇ ਪਾਕਿਸਤਾਨ ਨੂੰ ਹਰਾਇਆ ਹੋਵੇ। ਵੜਿੰਗ ਨੇ ਇਨ੍ਹਾਂ ਨੂੰ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਆਪਰੇਸ਼ਨ ਲੋਟਸ ਨਹੀਂ ਹੈ।

ਉਨ੍ਹਾਂ ਭਾਜਪਾ ਆਗੂਆਂ ਨੂੰ ਕਿਹਾ ਕਿ ਅਸੀਂ ਤੁਹਾਡੇ ਗੰਦੇ ਹੁਨਰ ਨੂੰ ਸਵੀਕਾਰ ਕਰਦੇ ਹਾਂ, ਜੋ ਤੁਸੀਂ ‘ਆਪ੍ਰੇਸ਼ਨ ਲੋਟਸ’ ਦੌਰਾਨ ਵਰਤੇ ਹਨ, ਪਰ ਕਿਰਪਾ ਕਰਕੇ ਸਾਡੀਆਂ ਰੱਖਿਆ ਫੋਰਸਾਂ ਦੀ ਸ਼ਾਨ ਅਤੇ ਮਾਣ ਲਈ ਆਪਣੇ ਛੋਟੇ-ਮੋਟੇ ਰਾਜਨੀਤਿਕ ਹਿੱਤਾਂ ਲਈ ਉਨ੍ਹਾਂ ਦੀ ਜਿੱਤ ‘ਤੇ ਆਪਣਾ ਦਾਅਵਾ ਕਰਨ ਦੀ ਕੋਸ਼ਿਸ਼ ਨਾ ਕਰੋ।

ਇਸੇ ਤਰ੍ਹਾਂ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਤੌਰ ‘ਤੇ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ‘ਤੇ ਸਵਾਲ ਉਠਾਉਣ ਦਾ ਹਵਾਲਾ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਅਤੇ ਮੁੱਖ ਮੰਤਰੀ ਦਾ ਅਣਉਚਿਤ ਕੰਮ ਸੀ, ਕਿਉਂਕਿ ਪੂਰੀ ਦੁਨੀਆ ਨੇ ਮੰਨਿਆ ਹੈ ਕਿ ਭਾਰਤੀ ਰੱਖਿਆ ਫੋਰਸਾਂ ਨੇ ਪਾਕਿਸਤਾਨ ਨੂੰ ਭਾਰੀ ਝਟਕਾ ਦਿੱਤਾ ਹੈ।

ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਤੁਹਾਡੇ ਕੋਲ ਭਾਜਪਾ ਦੇ ਇਰਾਦਿਆਂ ਉਪਰ ਸਵਾਲ ਚੁੱਕਣ ਦਾ ਪੂਰਾ ਹੱਕ ਅਤੇ ਕਾਰਨ ਹੈ, ਪਰ ਸਾਡੀਆਂ ਰੱਖਿਆ ਫੋਰਸਾਂ ਦੀ ਸਮਰੱਥਾ ‘ਤੇ ਸਵਾਲ ਉਠਾਉਣ ਦੀ ਹਿੰਮਤ ਨਾ ਕਰੋ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...