ਵੜਿੰਗ ਨੇ ‘ਕਾਂਗਰਸ ਵਿੱਚ ਵੰਡ’ ਦੀਆਂ ਅਟਕਲਾਂ ਨੂੰ ਹਾਸੋਹੀਣ ਦੱਸਿਆ

by | Nov 16, 2025 | breaking news, daily, politics | 0 comments

ਕਿਹਾ: ਤਰਨਤਾਰਨ ਵਿੱਚ ਪਾਰਟੀ ਨੇ ਇੱਕਜੁੱਟ ਹੋ ਕੇ ਲੜਾਈ ਪੇਸ਼ ਕੀਤੀ
ਪਾਰਟੀ ਇੱਕੋ ਸਮੇਂ ਵਿੱਚ ਪ੍ਰਸ਼ਾਸਨ ਅਤੇ ਗੈਂਗਸਟਰਾਂ ਵਿਰੁੱਧ ਲੜੀ
ਤਰਨਤਾਰਨ ਦੇ ਪੰਥਕ ਚਰਿੱਤਰ ਦਾ ਵੀ ਹਵਾਲਾ ਦਿੱਤਾ

ਚੰਡੀਗੜ੍ਹ, 15 ਨਵੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਪਾਰਟੀ ਲੀਡਰਸ਼ਿਪ ਵਿਚਾਲੇ ਕਿਸੇ ਵੀ ਵੰਡ ਸਬੰਧੀ ਅਟਕਲਾਂ ਨੂੰ ਹਾਸੋਹੀਣ ਦੱਸਿਆ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਇੱਕਜੁੱਟ ਤੇ ਇਕੱਠੀ ਹੈ ਅਤੇ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਏਕਤਾ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੋਇਆ।

ਵੜਿੰਗ ਨੇ ਦੱਸਿਆ ਕਿ ਤਰਨਤਾਰਨ ਵਿੱਚ ਪਾਰਟੀ ਸਾਰੀਆਂ ਮੁਸ਼ਕਲਾਂ ਦੇ ਵਿਰੁੱਧ ਖੜ੍ਹੀ ਸੀ। ਉਨ੍ਹਾਂ ਕਿਹਾ ਕਿ ਹਲਕੇ ਦਾ ਮੁੱਖ ਵੋਟਰ ਅਧਾਰ ‘ਪੰਥਕ’ ਹੈ ਅਤੇ ਕਾਂਗਰਸ ਨੇ ਪਿਛਲੇ ਕਈ ਦਹਾਕਿਆਂ ਦੌਰਾਨ ਸਿਰਫ ਇੱਕ ਵਾਰ ਹੀ ਇਹ ਸੀਟ ਜਿੱਤੀ ਹੈ।

ਇਸ ਤੋਂ ਇਲਾਵਾ, ਇੱਕ ਪਾਸੇ ਵਿਰੋਧੀ ਪ੍ਰਸ਼ਾਸਨ ਅਤੇ ਪੁਲਿਸ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਹੜੇ ਬੇਸ਼ਰਮੀ ਨਾਲ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਦਾ ਪੱਖ ਲੈ ਰਹੇ ਸਨ ਅਤੇ ਦੂਜੇ ਪਾਸੇ ਇੱਕ ਗੈਂਗਸਟਰ ਸੀ, ਜਿਹੜਾ ਅਕਾਲੀ ਉਮੀਦਵਾਰ ਦਾ ਖੁੱਲ੍ਹ ਕੇ ਸਮਰਥਨ ਕਰ ਰਿਹਾ ਸੀ ਅਤੇ ਕਾਂਗਰਸੀ ਸਮਰਥਕਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਕੇ ਡਰਾ ਵੀ ਰਿਹਾ ਸੀ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸਦੇ ਬਾਵਜੂਦ ਸਾਡੇ ਵਰਕਰਾਂ ਨੇ ਇੱਕ ਸਾਂਝੀ ਅਗਵਾਈ ਹੇਠ ਬਹਾਦਰੀ ਨਾਲ ਲੜਾਈ ਲੜੀ ਹੈ। ਉਨ੍ਹਾਂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਕਿਸੇ ਇੱਕ ਵੀ ਆਗੂ ਦਾ ਨਾਮ ਦੱਸੋ, ਜਿਸਨੇ ਤਰਨਤਾਰਨ ਵਿੱਚ ਪਾਰਟੀ ਲਈ ਪ੍ਰਚਾਰ ਨਹੀਂ ਕੀਤਾ।

