ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜਤਾਇਆ

by | Apr 21, 2026 | daily, entertainment, politics | 0 comments

ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਦੀ ਵਡਿਆਈ ਕਰਨ ਖਿਲਾਫ ਚੇਤਾਵਨੀ ਦਿੱਤੀ

ਕਿਹਾ: ਪੰਜਾਬ ਨਾਲ ਗੈਂਗਸਟਰ ਦਾ ਨਾਂਮ ਜੋੜ ਕੇ ਇਸ ਪਵਿੱਤਰ ਧਰਤੀ ਨੂੰ ਬਦਨਾਮ ਨਾ ਕੀਤਾ ਜਾਵੇ

ਟੀਵੀ ਸੀਰੀਜ਼ ਦੇ ਪ੍ਰਸਾਰਣ ‘ਤੇ ਰੋਕ ਲਗਾਉਣ ਦੀ ਮੰਗ

ਕੇਂਦਰ ਅਤੇ ਸੂਬਾ ਸਰਕਾਰਾਂ ਦੀ ਚੁੱਪੀ ‘ਤੇ ਸਵਾਲ ਕੀਤੇ

ਹਾਈ ਕੋਰਟ ਵਿੱਚ ਦਾਖਿਲ ਕਰਨਗੇ ਜਨਹਿਤ ਪਟੀਸ਼ਨ

ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਬਣ ਰਹੀ ਟੈਲੀਵਿਜ਼ਨ ਸੀਰੀਜ਼ ‘ਲਾਰੈਂਸ ਆਫ ਪੰਜਾਬ’ ‘ਤੇ ਸਖਤ ਇਤਰਾਜ ਜਾਹਿਰ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਨਾ ਸਿਰਫ਼ ਗੈਂਗਸਟਰ ਕਲਚਰ ਨੂੰ ਵਧਾਏਗੀ ਅਤੇ ਉਸਦੀ ਵਡਿਆਈ ਕਰੇਗੀ, ਸਗੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤੌਹੀਨ ਵੀ ਹੋਵੇਗੀ, ਕਿਉਂਕਿ ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੂੰ ਇੱਕ ਖ਼ਤਰਨਾਕ ਗੈਂਗਸਟਰ ਨਾਲ ਜੋੜਿਆ ਜਾ ਰਿਹਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਬਿਸ਼ਨੋਈ ਅਤੇ ਉਸਦਾ ਗਿਰੋਹ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਸਮੇਤ ਸੈਂਕੜਿਆਂ ਬੇਗੁਨਾਹ ਲੋਕਾਂ ਦੇ ਕਤਲਾਂ ਲਈ ਜ਼ਿੰਮੇਵਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਵੀ ਸੀਰੀਜ਼ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇਵੇਗੀ, ਜਿਸ ਵਿਚ ਅਜਿਹੇ ਵਿਅਕਤੀ ਦੀ ਵਡਿਆਈ ਹੋਵੇਂਗੀ, ਜਿਸਦੀ ਨਿੰਦਾ ਹੋਣੀ ਚਾਹੀਦੀ ਹੈ।

ਇਸ ਲੜੀ ਹੇਠ, ਉਕਤ ਸੀਰੀਜ਼ ਦੇ ਪ੍ਰਸਾਰਣ ‘ਤੇ ਪੂਰੀ ਤਰ੍ਹਾਂ ਰੋਕ ਲਗਾਏ ਜਾਣ ਦੀ ਮੰਗ ਕਰਦਿਆਂ, ਉਨ੍ਹਾਂ ਨੇ ਇਸਦੇ ਨਿਰਮਾਤਾਵਾਂ ਦੀ ਸੋਚ ‘ਤੇ ਸਵਾਲ ਉਠਾਏ ਹਨ ਕਿ ਉਹ ਅਪਰਾਧ ਅਤੇ ਹਿੰਸਾ ਦੇ ਕਲਚਰ ਨੂੰ ਕਿਉਂ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਕਿਹਾ ਕਿ ਇਹ ਕਲਾ ਜਾਂ ਮਨੋਰੰਜਨ ਦਾ ਕੰਮ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਅਪਰਾਧ ਦੀ ਦੁਨੀਆ ਵੱਲ ਉਕਸਾਉਣ ਵਾਲੀ ਇੱਕ ਅਪਰਾਧਿਕ ਗਤੀਵਿਧੀ ਹੈ।

ਵੜਿੰਗ ਨੇ ਇਸ ਮਾਮਲੇ ‘ਤੇ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਦੀ ਚੁੱਪੀ ਉੱਪਰ ਵੀ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਕਿਉਂਕਿ ਉਹ ਮੁੱਢ ਤੋਂ ਰਾਜਸਥਾਨ ਦਾ ਵਸਨੀਕ ਹੈ ਅਤੇ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਹ ਇਸ ਟੀਵੀ ਸੀਰੀਜ਼ ਦੇ ਪ੍ਰਸਾਰਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਵੀ ਦਾਖ਼ਲ ਕਰਨਗੇ, ਕਿਉਂਕਿ ਇਸ ਨਾਲ ਨੌਜਵਾਨਾਂ ‘ਤੇ ਮਾੜਾ ਅਤੇ ਖ਼ਤਰਨਾਕ ਅਸਰ ਪੈ ਸਕਦਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...