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਮਨੀ ਚੋਣ ਦਾ ਨਤੀਜਾ ਕਿਸੇ ਉੱਤੇ ਕੋਈ ਜਨਮਤ ਸੰਗ੍ਰਹਿ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਾ ਹੀ ਸਰਕਾਰ ਅਤੇ ਨਾ ਹੀ ਕਾਂਗਰਸ, ਸਗੋਂ ਹਰ ਕੋਈ ਜਾਣਦਾ ਹੈ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਜ਼ਿਮਨੀ ਚੋਣਾਂ ਜਿੱਤਣ ਲਈ ਸਰਕਾਰੀ ਮਸ਼ੀਨਰੀ ਦੀ ਹੇਰਾਫੇਰੀ ਅਤੇ ਦੁਰਵਰਤੋਂ ਕਿਵੇਂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਨਾ ਸਿਰਫ ਤਰਨਤਾਰਨ ਬਾਰੇ, ਬਲਕਿ ਪੂਰੇ ਸੂਬੇ ਬਾਰੇ ਸਾਰੇ ਪਹਿਲੂਆਂ ਦੀ ਜਾਂਚ ਕਰੇਗੀ, ਕਿਉਂਕਿ ਅਸੀਂ 2027 ਵਿੱਚ ਵੱਡੀ ਲੜਾਈ ਲਈ ਤਿਆਰ ਹਾਂ।

ਜਦਕਿ ਕਾਂਗਰਸ ਦੇ ਘਰ ਵਿੱਚ ਵੰਡ ਹੋਣ ਦੀਆਂ ਰਿਪੋਰਟਾਂ ਬਾਰੇ ਉਨ੍ਹਾਂ ਟਿੱਪਣੀ ਕੀਤੀ ਕਿ ਇਹ ਇੱਕ ਸਦੀਵੀ ਚੋਣ ਸਮੇਂ ਦੀ ਕਹਾਣੀ ਹੈ, ਜਿਹੜੀ ਹਮੇਸ਼ਾ ਚੋਣਾਂ ਤੋਂ ਪਹਿਲਾਂ ਕਾਂਗਰਸ ਬਾਰੇ ਬੁਣੀ ਜਾਂਦੀ ਹੈ।

ਉਨ੍ਹਾਂ ਨੇ ਕਿਹਾ ਕਿ 1997 ਤੋਂ ਬਾਅਦ ਦੀਆਂ ਪਿਛਲੀਆਂ ਚੋਣਾਂ ਤੋਂ ਪਹਿਲਾਂ ਦੀਆਂ ਖ਼ਬਰਾਂ ਵੱਲ ਧਿਆਨ ਦਿਓ, ਤਾਂ ਤੁਹਾਨੂੰ ਹਮੇਸ਼ਾ ਅਜਿਹੀਆਂ ਰਿਪੋਰਟਾਂ ਮਿਲਣਗੀਆਂ ਕਿ ਕਾਂਗਰਸ ਵੰਡੀ ਹੋਈ ਹੈ, ਜਦੋਂ ਕਿ ਅਸਲ ਵਿੱਚ ਇਹ ਕਦੇ ਨਹੀਂ ਸੀ। ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਜਦੋਂ ਚੋਣਾਂ ਲੜਨ ਦੀ ਗੱਲ ਆਉਂਦੀ ਹੈ, ਤਾਂ ਸਾਰੇ ਆਗੂ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਜੇ ਕਿਸੇ ਪ੍ਰਕਾਰ ਦਾ ਕੋਈ ਮਤਭੇਦ ਵੀ ਹੋਵੇ, ਨੂੰ ਪਾਸੇ ਰੱਖ ਦਿੰਦੇ ਹਨ।

ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਦੇਖ ਕੇ ਕਾਂਗਰਸ ਦਾ ਫੈਸਲਾ ਨਾ ਕਰੋ। ਇਸ ਸਬੰਧ ਵਿੱਚ ਉਨ੍ਹਾਂ ਨੇ ਆਮ ਲੋਕਾਂ ਅਤੇ ਖਾਸ ਕਰਕੇ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਸਾਡਾ ਨਿਰਣਾ ਕਰਨਾ ਹੈ, ਤਾਂ 2024 ਦੀਆਂ ਆਮ ਚੋਣਾਂ ਵੱਲ ਦੇਖੋ, ਜਦੋਂ ਕਾਂਗਰਸ ਨੇ 13 ਵਿੱਚੋਂ ਸੱਤ ਹਲਕਿਆਂ ਵਿੱਚ ਜਿੱਤ ਪ੍ਰਾਪਤ ਕੀਤੀ ਸੀ, ਜਦੋਂ ਕਿ ‘ਆਪ’ ਸਿਰਫ਼ ਤਿੰਨ ਜਿੱਤ ਸਕੀ ਸੀ।

ਉਨ੍ਹਾਂ ਕਿਹਾ ਕਿ ਉਹ ਤੁਹਾਨੂੰ ਭਰੋਸਾ ਦਿਵਾਉਂਦੇ ਹਨ ਅਤੇ ਗਰੰਟੀ ਦਿੰਦੇ ਹਨ ਕਿ ਅਸੀਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਸਦੀ ਪ੍ਰਦਰਸ਼ਨ ਤੋਂ ਵੀ ਵੱਡੇ ਪੱਧਰ ‘ਤੇ ਸੁਧਾਰ ਕਰਾਂਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...